29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦਾ ਇਕਾਈ ਪੱਧਰੀ ਨਤੀਜਾ ਐਲਾਨਿਆ <br/>

ਵਿਦਿਆਰਥੀ ਪਰਖ ਚੇਤਨਾ ਪ੍ਰੀਖਿਆ 'ਚੋਂ ਮੱਲਾਂ ਮਾਰਨ ਵਾਲੇ ਵਿਦਿਆਰਥੀ | <br/> 03-12-2025
ਤਰਨ ਤਾਰਨ, 2 ਦਸੰਬਰ (ਇਕਬਾਲ ਸਿੰਘ ਸੋਢੀ)- ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਵਿਦਿਆਰਥੀਆਂ 'ਚ ਵਿਗਿਆਨਿਕ ਚੇਤਨਾ ਪੈਦਾ ਕਰਨ ਅਤੇ ਲੋਕਾਂ ਦਾ ਸੋਚਣ ਢੰਗ ਵਿਗਿਆਨਕ ਬਣਾਉਣ ਦੇ ਉਦੇਸ਼ ਦੇ ਨਾਲ ਪੰਜਾਬ ਦੇ ਵੱਡੀ ਗਿਣਤੀ ਸਕੂਲਾਂ ਵਿਚ ਮਹਾਨ ਗਦਰੀ ਬੀਬੀ ਗੁਲਾਬ ਕੌਰ ਨੂੰ ਸਮਰਪਿਤ ਸੱਤਵੀਂ ਚੇਤਨਾ ਪਰਖ ਪ੍ਰੀਖਿਆ ਦਾ ਤਰਨ ਤਾਰਨ ਇਕਾਈ ਦਾ ਨਤੀਜਾ ਐਲਾਨ ਕਰ ਦਿੱਤਾ ਗਿਆ | ਜਾਣਕਾਰੀ ਦਿੰਦੇ ਦਿੰਦੇ ਹੋਏ ਇਕਾਈ ਮੁਖੀ ਮਾਸਟਰ ਤਸਵੀਰ ਸਿੰਘ, ਮਾਸਟਰ ਤਰਸੇਮ ਸਿੰਘ ਲਾਲੂ ਘੁੰਮਣ, ਰਜਵੰਤ ਸਿੰਘ ਬਾਗੜੀਆਂ, ਮਾਸਟਰ ਕੁਲਵੰਤ ਸਿੰਘ, ਹਰਨੰਦ ਸਿੰਘ ਬਲਿਆਂ ਵਾਲਾ, ਨਰਿੰਦਰ ਸ਼ੇਖਚੈੱਕ, ਜੋਗਿੰਦਰ ਸਿੰਘ ਆਦਿ ਨੇ ਦੱਸਿਆ ਕਿ ਛੇਵੀਂ ਜਮਾਤ ਵਿਚੋਂ ਸਰਦਾਰਾ ਸਿੰਘ ਪਬਲਿਕ ਸਕੂਲ ਜੰਡੋਕੇ ਦੀ ਵਿਦਿਆਰਥਣ ਸੀਰਤਦੀਪ ਕੌਰ ਨੇ ਪਹਿਲਾ ਅਤੇ ਇਸੇ ਸਕੂਲ ਦੀ ਗੁਰਲੀਨ ਕੌਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ | ਸੱਤਵੀਂ ਜਮਾਤ ਦੀ ਮੈਰਿਟ 'ਚੋਂ ਗੁਰਨਿਸ਼ਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਣੋਚਾਹਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਇਸੇ ਸਕੂਲ ਦੇ ਗੁਰਨੂਰ ਸਿੰਘ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ | ਅੱਠਵੀਂ ਜਮਾਤ ਦੀ ਮੈਰਿਟ ਵਿਚੋਂ ਸਰਦਾਰਾ ਸਿੰਘ ਪਬਲਿਕ ਸਕੂਲ ਜੰਡੋਕੇ ਦੀ ਹਰਮਨਦੀਪ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ | ਇਸੇ ਸਕੂਲ ਦੀ ਅਨੂੰਦੀਪ ਕੌਰ ਨੇ ਦੂਸਰਾ ਅਤੇ ਅਰਸ਼ਦੀਪ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਨੌਵੀਂ ਜਮਾਤ ਦੇ ਮੈਰਿਟ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਘਰਿਆਲਾ ਦੀ ਗੁਰਪ੍ਰੀਤ ਕੌਰ ਨੇ ਪਹਿਲਾ ਸਥਾਨ ਅਤੇ ਗਰੀਨ ਫੀਲਡ ਪਬਲਿਕ ਸਕੂਲ ਦਿਆਲਪੁਰਾ ਦੀ ਰਣਦੀਪ ਕੌਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ | ਦਸਵੀਂ ਜਮਾਤ ਦੀ ਮੈਰਿਟ ਵਿਚੋਂ ਗੁਰੂਕੁਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਮਹਿਕਪ੍ਰੀਤ ਕੌਰ ਨੇ ਪਹਿਲਾ ਅਤੇ ਇਸੇ ਸਕੂਲ ਦੀ ਨਵਦੀਪ ਕੌਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ | ਗਿਆਰਵੀਂ ਕਲਾਸ ਦੀ ਮੈਰਿਟ 'ਚੋਂ ਗੁਰੂਕੁਲ ਪਬਲਿਕ ਸਕੂਲ ਦੀ ਵਿਦਿਆਰਥਣ ਸ਼ਰਨਦੀਪ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਬਾਰਵੀਂ ਕਲਾਸ ਦੀ ਮੈਰਿਟ 'ਚੋਂ ਗੁਰੂਕੁਲ ਪਬਲਿਕ ਸਕੂਲ ਦੀ ਜੀਵਨ ਜੋਤੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਣੋਚਾਹਲ ਦੀ ਸਿਮਰਨਜੀਤ ਕੌਰ ਨੇ ਸਾਂਝੀ ਤੌਰ 'ਤੇ ਪਹਿਲਾ ਸਥਾਨ ਪ੍ਰਾਪਤ ਕੀਤਾ | ਇਨ੍ਹਾਂ ਬੱਚਿਆਂ ਨੂੰ ਇਨ੍ਹਾਂ ਦੇ ਸਕੂਲਾਂ 'ਚ ਜਾ ਕੇ ਸਨਮਾਨ ਪੱਤਰ ਅਤੇ ਕਿਤਾਬਾਂ ਦੇ ਸੈੱਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ |

ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ 'ਚੋਂ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਅਤੇ ਪਾਬੰਦੀਸ਼ੁਦਾ ਸਾਮਾਨ ਬਰਾਮਦ ਅਗਲੀ ਖ਼ਬਰ ਮਨੀ ਐਕਸਚੇਂਜ ਦੀ ਦੁਕਾਨ 'ਤੇ ਗੋਲੀ ਚੱਲਣ ਨਾਲ ਐਨ.ਆਰ.ਆਈ. ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।