20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਵਲਟੋਹਾ ਦੇ ਸਾਰੇ ਜ਼ੋਨਾਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਿੱਤਣਗੇ- ਸਰਪੰਚ ਵਲਟੋਹਾ <br/>

ਨਾਮਜ਼ਦਗੀ ਪੱਤਰ ਦਾਖਲ ਕਰਵਾਉਂਦੇ ਹੋਏ ਬਲਾਕ ਕਾਂਗਰਸ ਕਮੇਟੀ ਵਲਟੋਹਾ ਦੇ ਪ੍ਰਧਾਨ ਸਰਪੰਚ ਦਵਿੰਦਰ ਸਿੰਘ ਵਲਟੋਹਾ, ਨਾਲ ਹੋਰ | ਤਸਵੀਰਾਂ: ਬਿੱਲਾ <br/> 04-12-2025
ਖੇਮਕਰਨ/ਅਮਰਕੋਟ, 3 ਦਸੰਬਰ (ਬਿੱਲਾ, ਭੱਟੀ)-ਪੰਜਾਬ ਵਿਚ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ 14 ਦਸੰਬਰ ਨੂੰ ਹੋ ਰਹੀਆਂ ਚੋਣਾਂ ਸਬੰਧੀ ਚਾਹਵਾਨ ਉਮੀਦਵਾਰਾਂ ਵਲੋਂ ਬਲਾਕ ਸੰਮਤੀ ਵਲਟੋਹਾ ਜ਼ਿਲ੍ਹਾ ਤਰਨ ਤਾਰਨ ਵਿਚ ਵੱਖ-ਵੱਖ ਜ਼ੋਨਾਂ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾ ਰਹੇ ਹਨ | ਬਲਾਕ ਕਾਂਗਰਸ ਕਮੇਟੀ ਵਲਟੋਹਾ ਦੇ ਪ੍ਰਧਾਨ ਸਰਪੰਚ ਦਵਿੰਦਰ ਸਿੰਘ ਵਲਟੋਹਾ ਦੀ ਅਗਵਾਈ ਹੇਠ ਬਲਾਕ ਸੰਮਤੀ ਵਲਟੋਹਾ ਦੀਆਂ ਵੱਖ-ਵੱਖ ਜ਼ੋਨਾਂ ਤੋਂ ਕਾਂਗਰਸ ਪਾਰਟੀ ਨਾਲ ਸਬੰਧਤ ਉਮੀਦਵਾਰਾਂ ਵਲੋਂ ਬਲਾਕ ਵਲਟੋਹਾ ਵਿਚ ਰਿਟੰਰਨਿੰਗ ਅਫਸਰ ਦੇ ਦਫ਼ਤਰ 'ਚ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ | ਬਲਾਕ ਦਫ਼ਤਰ ਵਿੱਖੇ ਕਾਂਗਰਸੀ ਸਮੱਰਥਕਾਂ ਸਮੇਤ ਗੱਲਬਾਤ ਕਰਦਿਆਂ ਬਲਾਕ ਕਾਂਗਰਸ ਪ੍ਰਧਾਨ ਸਰਪੰਚ ਦਵਿੰਦਰ ਸਿੰਘ ਵਲਟੋਹਾ ਨੇ ਦੱਸਿਆ ਕਿ ਅੱਜ ਕਰੀਬ 14 ਜ਼ੋਨਾਂ ਤੋਂ ਕਾਂਗਰਸ ਪਾਰਟੀ ਦੇ ਨਾਮਜ਼ਦ ਉਮੀਦਵਾਰਾਂ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾ ਦਿੱਤੇ ਗਏ ਹਨ | ਬਾਕੀ ਉਮੀਦਵਾਰਾਂ ਦੇ ਕੱਲ ਕਾਗਜ਼ ਦਾਖਲ ਕਰਵਾ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਉਮੀਦਵਾਰਾਂ 'ਚ ਬਹੁਤ ਉਤਸ਼ਾਹ ਹੈ | ਸਾਰੇ ਉਮੀਦਵਾਰਾਂ ਵਲੋਂ ਆਪਣੀ ਚੋਣ ਮਹਿਮ ਚਾਲੂ ਕਰ ਦਿੱਤੀ ਗਈ ਹੈ | ਬਲਾਕ ਕਾਂਗਰਸ ਪ੍ਰਧਾਨ ਨੇ ਅੱਗੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਨੂੰ ਪਿੰਡਾਂ 'ਚ ਬਹੁਤ ਭਰਵਾਂ ਹੰੁਗਾਰਾ ਮਿਲਣ ਲੱਗ ਪਿਆ ਹੈ ਕਿਉਂਕਿ ਕਾਂਗਰਸ ਪਾਰਟੀ ਵਲੋਂ ਨਾਮਜ਼ਦ ਉਮੀਦਵਾਰਾਂ ਦਾ ਪਿੰਡਾਂ ਵਿਚ ਬਹੁਤ ਅਸਰ ਰਸੂਖ ਹੈ, ਜਿਸ ਕਰਕੇ ਕਾਂਗਰਸ ਦੀ ਪੁਜ਼ੀਸ਼ਨ ਮਜ਼ਬੂਤ ਹੈ | ਜੇਕਰ ਇਹ ਚੋਣਾਂ ਨਿਰਪੱਖ ਹੋਣ ਤਾਂ ਸਾਰੀਆਂ ਜ਼ੋਨਾਂ ਤੋਂ ਬਹੁਗਿਣਤੀ 'ਚ ਕਾਂਗਰਸੀ ਉਮੀਦਵਾਰ ਚੋਣ ਜਿੱਤਣਗੇ | ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਦੀ ਹਾਲਤ ਬਹੁਤ ਪਤਲੀ ਹੈ, ਪਿੰਡਾਂ 'ਚ ਕਰੀਬ ਚਾਰ ਸਾਲ ਲੱਗਣ ਤੱਕ ਵੀ ਕੋਈ ਵਿਕਾਸ ਕਾਰਜ ਨਹੀਂ ਹੋਇਆ, ਜਿਸ ਕਾਰਨ ਪਿੰਡਾਂ ਦੇ ਲੋਕ ਪਰੇਸ਼ਾਨ ਹਨ | ਉਨ੍ਹਾਂ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਤਾਂ ਜਿੱਥੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਤੇ ਸਬੰਧਤ ਅਫ਼ਸਰਾਂ ਦਾ ਘਿਰਾਉ ਕੀਤਾ ਜਾਵੇਗਾ, ਉੱਥੇ ਪੰਜਾਬ ਹਰਿਆਣਾ ਹਾਈ ਕੋਰਟ ਦਾ ਵੀ ਸਹਾਰਾ ਲਿਆ ਜਾਵੇਗਾ | ਇਸ ਲਈ ਸਬੰਧਤ ਅਧਿਕਾਰੀਆਂ ਨੂੰ ਸਲਾਹ ਹੈ ਕਿ ਸੱਤਾਧਾਰੀ ਪਾਰਟੀ ਦੇ ਦਬਾਅ 'ਚ ਆ ਕਿ ਬਿਨਾ ਵਜਾਂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਕਾਗਜ਼ਾਂ ਨਾਲ ਛੇੜਛਾੜ ਨਾ ਕੀਤੀ ਜਾਵੇ | ਇਸ ਮੌਕੇ ਬਲਾਕ ਵਲਟੋਹਾ ਦੇ ਸਾਰੇ ਪਿੰਡਾਂ ਦੇ ਸਾਬਕਾ ਕਾਂਗਰਸੀ ਸਰਪੰਚ-ਪੰਚ ਤੇ ਸਮੱਰਥੱਕ ਹਾਜ਼ਰ ਸਨ |

ਪਿਛਲੀ ਖ਼ਬਰ ਮਮਤਾ ਨਿਕੇਤਨ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ 13 ਨੂੰ ਜ਼ਿਲ੍ਹੇ 'ਚ ਲੱਗੇਗੀ ਨੈਸ਼ਨਲ ਲੋਕ ਅਦਾਲਤ-ਜੱਜ ਬਾਜਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।