21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸਰਕਾਰੀ ਜਾਇਦਾਦਾਂ ਵੇਚਣ ਅਤੇ ਪ੍ਰੀ-ਪੇਡ ਬਿਜਲੀ ਮੀਟਰ ਲਗਾਉਣ ਖ਼ਿਲਾਫ਼ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 04-12-2025
ਪੱਟੀ, 3 ਦਸੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਬਿਜਲੀ ਘਰਾਂ ਦੀਆਂ ਸਰਕਾਰੀ ਜਾਇਦਾਦਾਂ ਵੇਚਣ ਅਤੇ ਪ੍ਰੀ-ਪੇਡ ਬਿਜਲੀ ਮੀਟਰ ਲਗਾਉਣ ਦੇ ਰੋਸ ਵਜੋਂ ਪੱਟੀ ਮੌੜ ਚੂਸਲੇਵੜ ਦੇ ਚੌਂਕ ਅੰਦਰ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਗੋਦਾਈਕੇ ਅਤੇ ਸੂਬਾ ਕਮੇਟੀ ਮੈਂਬਰ ਨੌਨਿਹਾਲ ਸਿੰਘ ਸੀਤੋ ਦੀ ਅਗਵਾਈ ਹੇਠ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਖਿਲਾਫ਼ ਰੋਸ ਧਰਨਾ ਦਿੰਦਿਆਂ ਹੋਇਆਂ ਪੁਤਲਾ ਫੂਕਿਆ ਗਿਆ | ਕਿਸਾਨ ਆਗੂ ਨੌਨਿਹਾਲ ਸਿੰਘ ਸੀਤੋ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿਲ 2025 ਨੂੰ ਸੰਸਦ ਦੇ ਸਰਦ ਰੁੱਤ ਦੇ ਇਜਲਾਸ ਦੌਰਾਨ ਪੇਸ਼ ਕਰਨ ਲਈ ਕੀਤੀ ਗਈ ਵਿਉਂਤਬੰਦੀ ਨਾਲ ਬਿਜਲੀ ਮਹਿਕਮੇ ਨੂੰ ਮੁਕੰਮਲ ਤੌਰ 'ਤੇ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿਚ ਦੇਣ ਦੀ ਤਿਆਰੀ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2025 ਲਈ ਸੂਬਿਆਂ ਤੋਂ ਸੁਝਾਅ ਮੰਗੇ ਸਨ | ਲੋਕ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਭਗਵੰਤ ਮਾਨ ਸਰਕਾਰ ਵਲੋਂ ਸ੍ਰੀ ਆਨੰਦਪੁਰ ਸਾਹਿਬ 'ਚ ਚਲਾਏ ਗਏ ਸਪੈਸ਼ਲ ਸੈਸ਼ਨ ਅੰਦਰ ਬਿਜਲੀ ਸੋਧ ਬਿੱਲ 2025 ਨੂੰ ਰੱਦ ਕਰਨ ਦਾ ਮੌਕਾ ਮਿਲਿਆ ਸੀ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ | ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਚੁੱਪ ਅਤੇ ਸਿੱਧੇ ਰੂਪ ਦੇ ਵਿਚ ਕੇਂਦਰ ਸਰਕਾਰ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੀ ਹੈ ਅਤੇ ਪੰਜਾਬ ਦੀਆਂ ਸਰਕਾਰੀ ਜਾਇਦਾਦਾਂ ਨੂੰ ਵੇਚਣ ਲਈ ਦਿੱਲੀ ਦੀਆਂ ਰਾਜਸੀ ਧਿਰਾਂ ਨਾਲ ਚੱਲਣ ਵਾਲੇ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਵਾਲੇ ਕਦਮ ਚੁੱਕ ਰਹੀ ਹੈ | ਆਗੂਆਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਪ੍ਰੀ-ਪੇਡ ਬਿਜਲੀ ਮੀਟਰ ਲਾਉਣਾ ਬੰਦ ਕਰੇ ਅਤੇ ਪੰਜਾਬ ਦੇ ਸਰਕਾਰੀ ਅਦਾਰਿਆਂ ਤੇ ਉਨ੍ਹਾਂ ਦੀਆਂ ਜਾਇਦਾਦਾਂ ਨੂੰ ਵੇਚਣ ਤੋਂ ਗ਼ੁਰੇਜ਼ ਕਰੇ | ਇਸ ਮੌਕੇ ਸੁੱਖਾ ਸਿੰਘ, ਰਣਜੀਤ ਸਿੰਘ, ਗੁਰਮੇਲ ਸਿੰਘ ਤਲਵੰਡੀ, ਹਰਜਿੰਦਰ ਸਿੰਘ, ਗੁਰਮੇਲ ਸਿੰਘ ਮਾਣਕਪੁਰ, ਡਾਕਟਰ ਸਿਕੰਦਰਪਾਲ ਸਿੰਘ, ਸੂਬਾ ਕਮੇਟੀ ਮੈਂਬਰ ਸੁਖਵਿੰਦਰ ਸਿੰਘ, ਕਾਬਲ ਸਿੰਘ ਕੋਟ ਬੁੱਢਾ, ਵੀਰ ਸਿੰਘ ਜੱਲੋਕੇ, ਸੇਵਾ ਸਿੰਘ, ਮੀਹਾਂ ਸਿੰਘ, ਕਾਬਲ ਸਿੰਘ ਰਾਮ ਸਿੰਘ ਵਾਲਾ, ਮਹਿਲ ਸਿੰਘ ਰਾਧਲਕੇ ਆਦਿ ਕਿਸਾਨ ਆਗੂ ਹਾਜ਼ਰ ਹਨ |

ਪਿਛਲੀ ਖ਼ਬਰ ਮੋਟਰਸਾਈਕਲ ਰੇਹੜੀ ਯੂਨੀਅਨ ਵਲੋਂ ਕੈਬਨਿਟ ਮੰਤਰੀ ਭੁੱਲਰ ਦੇ ਘਰ ਅੱਗੇ ਧਰਨਾ 9 ਨੂੰ <br/> ਅਗਲੀ ਖ਼ਬਰ ਚੋਣਾਂ ਲਈ ਉਮੀਦਵਾਰਾਂ ਨੂੰ ਹਾਈਕਮਾਂਡ ਦੇ ਨਿਰਦੇਸ਼ਾਂ ਤਹਿਤ ਕੀਤਾ ਟਿਕਟਾਂ ਦਾ ਐਲਾਨ-ਹਰਜੀਤ ਸਿੰਘ ਸੰਧੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।