20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਮਮਤਾ ਨਿਕੇਤਨ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 04-12-2025
ਤਰਨ ਤਾਰਨ, 3 ਦਸੰਬਰ (ਪਰਮਜੀਤ ਜੋਸ਼ੀ)-ਤਰਨ ਤਾਰਨ ਜ਼ਿਲ੍ਹੇ ਦੀ ਨਾਮੀ ਸਿੱਖਿਅਕ ਸੰਸਥਾ ਮਮਤਾ ਨਿਕੇਤਨ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿਚ ਹਮੇਸ਼ਾਂ ਮੋਹਰੀ ਰਿਹਾ ਹੈ | ਬੱਚੇ ਵੱਖ-ਵੱਖ ਸਿੱਖਿਅਕ ਵਿਸ਼ਿਆਂ ਨਾਲ ਸੰਬੰਧਿਤ ਮੁਕਾਬਲਿਆਂ ਵਿਚ ਵਧ ਚੜ੍ਹ ਕੇ ਭਾਗ ਲੈਂਦੇ ਹੋਏ ਉਚ ਮੁਕਾਮ ਹਾਸਲ ਕਰਦੇ ਹਨ | ਇਸੇ ਲੀਹ 'ਤੇ ਚਲਦਿਆਂ ਰਾਸ਼ਟਰੀ ਅਵਿਸ਼ਕਾਰ ਅਭਿਆਨ ਅਧੀਨ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਵਿਗਿਆਨਿਕ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਵੱਖ-ਵੱਖ ਸਕੂਲਾਂ ਨੇ ਸ਼ਿਰਕਤ ਕੀਤੀ ਅਤੇ ਮਮਤਾ ਨਿਕੇਤਨ ਦੀਆਂ ਗਿਆਰਵੀਂ ਜਮਾਤ ਦੀਆਂ ਵਿਦਿਆਰਥਣਾ ਖੁਸ਼ਨੂਰਪ੍ਰੀਤ ਕੌਰ ਅਤੇ ਅਰਪਨਜੋਤ ਕੌਰ ਨੇ ਸੀਨੀਅਰ ਸੈਕੰਡਰੀ ਗਰੁੱਪ ਵਿਚ ਭਾਗ ਲੈ ਕੇ 'ਟਿਕਾਊ ਖੇਤੀਬਾੜੀ' ਵਿਸ਼ੇ ਅਧੀਨ ਮਾਡਲ ਪੇਸ਼ ਕੀਤਾ, ਜਿਸ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੁੰਦੇ ਹੋਏ ਬੱਚੀਆਂ ਨੇ ਦੂਸਰਾ ਸਥਾਨ ਹਾਸਲ ਕਰਦੇ ਹੋਏ ਸਕੂਲ ਦਾ ਨਾਂਅ ਰੌਸ਼ਨ ਕੀਤਾ | ਉਨ੍ਹਾਂ ਨੂੰ ਪੁਰਸਕਾਰ, ਪ੍ਰਸੰਸਾ ਪੱਤਰ ਅਤੇ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਤੇ ਸਕੂਲ ਦੇ ਪਿ੍ੰਸੀਪਲ ਮੈਡਮ ਗੁਰਚਰਨ ਕੌਰ ਨੇ ਬੱਚਿਆਂ ਦੀ ਇਸ ਕਾਰਗੁਜ਼ਾਰੀ ਦੀ ਸਰਾਹਣਾ ਕਰਦੇ ਹੋਏ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਦੇ ਗਿਆਨ ਵਧਾਊ ਮੁਕਾਬਲਿਆਂ ਵਿਚ ਭਾਗੀਦਾਰੀ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਬਿਜਲੀ ਸੋਧ ਬਿੱਲ ਅਤੇ ਸੀਡ ਬਿੱਲ ਖ਼ਿਲਾਫ਼ ਬਿਜਲੀ ਬੋਰਡ ਡਵੀਜ਼ਨ ਪੱਧਰ 'ਤੇ ਮੁਜ਼ਾਹਰੇ 8 ਨੂੰ - ਐਸ.ਕੇ.ਐਮ. <br/> ਅਗਲੀ ਖ਼ਬਰ ਵਲਟੋਹਾ ਦੇ ਸਾਰੇ ਜ਼ੋਨਾਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਿੱਤਣਗੇ- ਸਰਪੰਚ ਵਲਟੋਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।