21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਗੁਰਦੁਆਰਾ ਝੂਲਣੇ ਮਹਿਲ ਠੱਠੀ ਖਾਰਾ ਵਿਖੇ ਧਾਰਮਿਕ ਜੋੜ ਮੇਲਾ 14 ਨੂੰ-ਬਾਬਾ ਹੀਰਾ ਸਿੰਘ

ਅਜੀਤ ਡੈਸਕ 04-12-2025
ਤਰਨ ਤਾਰਨ, 3 ਦਸੰਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਇਤਿਹਾਸਕ ਗੁਰਦੁਆਰਾ ਝੂਲਣੇ ਮਹਿਲ ਠੱਠੀ ਖਾਰਾ ਵਿਖੇ 14 ਦਸੰਬਰ 2025 ਨੂੰ ਵੱਡਾ ਸਲਾਨਾ ਧਾਰਮਿਕ ਜੋੜ ਮੇਲਾ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ਇਹ ਜੋੜ ਮੇਲਾ ਮਹਾਂ ਕੌਮੀ ਸ਼ਹੀਦ ਸੰਤ ਬਾਬਾ ਚਰਨ ਸਿੰਘ ਕਾਰ ਸੇਵਾ ਬੀੜ ਬਾਬਾ ਬੁੱਢਾ ਸਾਹਿਬ ਵਾਲਿਆਂ ਦੀ ਬਰਸੀ ਦੇ ਸਮਾਗਮ ਤਹਿਤ ਕੀਤਾ ਜਾ ਰਿਹਾ ਹੈ | ਗੁਰਦੁਆਰਾ ਸਾਹਿਬ ਦੇ ਮੁੱਖੀ ਬਾਬਾ ਹੀਰਾ ਸਿੰਘ ਝੂਲਣੇ ਮਹਿਲ ਵਾਲਿਆਂ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੇਲੇ ਵਿਚ ਰੂਹਾਨੀ ਕੀਰਤਨ ਦਰਬਾਰ, ਪ੍ਰਵਚਨ ਅਤੇ ਪੰਥ ਪ੍ਰਸਿੱਧ ਰਾਗੀ ਕਥਾਵਾਚਕ ਕਵੀਸ਼ਰ ਢਾਢੀ ਜਥੇ ਗੁਰੂ ਜਸ ਸੰਗਤਾਂ ਨੂੰ ਸਰਵਣ ਕਰਵਾਉਗੇ | ਉਨ੍ਹਾਂ ਦੱਸਿਆ ਕਿ ਸੰਤ ਬਾਬਾ ਚਰਨ ਸਿੰਘ ਕੌਮੀ ਸ਼ਹੀਦ ਕਾਰ ਸੇਵਾ ਬੀੜ ਸਾਹਿਬ ਵਾਲੇ ਅਤੇ ਹੋਰ ਮਹਾਂਪੁਰਸ਼ਾਂ ਦੀ ਯਾਦ 'ਚ ਸਲਾਨਾ ਜੋੜ ਮੇਲੇ ਮੌਕੇ ਇੰਟਰਨੈਸ਼ਨਲ ਪੱਧਰ ਦੇ ਕਬੱਡੀ ਟੂਰਨਾਮੈਂਟ ਕਰਵਾਇਆ ਜਾਵੇਗਾ, ਜਿਸ ਵਿਚ ਨਕਦ ਇਨਾਮ ਰਾਸ਼ੀ ਜੇਤੂ ਖਿਡਾਰੀਆਂ ਨੂੰ ਦਿੱਤੀ ਜਾਵੇਗੀ |

ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਕਨਵੈਨਸ਼ਨ ਹੋਈ <br/> ਅਗਲੀ ਖ਼ਬਰ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰ ਕੇ ਹਾਰ ਤੋਂ ਨਹੀਂ ਬਚ ਸਕਦੀ 'ਆਪ' ਸਰਕਾਰ- ਬ੍ਰਹਮਪੁਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।