29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਸ਼ਹੀਦ ਭਗਤ ਸਿੰਘ ਕਾਲਜ ਆਫ਼ ਐਜੂਕੇਸ਼ਨ ਕੈਰੋਂ ਪੱਟੀ ਵਲੋਂ ਵਿਸ਼ਵ ਏਡਜ਼ ਦਿਵਸ ਨੂੰ ਸਮਰਪਿਤ ਪ੍ਰਤੀਯੋਗਤਾ ਕਰਵਾਈ <br/>

ਅਜੀਤ ਡੈਸਕ 03-12-2025
ਪੱਟੀ, 2 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਕਾਲਜ ਆਫ ਐਜੂਕੇਸ਼ਨ ਕੈਰੋਂ ਪੱਟੀ ਵਲੋਂ ਵਿਸ਼ਵ ਏਡਜ਼ ਦਿਵਸ ਨੂੰ ਸਮਰਪਿਤ, ਪੋਸਟਰ ਬਣਾਉਣ ਦੀ ਪ੍ਰਤੀਯੋਗਤਾ ਕਰਵਾਈ ਗਈ | ਕਾਲਜ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਐੱਮ.ਡੀ. ਡਾ. ਮਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਦਵਾਜ ਅਤੇ ਪਿ੍ੰਸੀਪਲ ਡਾ. ਸਰਿਤਾ ਨਾਰਦ ਦੀ ਸਿੱਖਿਅਕ ਅਗਵਾਈ ਅਨੁਸਾਰ ਵਿਦਿਆਰਥੀਆਂ ਵਿਚ ਸਮਾਜਿਕ ਸਮੱਸਿਆਵਾਂ ਪ੍ਰਤੀ ਵਿਵਹਾਰਿਕ ਜਾਗਰੂਕਤਾ ਦਾ ਪ੍ਰਸਾਰ ਕਰਨ ਦੇ ਲਈ ਵਿਭਿੰਨ ਗਤੀਵਿਧੀਆਂ ਕਰਵਾਈਆਂ ਗਈਆਂ | ਇਸੇ ਪ੍ਰਕਿਰਿਆ ਅਧੀਨ ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ ਤੇ ਸਾਇੰਸ ਕਲੱਬ ਵਲੋਂ ਵਿਸ਼ਵ ਏਡਜ਼ ਦਿਵਸ ਨੂੰ ਸਮਰਪਿਤ ਬੀ.ਐਡ. ਅਤੇ ਡੀ.ਐੱਲ.ਐਡ. ਕਲਾਸ ਦੇ ਵਿਦਿਆਰਥੀਆਂ ਦੀ ਪੋਸਟਰ ਮੇਕਿੰਗ ਪ੍ਰਤੀਯੋਗਤਾ ਕਰਵਾਈ ਗਈ | ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਏਡਜ਼ ਬਿਮਾਰੀ ਪ੍ਰਤੀ ਜਾਗਰੂਕਤਾ ਨੂੰ ਦਰਸਾਉਂਦੇ ਬੜੇ ਸੁੰਦਰ ਪੋਸਟਰ ਬਣਾਏ | ਪੋਸਟਰ ਮੁਕਾਬਲੇ ਵਿਚ ਬੀ.ਐਡ. ਕਲਾਸ ਦੀ ਅਕਾਸ਼ਦੀਪ ਕੌਰ ਨੇ ਪਹਿਲਾ, ਜਸ਼ਨਪ੍ਰੀਤ ਕੌਰ ਤੇ ਰਮਨਦੀਪ ਕੌਰ ਨੇ ਦੂਜਾ ਅਤੇ ਸ਼ਰਨਜੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਡੀ.ਐੱਲ.ਐਡ. ਕਲਾਸ ਦੀ ਸਿਮਰਨ ਕੌਰ ਤੇ ਰੇਖਾ ਕੌਰ ਨੇ ਪਹਿਲਾ ਅਤੇ ਕਰਨਜੀਤ ਕੌਰ ਨੇ ਦੂਜਾ ਅਤੇ ਰਾਜਵਿੰਦਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰਨ ਵਿਚ ਸਫ਼ਲਤਾ ਹਾਸਲ ਕੀਤੀ | ਲਵਪ੍ਰੀਤ ਸਿੰਘ ਅਤੇ ਹਰਭਜਨ ਕੌਰ ਨੇ ਪ੍ਰਸੰਸਾ ਐਵਾਰਡ ਪ੍ਰਾਪਤ ਕੀਤਾ | ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਏਡਜ਼ ਵਰਗੀ ਭਿਆਨਕ ਬਿਮਾਰੀ ਦੇ ਕਾਰਨਾਂ ਅਤੇ ਇਲਾਜ ਦੀ ਪ੍ਰਕਿਰਿਆ ਤੋਂ ਜਾਣੂ ਕਰਵਾਉਣਾ ਸੀ | ਇਸ ਮੌਕੇ 'ਤੇ ਕਾਲਜ ਦੇ ਪਿ੍ੰਸੀਪਲ ਡਾ. ਸਰਿਤਾ ਨਾਰਦ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਦਿਆਰਥੀ ਵਰਗ ਨੂੰ ਸਮਾਜ ਵਿਚ ਏਡਜ਼ ਬਿਮਾਰੀ ਦੇ ਪ੍ਰਮੁੱਖ ਕਾਰਨਾਂ, ਰੋਕਥਾਮ ਅਤੇ ਇਲਾਜ ਸੰਬੰਧੀ ਵੱਧ ਤੋਂ ਵੱਧ ਜਾਗਰੂਕਤਾ ਦਾ ਪ੍ਰਸਾਰ ਕਰਨਾ ਚਾਹੀਦਾ ਹੈ ਤਾਂ ਕਿ ਸਿਹਤਮੰਦ ਤੇ ਉਸਾਰੂ ਸਮਾਜ ਦੀ ਸਿਰਜਣਾ ਨੂੰ ਅਮਲੀ ਰੂਪ ਦਿੱਤਾ ਜਾ ਸਕੇ |

ਪਿਛਲੀ ਖ਼ਬਰ ਮਨੀ ਐਕਸਚੇਂਜ ਦੀ ਦੁਕਾਨ 'ਤੇ ਗੋਲੀ ਚੱਲਣ ਨਾਲ ਐਨ.ਆਰ.ਆਈ. ਜ਼ਖ਼ਮੀ <br/> ਅਗਲੀ ਖ਼ਬਰ ਬੀਬੀ ਜਗੀਰ ਕੌਰ ਜ਼ਿਲ੍ਹਾ ਪ੍ਰੀਸ਼ਦ ਅਤੇ ਰਾਜ ਕੌਰ ਬਲਾਕ ਸੰਮਤੀ ਲਈ ਮਾਣੋਚਾਲ੍ਹ ਜ਼ੋਨ ਤੋਂ ਉਮੀਦਵਾਰ ਐਲਾਨੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।