21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਮੋਟਰਸਾਈਕਲ ਰੇਹੜੀ ਯੂਨੀਅਨ ਵਲੋਂ ਕੈਬਨਿਟ ਮੰਤਰੀ ਭੁੱਲਰ ਦੇ ਘਰ ਅੱਗੇ ਧਰਨਾ 9 ਨੂੰ <br/>

ਅਜੀਤ ਡੈਸਕ 04-12-2025
ਤਰਨ ਤਾਰਨ, 3 ਦਸੰਬਰ (ਹਰਿੰਦਰ ਸਿੰਘ)-ਤਰਨ ਤਾਰਨ ਮੋਟਰਸਾਈਕਲ ਰੇਹੜੀ ਯੂਨੀਅਨ ਵਲੋਂ ਮੋਟਰਸਾਈਕਲ ਰੇਹੜੀ ਬੰਦ ਕਰਨ ਵਿਰੁੱਧ ਦਾਣਾ ਮੰਡੀ ਨੌਸ਼ਿਹਰਾ ਪੰਨੰੂਆਂ 'ਚ ਵਿਸ਼ਾਲ ਇਕੱਠ ਕੀਤਾ ਗਿਆ | ਇਸ ਦੀ ਪ੍ਰਧਾਨਗੀ ਕੁਲਦੀਪ ਸਿੰਘ ਖਾਲਸਾ ਨੇ ਕੀਤੀ | ਇਸ ਮੌਕੇ ਬੋਲਦਿਆਂ ਸੈਂਟਰ ਆਫ਼ ਟਰੇਡ ਯੂਨੀਅਨ (ਸੀ.ਟੀ.ਯੂ.) ਦੇ ਸੂਬਾਈ ਆਗੂ ਬਲਦੇਵ ਸਿੰਘ ਪੰਡੋਰੀ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾਈ ਮੀਤ ਪ੍ਰਧਾਨ ਸੁਲੱਖਣ ਸਿੰਘ ਤੁੜ, ਮਨਰੇਗਾ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਰਟੌਲ, ਜਮੂਹਰੀ ਕਿਸਾਨ ਸਭਾ ਦੇ ਆਗੂ ਬਲਵਿੰਦਰ ਸਿੰਘ ਫੈਲੋਕੇ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਬੇਰੁਜ਼ਗਾਰੀ ਵਿਚ ਹੋਰ ਵਾਧਾ ਕਰ ਰਹੀ ਹੈ | ਆਗੂਆਂ ਨੇ ਕਿਹਾ ਕਿ ਪੇਂਡੂ ਮਜ਼ਦੂਰਾਂ ਨੇ ਹਜ਼ਾਰਾਂ ਰੁਪਏ ਲਾ ਕੇ ਮੋਟਰਸਾਈਕਲ ਰੇਹੜੀ ਬਣਾ ਕੇ ਆਪਣੇ ਰੁਜ਼ਗਾਰ ਦਾ ਪ੍ਰਬੰਧ ਕੀਤਾ ਹੈ | ਪੰਜਾਬ ਦੀ ਭਗਵੰਤ ਮਾਨ ਸਰਕਾਰ ਰੁਜ਼ਗਾਰ ਬੰਦ ਕਰਨ 'ਤੇ ਤੁਲੀ ਹੋਈ ਹੈ | ਆਗੂਆਂ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਆਪਣਾ ਰੁਜ਼ਗਾਰ ਚਲਾ ਰਹੇ ਮਜ਼ਦੂਰਾਂ ਨੂੰ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੰਗ ਪ੍ਰੇਸ਼ਾਨ ਕਰਨਾ ਤੁਰੰਤ ਬੰਦ ਕਰੇ | ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਰਣਜੀਤ ਸਿੰਘ ਖਾਲਸਾ ਨੇ ਐਲਾਨ ਕੀਤਾ ਕਿ ਜੇਕਰ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਤੰਗ ਪ੍ਰੇਸ਼ਾਨ ਕੀਤਾ ਤਾਂ 9 ਦਸੰਬਰ ਨੂੰ ਕੈਬਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਘਰ ਅੱਗੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ ਅਤੇ ਮੰਗ ਪੱਤਰ ਵੀ ਸੌਂਪਿਆ ਜਾਵੇਗਾ | ਇਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਤਹਿਸੀਲ ਪ੍ਰਧਾਨ ਕੈਪਟਨ ਸਿੰਘ ਕਾਹਲਵਾਂ, ਗੁਰਪ੍ਰੀਤ ਸਿੰਘ, ਮੇਜਰ ਸਿੰਘ, ਅੰਤਵੀਰ ਸਿੰਘ, ਹਰਭਜਨ ਸਿੰਘ, ਹਰਦੇਵ ਸਿੰਘ, ਬਖਸ਼ੀਸ਼ ਸਿੰਘ, ਬਹਾਲ ਸਿੰਘ, ਹਰਪਾਲ ਸਿੰਘ, ਰਣਜੀਤ ਸਿੰਘ, ਪਰਮਜੀਤ ਸਿੰਘ, ਸਤਨਾਮ ਸਿੰਘ, ਹਰਮੇਸ਼ ਸਿੰਘ,ਮੱਖਣ ਸਿੰਘ, ਤਰਸੇਮ ਸਿੰਘ, ਠੱਠੀਆਂ ਮਹੰਤਾਂ ਆਦਿ ਆਗੂਆਂ ਨੇ ਆਪਣੇ ਵਿਚਾਰ ਪੇਸ਼ ਕੀਤੇ |

ਪਿਛਲੀ ਖ਼ਬਰ ਸਾਰਜ ਸਿੰਘ ਦਾਸੂਵਾਲ ਨਾਮਜ਼ਦਗੀ ਪੱਤਰ ਦਾਖ਼ਲ ਕਰਾਉਣ ਲਈ ਵੱਡਾ ਕਾਫ਼ਲਾ ਲੈ ਕੇ ਪੁੱਜੇ <br/> ਅਗਲੀ ਖ਼ਬਰ ਸਰਕਾਰੀ ਜਾਇਦਾਦਾਂ ਵੇਚਣ ਅਤੇ ਪ੍ਰੀ-ਪੇਡ ਬਿਜਲੀ ਮੀਟਰ ਲਗਾਉਣ ਖ਼ਿਲਾਫ਼ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।