ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਤਰਨ ਤਾਰਨ ਵਿਚ ਕਾਂਗਰਸ ਪਾਰਟੀ ਪੂਰੀ ਮਜ਼ਬੂਤੀ ਨਾਲ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਡੱਟ ਕੇ ਮੁਕਾਬਲਾ ਕਰੇਗੀ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਜਿੱਤ ਪ੍ਰਾਪਤ ਕਰਕੇ ਇਤਿਹਾਸ ਕਾਇਮ ਕਰਨਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਵਿਧਾਨ ਸਭਾ ਹਲਕਾ ਪੱਟੀ ਤੋਂ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਅਤੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੂੰ ਉਮੀਦਵਾਰਾਂ ਦੇ ਪੱਤਰ ਸੌਂਪਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਚਾਰੇ ਵਿਧਾਨ ਸਭਾ ਹਲਕਿਆਂ ਤੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਦੀ ਸੂਚੀ ਕਾਂਗਰਸ ਹਾਈਕਮਾਂਡ ਨੂੰ ਭੇਜੀ ਗਈ ਸੀ, ਜਿਸ 'ਤੇ ਹਾਈਕਮਾਨ ਵਲੋਂ ਮੋਹਰ ਲਗਾਉਂਦਿਆਂ ਉਮੀਦਵਾਰਾਂ ਦਾ ਰਸਮੀ ਐਲਾਨ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਵੱਡੀ ਕਾਮਯਾਬੀ ਮਿਲੇਗੀ | ਇਸ ਮੌਕੇ ਹਲਕਾ ਪੱਟੀ ਦੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਅਤੇ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਕਿਹਾ ਕਿ ਚੋਣਾਂ ਨੰੂ ਲੈ ਕੇ ਕਾਂਗਰਸੀ ਉਮੀਦਵਾਰਾਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਕਾਂਗਰਸ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆ ਵੱਡੀ ਜਿੱਤ ਪ੍ਰਾਪਤ ਕਰੇਗੀ | ਇਸ ਮੌਕੇ ਹਰਜਿੰਦਰ ਸਿੰਘ ਚੰਬਲ, ਰਘਬੀਰ ਸਿੰਘ ਤੁੰਗ, ਗੁਰਲਾਲ ਸਿੰਘ ਬਰਵਾਲਾ, ਦਲਜਿੰਦਰ ਸਿੰਘ ਜਵੰਦਾ, ਮਨਜੀਤ ਲਾਟੀ, ਚੇਅਰਮੈਨ ਅਜੈਬ ਸਿੰਘ, ਬਲਾਕ ਸੰਮਤੀ ਉਮੀਦਵਾਰ ਮਨਜਿੰਦਰ ਸਿੰਘ ਗੁੱਜਰਪੁਰ, ਰਣਜੀਤ ਸਿੰਘ ਗੁੱਜਰਪੁਰ, ਗੁਰਵਿੰਦਰ ਸਿੰਘ ਬੌਬੀ ਤਖਤੂਚੱਕ, ਗੁਰਸ਼ਰਨ ਸਿੰਘ ਬ੍ਰਹਮਪੁਰਾ ਆਦਿ ਹਾਜ਼ਰ ਸਨ |