29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਦਿਵਿਆਂਗ ਐਕਸ਼ਨ ਕਮੇਟੀ ਵਲੋਂ ਰੋਸ ਪ੍ਰਦਰਸ਼ਨ ਅੱਜ- ਸੈਣੀ <br/>

ਅਜੀਤ ਡੈਸਕ 03-12-2025
ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)- 3 ਦਸੰਬਰ ਵਿਸ਼ਵ ਅੰਗਹੀਣ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ, ਜਿੱਥੇ ਭਾਰਤ ਸਰਕਾਰ ਵਲੋਂ ਦਿਵਿਆਂਗ ਵਰਗ ਦੀ ਭਲਾਈ ਲਈ ਅਨੇਕਾਂ ਸਕੀਮਾਂ ਚਲਾਈਆਂ ਗਈਆਂ ਹਨ, ਇਸ ਦਿਨ ਵਿਸ਼ੇਸ਼ ਤੌਰ 'ਤੇ ਵੱਖ-ਵੱਖ ਰਾਜਾਂ ਵਲੋਂ ਰਾਜ ਪੱਧਰੀ ਤੇ ਜ਼ਿਲ੍ਹਾ ਪੱਧਰੀ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਂਦਾ ਹੈ, ਉੱਥੇ ਹੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਇਸ ਤਰ੍ਹਾਂ ਦਾ ਕੋਈ ਵੀ ਸਮਾਗਮ ਕਰਵਾਉਣਾ ਜਾਇਜ਼ ਨਹੀਂ ਸਮਝਿਆ ਜਾ ਰਿਹਾ | ਸਰਕਾਰ ਨੂੰ ਜਗਾਉਣ ਲਈ ਵੱਖ-ਵੱਖ ਦਿਵਿਆਂਗ ਆਗੂਆਂ ਵਲੋਂ ਜਦੋਂ ਅੰਗਹੀਣ ਦਿਵਸ ਨਾ ਮਨਾਉਣ ਲਈ ਵਿਰੋਧ ਸ਼ੁਰੂ ਕਰ ਦਿੱਤਾ ਜਾਂਦਾ ਹੈ, ਫਿਰ ਸਮਾਜਿਕ ਸੁਰੱਖਿਆ ਤੇ ਇਸਤਰੀ ਬਾਲ ਵਿਕਾਸ ਵਿਭਾਗ ਵਲੋਂ ਦਿਵਿਆਂਗ ਵਿਅਕਤੀਆਂ ਦੀ ਪਹੁੰਚ ਤੋਂ ਦੂਰ ਰਾਜ ਪੱਧਰੀ ਸਮਾਗਮ ਕਰਕੇ ਉਲਾਂਭਾ ਲਾ ਦਿੱਤਾ ਜਾਂਦਾ ਹੈ | ਇਹ ਜਾਣਕਾਰੀ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਸੂਬਾ ਪ੍ਰਧਾਨ ਲਖਵੀਰ ਸਿੰਘ ਸੈਣੀ, ਜ਼ਿਲ੍ਹਾ ਪ੍ਰਧਾਨ ਤਰਨ ਤਾਰਨ ਗੁਰਪ੍ਰੀਤ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਗੁਰਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਜਸਵਿੰਦਰ ਕੁਮਾਰ ਸਲੋਹ, ਜ਼ਿਲ੍ਹਾ ਪ੍ਰਧਾਨ ਅੰਮਿ੍ਤਸਰ ਬਲਵਿੰਦਰ ਸਿੰਘ ਨਿੱਝਰ, ਸੀਨੀਅਰ ਆਗੂ ਕਪੂਰਥਲਾ ਲਹਿੰਬਰ ਸਿੰਘ ਤੂਰ, ਜਲੰਧਰ ਪ੍ਰਧਾਨ ਰਾਮ ਲੁਭਾਇਆ, ਇੰਦ੍ਰ ਬਰਾੜ ਜ਼ਿਲ੍ਹਾ ਪ੍ਰਧਾਨ ਪਟਿਆਲਾ, ਕੁਲਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਲੁਧਿਆਣਾ ਤੇ ਇਸਤਰੀ ਵਿੰਗ ਦੀ ਸੂਬਾ ਪ੍ਰਧਾਨ ਦਵਿੰਦਰ ਕੌਰ ਫਗਵਾੜਾ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਤਕਨੀਕੀ ਕਾਰਨਾਂ ਕਰਕੇ ਰੱਦ ਕਰ ਦਿੱਤੀਆਂ | ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਸੂਬਾ ਪ੍ਰਧਾਨ ਲਖਵੀਰ ਸਿੰਘ ਸੈਣੀ ਨੇ ਦੱਸਿਆ ਕਿ ਅੱਜ ਵਿਸ਼ਵ ਅੰਗਹੀਣ ਦਿਵਸ 'ਤੇ ਵੱਡੀ ਗਿਣਤੀ 'ਚ ਸੜਕਾਂ 'ਤੇ ਉਤਰ ਕੇ ਆਪਣੇ ਹੱਕਾਂ ਲਈ ਤੇ ਅੰਗਹੀਣ ਭਲਾਈ ਐਕਟ 2016 ਬਰਾਬਰ ਮੌਕੇ ਪੂਰਨ ਸ਼ਮੂਲੀਅਤ ਤੇ ਅਧਿਕਾਰਾਂ ਦੀ ਸੁਰੱਖਿਆਂ ਲਈ ਬਣਾਏ ਕਾਨੂੰਨ ਨੂੰ ਲਾਗੂ ਕਰਵਾਉਣ ਲਈ ਜ਼ਬਰਦਸਤ ਪ੍ਰਦਰਸ਼ਨ ਕੀਤਾ ਜਾਵੇਗਾ |

ਪਿਛਲੀ ਖ਼ਬਰ ਡੇਢ ਸਦੀ ਪੁਰਾਣੀ 'ਲਾਲ ਕੋਠੀ' ਦੀ ਖ਼ਤਮ ਹੋ ਰਹੀ ਸ਼ਾਨ <br/> ਅਗਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਦੀ ਪੈਰੋਲ ਛੁੱਟੀ 'ਤੇ ਰੋਕ ਲਗਾਉਣ ਦੀ ਫੈਡਰੇਸ਼ਨ ਖ਼ਾਲਸਾ ਵਲੋਂ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।