ਖਡੂਰ ਸਾਹਿਬ, 2 ਦਸੰਬਰ (ਰਸ਼ਪਾਲ ਸਿੰਘ ਕੁਲਾਰ)- ਪੰਜਾਬ 'ਚ ਹੋ ਰਹੀਆਂ ਬਲਾਕ ਸੰਮਤੀ ਦੀਆਂ ਚੋਣਾਂ 'ਚ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਜਥੇਦਾਰ ਮੇਘ ਸਿੰਘ ਚੋਣ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਵਾਹਿਗੁਰੂ ਦਾ ਓਟ ਆਸਰਾ ਲੈਣ ਲਈ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਅੰਗੀਠਾ ਸਾਹਿਬ ਖਡੂਰ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਨਾਲ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਤੇ ਜਥੇਦਾਰ ਦਲਬੀਰ ਸਿੰਘ ਜਹਾਂਗੀਰ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਜਥੇਦਾਰ ਮੇਘ ਸਿੰਘ ਨੇ ਵਾਹਿਗੁਰੂ ਅੱਗੇ ਅਰਦਾਸ ਬੇਨਤੀ ਕੀਤੀ | ਇਸ ਮੌਕੇ ਉਨ੍ਹਾਂ ਨੂੰ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੈਨੇਜਰ ਪਰਮਜੀਤ ਸਿੰਘ ਬਾਣੀਆਂ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਜਥੇਦਾਰ ਰਣਜੀਤ ਸਿੰਘ ਪੱਪੂ ਪ੍ਰਧਾਨ ਖਡੂਰ ਸਾਹਿਬ, ਨਛੱਤਰ ਸਿੰਘ ਖਹਿਰਾ ਸੀਨੀਅਰ ਆਗੂ, ਸਿੰਘ ਸਾਹ, ਜਥੇਦਾਰ ਗੱਜਣ ਸਿੰਘ, ਸਾਹਿਬ ਸਿੰਘ ਪੰਚ, ਨਰਿੰਦਰ ਸਿੰਘ ਸਾਬਕਾ ਸਰਪੰਚ, ਕਸ਼ਮੀਰ ਸਿੰਘ ਖਹਿਰਾ ਟਰਾਸਪੋਟਰ,ਸਰੂਪ ਸਿੰਘ ਸਾਬਕਾ ਸਰਪੰਚ, ਚੰਨਣ ਸਿੰਘ, ਕੁਲਵਿੰਦਰ ਸਿੰਘ ਸਾਬਕਾ ਪੰਚ, ਸੁਖਵਿੰਦਰ ਸਿੰਘ ਪੱਪੂ, ਹਰਦੇਵ ਸਿੰਘ ਸਾਬਕਾ ਪੰਚ, ਹਰਵੰਤ ਸਿੰਘ ਨੰਬਰਦਾਰ, ਕਰਮ ਸਿੰਘ ਨੰਬਰਦਾਰ ਹਾਜ਼ਰ ਸਨ |