29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਭਾਈ ਅੰਮਿ੍ਤਪਾਲ ਸਿੰਘ ਦੀ ਪੈਰੋਲ ਛੁੱਟੀ 'ਤੇ ਰੋਕ ਲਗਾਉਣ ਦੀ ਫੈਡਰੇਸ਼ਨ ਖ਼ਾਲਸਾ ਵਲੋਂ ਨਿੰਦਾ

ਅਜੀਤ ਡੈਸਕ 03-12-2025
ਤਰਨ ਤਾਰਨ, 2 ਦਸੰਬਰ (ਪਰਮਜੀਤ ਜੋਸ਼ੀ)-ਖਡੂਰ ਸਾਹਿਬ ਤੋਂ ਸਾਂਸਦ ਤੇ ਵਾਰਿਸ ਪੰਜਾਬ ਜਥੇਬੰਦੀ ਦੇ ਪ੍ਰਧਾਨ ਭਾਈ ਅੰਮਿ੍ਤਪਾਲ ਸਿੰਘ ਨੇ ਪੰਜਾਬ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਮੈਨੂੰ ਸਰਦ ਰੁੱਤ ਪਾਰਲੀਮੈਂਟ ਸੈਸ਼ਨ ਵਿਚ ਭਾਗ ਲੈਣ ਲਈ ਪੈਰੋਲ ਦਿੱਤੀ ਜਾਵੇ | ਪੰਜਾਬ ਹਰਿਆਣਾ ਹਾਈਕੋਰਟ ਨੇ ਇਸ ਅਰਜ਼ੀ 'ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਤੋਂ ਇਸ ਸੰਬੰਧੀ ਰਿਪੋਰਟ ਮੰਗੀ ਤਾਂ ਪੰਜਾਬ ਸਰਕਾਰ ਨੇ ਕਿਹਾ ਕਿ ਅੰਮਿ੍ਤਪਾਲ ਸਿੰਘ ਦੇ ਬਾਹਰ ਆਉਣ ਨਾਲ ਅਮਨ ਕਾਨੂੰਨ ਦੀ ਸਥਿਤੀ ਵਿਗੜ ਸਕਦੀ ਹੈ, ਅਦਾਲਤ ਨੇ ਇਸ ਜਵਾਬ 'ਚ ਪੰਜਾਬ ਸਰਕਾਰ ਨੂੰ ਪੁੱਛਿਆ ਕਿ ਕਿਹੜੇ ਕਾਰਨਾਂ ਕਰਕੇ ਅਮਨ ਕਾਨੂੰਨ ਦੀ ਸਥਿਤੀ 'ਚ ਵਿਘਨ ਪੈ ਰਿਹਾ ਹੈ ਤਾਂ ਸਰਕਾਰ ਨੇ ਸਪੱਸ਼ਟ ਕਿਹਾ ਉਸ ਦਾ ਭਾਸ਼ਣ ਹੀ ਅਜਿਹਾ ਹੈ | ਹੁਣ ਸਰਕਾਰ ਨੇ ਇਸ ਦੀ ਸੁਣਵਾਈ ਸੱਤ ਦਿਨ ਹੋਰ ਅੱਗੇ ਪਾ ਦਿੱਤੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੰਜਾਬ ਸਰਕਾਰ ਵਲੋਂ ਸਾਂਸਦ ਭਾਈ ਅੰਮਿ੍ਤਪਾਲ ਸਿੰਘ ਦੀ ਪੈਰੋਲ ਛੁੱਟੀ 'ਤੇ ਰੋਕ ਲਗਾਉਣ ਦੀਆਂ ਸਿੱਖ ਵਿਰੋਧੀ ਰਿਪੋਰਟਾਂ ਦੀ ਜ਼ੋਰਦਾਰ ਸ਼ਬਦਾਂ 'ਚ ਨਿੰਦਾ ਕੀਤੀ ਅਤੇ ਪੰਜਾਬ ਹਰਿਆਣਾ ਹਾਈਕੋਰਟ ਨੂੰ ਸਾਂਸਦ ਭਾਈ ਅੰਮਿ੍ਤਪਾਲ ਸਿੰਘ ਨੂੰ ਸਰਦ ਰੁੱਤ ਸ਼ੈਸ਼ਨ ਵਿਚ ਸ਼ਾਮਿਲ ਹੋਣ ਲਈ ਪੈਰੋਲ ਛੁੱਟੀ ਦੇਣ ਦੀ ਮੰਗ ਕਰਦਿਆਂ ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਹ ਮੰਨਦੀ ਹੈ ਕਿ ਅੰਮਿ੍ਤਪਾਲ ਸਿੰਘ ਕੋਲੋਂ ਗਲਤੀ ਹੋਈ ਤੇ ਉਸ ਨੂੰ ਜੇਲ੍ਹ ਜਾਣਾ ਪਿਆ, ਪਰ ਹੁਣ ਜਦੋਂ ਪੰਜਾਬ-ਹਰਿਆਣਾ ਹਾਈਕੋਰਟ ਉਸ ਦੀ ਅਰਜ਼ੀ 'ਤੇ ਉਸ ਨੂੰ ਪੈਰੋਲ ਛੁੱਟੀ ਦੇਣ ਲਈ ਪੰਜਾਬ ਸਰਕਾਰ ਤੋਂ ਰਿਪੋਰਟ ਮੰਗ ਰਿਹਾ ਹੈ ਅਤੇ ਪੰਜਾਬ ਸਰਕਾਰ ਵਲੋਂ ਹਰ ਵਾਰ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦਾ ਮਸਲਾ ਖੜ੍ਹਾ ਕਰਕੇ ਪੈਰੋਲ ਛੁੱਟੀ 'ਚ ਵਿਘਨ ਪਾਉਣ ਦੀ ਸਿੱਖ ਵਿਰੋਧੀ ਤੇ ਗੈਰ ਸੰਵਿਧਾਨਕ ਨੀਤੀ ਖੇਡੀ ਜਾ ਰਹੀ ਹੈ | ਇਸ ਮੌਕੇ ਭਾਈ ਅਵਤਾਰ ਸਿੰਘ ਅੰਮਿ੍ਤਸਰ, ਭਾਈ ਜੋਗਿੰਦਰ ਸਿੰਘ, ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਦਿਲਬਾਗ ਸਿੰਘ ਬਾਗੀ, ਭਾਈ ਸੁਰਿੰਦਰ ਸਿੰਘ ਆਦਮਪੁਰ, ਭਾਈ ਵਿਕਰਮ ਸਿੰਘ ਪੰਡੋਰੀ ਨਿੱਜਰ, ਭਾਈ ਸੁਖਦੇਵ ਸਿੰਘ ਫੌਜੀ ਜਗਰਾਓਾ, ਭਾਈ ਬਲਕਾਰ ਸਿੰਘ ਦਾਰੇਵਾਲ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਦਿਵਿਆਂਗ ਐਕਸ਼ਨ ਕਮੇਟੀ ਵਲੋਂ ਰੋਸ ਪ੍ਰਦਰਸ਼ਨ ਅੱਜ- ਸੈਣੀ <br/> ਅਗਲੀ ਖ਼ਬਰ ਬਿਜਲੀ ਸੋਧ ਬਿੱਲ ਦੇ ਵਿਰੋਧ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।