29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਬੀਬੀ ਜਗੀਰ ਕੌਰ ਜ਼ਿਲ੍ਹਾ ਪ੍ਰੀਸ਼ਦ ਅਤੇ ਰਾਜ ਕੌਰ ਬਲਾਕ ਸੰਮਤੀ ਲਈ ਮਾਣੋਚਾਲ੍ਹ ਜ਼ੋਨ ਤੋਂ ਉਮੀਦਵਾਰ ਐਲਾਨੇ <br/>

ਅਜੀਤ ਡੈਸਕ 03-12-2025
ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)—ਸ਼ੋ੍ਰਮਣੀ ਅਕਾਲੀ ਦਲ ਵਲੋਂ ਜ਼ੋਨ ਮਾਣੋਚਾਲ੍ਹ ਤੋਂ ਜ਼ਿਲ੍ਹਾ ਪ੍ਰੀਸ਼ਦ ਚੋਣ ਲਈ ਬੀਬੀ ਜਗੀਰ ਕੌਰ ਅਤੇ ਬਲਾਕ ਸੰਮਤੀ ਚੋਣ ਲਈ ਬੀਬੀ ਰਾਜ ਕੌਰ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ | ਇਸ ਸੰਬੰਧ ਵਿਚ ਪਿੰਡ ਮਾਣੋਚਾਲ੍ਹ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੀ ਹੋਈ, ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸ਼ੋ੍ਰਮਣੀ ਅਕਾਲੀ ਦਲ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੇ ਦੱਸਿਆ ਕਿ ਪਾਰਟੀ ਵਲੋਂ ਉਕਤ ਉਮੀਦਵਾਰਾਂ ਦੇ ਨਾਂਅ 'ਤੇ ਮੋਹਰ ਲਗਾ ਦਿੱਤੀ ਹੈ ਅਤੇ ਇਹ ਅਕਾਲੀ ਦਲ ਦੇ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਇਹ ਚੋਣਾਂ ਲੜੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ | ਤਰਨ ਤਾਰਨ ਜ਼ਿਮਨੀ ਚੋਣ ਵਿਚ ਜਿਸ ਤਰ੍ਹਾਂ ਵੋਟਰਾਂ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਹੱਕ ਵਿਚ ਵੱਡਾ ਸਮਰਥਨ ਦਿੱਤਾ ਸੀ, ਉਸ ਤੋਂ ਇਹ ਗੱਲ ਸਾਬਿਤ ਹੋ ਰਹੀ ਹੈ ਕਿ ਲੋਕ ਅਕਾਲੀ ਦਲ ਦੀ ਸਰਕਾਰ ਚਾਹੁੰਦੇ ਹਨ | ਇਸ ਮੌਕੇ ਸਾਬਕਾ ਸਰਪੰਚ ਪਲਵਿੰਦਰ ਸਿੰਘ ਪਿੰਕਾ, ਸਾਬਕਾ ਸਰਪੰਚ ਸਤਨਾਮ ਸਿੰਘ ਸ਼ਾਹ, ਹਰਪਾਲ ਸਿੰਘ ਮਾਣੋਚਾਲ੍ਹ ਗੈਸ ਏਜੰਸੀ ਵਾਲੇ, ਸਾਬਕਾ ਸਰਪੰਚ ਕੁਲਵੰਤ ਸਿੰਘ, ਸਾਬਕਾ ਸਰਪੰਚ ਗੁਰਮੇਜ ਸਿੰਘ ਮਾਣੋਚਾਲ੍ਹ ਖੁਰਦ, ਬਲਦੇਵ ਸਿੰਘ ਬਾਹਰ ਵਾਲੇ, ਗੁਰਮੇਜ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਮੈਂਬਰ ਰੌਸ਼ਨ ਸਿੰਘ, ਮੈਂਬਰ ਗੁਰਨਾਮ ਸਿੰਘ, ਮੈਂਬਰ ਹਰਪ੍ਰੀਤ ਸਿੰਘ, ਅਜੈਬ ਸਿੰਘ, ਮੈਂਬਰ ਸੋਹਣ ਸਿੰਘ, ਜਸਪਾਲ ਸਿੰਘ ਸਾਬਕਾ ਸੰਮਤੀ ਮੈਂਬਰ, ਸੁਖਦੇਵ ਸਿੰਘ ਭੱਠੇ ਵਾਲੇ, ਹਰਦੀਪ ਸਿੰਘ, ਪਲਵਿੰਦਰ ਸਿੰਘ, ਬੀਰ ਸਿੰਘ, ਸੱਜਣ ਸਿੰਘ ਮੈਂਬਰ, ਦਿਲਬਾਗ ਸਿੰਘ, ਸੈਕਟਰੀ ਲਖਬੀਰ ਸਿੰਘ, ਨੰ. ਦਲਬੀਰ ਸਿੰਘ, ਨੰ. ਬਚਿੱਤਰ ਸਿੰਘ, ਡੀ.ਐਸ.ਪੀ. ਨਿੰਦਰਪਾਲ ਸਿੰਘ, ਗੁਰਦੇਵ ਸਿੰਘ, ਗੁਰਪ੍ਰੀਤ ਸਿੰਘ ਗੋਲਡੀ, ਮੇਜਰ ਸਿੰਘ, ਨਿਸ਼ਾਨ ਸਿੰਘ, ਲਵਪ੍ਰੀਤ ਸਿੰਘ, ਹਰਮਨਦੀਪ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਕਾਲਜ ਆਫ਼ ਐਜੂਕੇਸ਼ਨ ਕੈਰੋਂ ਪੱਟੀ ਵਲੋਂ ਵਿਸ਼ਵ ਏਡਜ਼ ਦਿਵਸ ਨੂੰ ਸਮਰਪਿਤ ਪ੍ਰਤੀਯੋਗਤਾ ਕਰਵਾਈ <br/>... ਅਗਲੀ ਖ਼ਬਰ ਜਥੇਦਾਰ ਮੇਘ ਸਿੰਘ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।