ਤਰਨ ਤਾਰਨ, 3 ਦਸੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਘਰ ਦੇ ਬਾਹਰ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਸਰਹਾਲੀ ਵਿਖੇ ਗੁਰਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਨੌਸ਼ਹਿਰਾ ਪੰਨੂੰਆਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਸਿਮਰ ਬੋਰਕ ਕਿਮਨ ਕੰਪਨੀ ਠੱਠੀਆਂ ਮਹੰਤਾਂ ਬਤੌਰ ਕੰਮ ਕਰਦਾ ਹੈ | 1 ਦਸੰਬਰ ਨੂੰ ਉਹ ਭੱਠੇ ਤੋਂ ਸ਼ਾਮ ਨੂੰ ਘਰ ਆ ਗਏ ਤਾਂ ਰਾਤ ਸਮੇਂ ਉਸ ਦੇ ਘਰ ਦੇ ਬਾਹਰ ਗੋਲੀਆਂ ਚੱਲਣ ਦੀਆਂ ਆਵਾਜ਼ ਆਈ ਤਾਂ ਉਸ ਦੇ ਭਰਾ ਅਰਵਿੰਦਰ ਸਿੰਘ ਨੇ ਬਾਹਰ ਆ ਕੇ ਵੇਖਿਆ ਤਾਂ ਗਲੀ ਵਿਚ ਤਿੰਨ ਖੋਲ ਮਿਲੇ | ਜਾਂਚ ਅਧਿਕਾਰੀ ਏ.ਐੱਸ.ਆਈ. ਦਰਬਾਰਾ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਵਿਖੇ ਦੀਪਕ ਕੁਮਾਰ ਪੁੱਤਰ ਕੁਲਭੂਸ਼ਣ ਰਾਏ ਵਾਸੀ ਪੱਟੀ ਨੇ ਸ਼ਿਕਾਇਤ 2 ਦਸੰਬਰ ਨੂੰ ਸਾਰਾ ਪਰਿਵਾਰ ਘਰ ਵਿਚ ਰੋਟੀ ਖਾ ਕੇ ਸੌ ਗਿਆ ਤਾਂ ਰਾਤ ਸਮੇਂ ਉਸ ਦੇ ਘਰ ਬਾਹਰ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ ਅਤੇ ਘਰ ਦੀ ਕੰਧ 'ਤੇ ਗੋਲੀਆਂ ਦੇ ਨਿਸ਼ਾਨ ਲੱਗੇ ਹਨ | ਜਦੋਂ ਸੀ.ਸੀ.ਟੀ.ਵੀ ਕੈਮਰੇ ਚੈੱਕ ਕੀਤੇ ਤਾਂ 2 ਐਕਟਿਵਾ ਸਵਾਰ ਉਨ੍ਹਾਂ ਦੇ ਘਰ ਫਾਈਰਿੰਗ ਕਰਕੇ ਫ਼ਰਾਰ ਹੋ ਗਏ | ਜਾਂਚ ਅਧਿਕਾਰੀ ਏ.ਐੱਸ.ਆਈ. ਸਵਿੰਦਰਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ |