21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 6 ਵਿਅਕਤੀ ਗਿ੍ਫ਼ਤਾਰ <br/>

ਅਜੀਤ ਡੈਸਕ 04-12-2025
ਤਰਨ ਤਾਰਨ, 3 ਦਸੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਬਿੱਕਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਗਸ਼ਤ ਦੌਰਾਨ ਸ਼ੱਕ ਦੇ ਆਧਾਰ 'ਤੇ ਪਿੰਡ ਜਵੰਦਪੁਰ ਤੋਂ ਕਰਨਬੀਰ ਸਿੰਘ ਪੁੱਤਰ ਦਲਬੀਰ ਸਿੰਘ, ਲਵਪ੍ਰੀਤ ਸਿੰਘ ਪੁੱਤਰ ਦਲਬੀਰ ਸਿੰਘ ਵਾਸੀਅਨ ਮੀਆਂਵਿੰਡ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਐੱਸ.ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇੜੇ ਆਰਮੀ ਕੈਂਪ ਖੇਮਕਰਨ ਤੋਂ ਪਾਰਸ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ਚੀਮਾ ਖੁਰਦ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਅਤੇ 1160 ਰੁਪਏ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਕੱਚਾ ਪੱਕੇ ਦੇ ਏ.ਐੱਸ.ਆਈ. ਗੁਰਮੀਤ ਸਿੰਘ ਨੇ ਸੂਚਨਾ ਦੇ ਅਧਾਰ 'ਤੇ ਕਾਲਾ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਮਰਗਿੰਦਪੁਰ ਦੇ ਘਰ ਛਾਪੇਮਾਰੀ ਦੌਰਾਨ 6 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਹਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਦੁਬਲੀ ਵਿਖੇ ਨਾਕਾਬੰਦੀ ਦੌਰਾਨ ਪ੍ਰਭਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਬੋਪਾਰਾਏ ਨੂੰ ਕਾਬੂ ਕਰਕੇ ਉਸ ਪਾਸੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਮੁੱਖ ਸਿਪਾਹੀ ਸੁਖਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੁਹਾਵਾ ਰੋਡ ਸਰਹਾਲੀ ਤੋਂ ਜਗਦੀਪ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਠੱਠੀ ਮਹੰਤਾਂ ਨੂੰ ਕਾਬੂ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਉਕਤ ਥਾਣਿਆਂ ਦੀ ਪੁਲਿਸ ਨੇ ਉਕਤ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |

ਪਿਛਲੀ ਖ਼ਬਰ ਅਕਾਲੀ ਦਲ ਨੇ ਜ਼ੋਨ ਸੁਰ ਸਿੰਘ ਅਤੇ ਮਾੜੀ ਮੇਘਾ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੀ ਨਾਮਜ਼ਦਗੀ ਭਰੀ <br/> ਅਗਲੀ ਖ਼ਬਰ ਰੁਪਿੰਦਰ ਕੌਰ ਬਦੇਸ਼ਾ ਜ਼ੋਨ ਭਲਾਈਪੁਰ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਐਲਾਨੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।