20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

13 ਨੂੰ ਜ਼ਿਲ੍ਹੇ 'ਚ ਲੱਗੇਗੀ ਨੈਸ਼ਨਲ ਲੋਕ ਅਦਾਲਤ-ਜੱਜ ਬਾਜਵਾ <br/>

ਅਜੀਤ ਡੈਸਕ 04-12-2025
ਤਰਨ ਤਾਰਨ, 3 ਦਸੰਬਰ (ਹਰਿੰਦਰ ਸਿੰਘ)- ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਸੁਪਰੀਮ ਕੋਰਟ ਆਫ ਇੰਡੀਆ ਦੇ ਦਿਸ਼ਾ-ਨਿਰਦੇਸ਼ਾਂ 'ਤੇ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਕੰਵਲਜੀਤ ਸਿੰਘ ਬਾਜਵਾ ਜ਼ਿਲ੍ਹਾ ਅਤੇ ਸ਼ੈਸਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵਲੋਂ ਜ਼ਿਲ੍ਹਾ ਪੱਧਰ ਅਤੇ ਸਬ ਡਵੀਜਨ ਪੱਧਰ 'ਤੇ ਸਾਲ 2025 ਦੀ ਚੌਥੀ ਨੈਸ਼ਨਲ ਲੋਕ ਅਦਾਲਤ 13 ਦਸੰਬਰ ਨੂੰ ਲਗਾਈ ਜਾ ਰਹੀ ਹੈ | ਇਸ ਲੋਕ ਅਦਾਲਤ ਸਬੰਧੀ ਮਿਸ ਸ਼ਿਲਪਾ ਸੀ.ਜੇ.ਐਮ-ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਤਰ੍ਹਾਂ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸਦੇ ਸਬੰਧ ਵਿਚ ਜਿਲ੍ਹਾ ਅਤੇ ਸ਼ੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲ਼ੋਂ ਸਮੇਂ-ਸਮੇਂ 'ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਦਿਸ਼ਾ ਨਿਰਦੇਸ਼ਾਂ ਦਿੱਤੇ ਜਾਂਦੇ ਹਨ, ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ ਅਤੇ ਅਦਾਲਤਾਂ ਵਿੱਤ ਚੱਲ ਰਹੇ ਫੌਜਦਾਰੀ, ਰਾਜ਼ੀਨਾਮੇ-ਯੋਗ ਅਤੇ ਪ੍ਰੀ-ਲਿਟੀਗੇਟਵ ਕੇਸਾਂ ਵਿਚ ਸਮਝੌਤੇ ਰਾਹੀਂ ਰਾਜ਼ੀਨਾਮਾ ਕਰਨ ਲਈ ਆਪਣੇ ਕੇਸ ਲੋਕ ਅਦਾਲਤ ਵਿਚ ਲਗਾ ਕੇ ਵੱਧ ਤੋਂ ਵੱਧ ਲਾਭ ਉਠਾ ਸਕਣ | ਇਸ ਤੋਂ ਇਲਾਵਾ ਹੋਰ ਸਕੀਮਾਂ ਬਾਰੇ ਦੱਸਿਆ ਜਾਂਦਾ ਹੈ | ਵੱਖ-ਵੱਖ ਪਿੰਡਾਂ, ਸ਼ਹਿਰਾਂ, ਸਕੂਲਾਂ ਅਤੇ ਕਾਲਜਾਂ ਆਦਿ ਵਿਚ ਸੈਮੀਨਾਰ ਲਗਾਵਾ ਕੇ ਲੋਕਾਂ ਨੂੰ ਲੋਕ ਅਦਾਲਤ ਵਿੱਤ ਕੇਸ ਲਗਾਉਣ ਦੁਆਰਾ ਮਿਲਣ ਵਾਲੇ ਲਾਭਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਅਤੇ ਕੌਮੀ ਲੋਕ ਅਦਾਲਤ ਬਾਰੇ ਵੱਧ ਤੋਂ ਵੱਧ ਜਾਣਕਾਰੀ ਪ੍ਰਾਪਤ ਹੋ ਸਕੇ | ਇਸ ਲੋਕ ਅਦਾਲਤ ਸਬੰਧੀ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਪੀ.ਐੱਲ. ਵੀਆਂ ਵਲੋਂ ਜਨਤਕ ਥਾਵਾਂ 'ਤੇ ਬੈਨਰ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਸਥਾਈ ਲੋਕ ਅਦਾਲਤ ਵਿੱਤ ਸ਼ੈਕਸ਼ਨ 22-(ਲ) ਆਫ ਲੀਗਲ ਸਰਵਿਸਿਸ ਅਥਾਰਟੀ ਐਕਟ 1987 ਦੇ ਅਨੁਸਾਰ ਵੱਖ ਜਨ ਉਪਯੋਗੀ ਸੇਵਾਵਾਂ, ਜਿਵੇ ਕਿ ਟਰਾਂਸਪੋਰਟ ਸੇਵਾਵਾਂ, ਡਾਕ ਟੈਲੀਗਰਾਕ, ਟੈਲੀਫੋਨ, ਹਸਪਤਾਲ ਜਾਂ ਡਿਸਪੈਂਸਰੀ ਸੇਵਾਵਾਂ, ਬੀਮਾ ਸੇਵਾਵਾਂ, ਬੈਕਿੰਗ ਸੇਵਾਵਾਂ, ਸਿੱਖਿਆ ਸੇਵਾਵਾਂ, ਬੁਢਾਪਾ ਪੈਨਸ਼ਨ, ਸਗਨ ਸਕੀਮ, ਵਿਕਟਮ ਕੰਮਪਨਸ਼ੇਸ਼ਨ ਆਦਿ ਬਾਰੇ ਕੇਸ ਲਗਾਏ ਜਾਂਦੇ ਹਨ |

ਪਿਛਲੀ ਖ਼ਬਰ ਵਲਟੋਹਾ ਦੇ ਸਾਰੇ ਜ਼ੋਨਾਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਿੱਤਣਗੇ- ਸਰਪੰਚ ਵਲਟੋਹਾ <br/> ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਕਨਵੈਨਸ਼ਨ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।