20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਜ਼ੋਨ ਜਮਸਤਪੁਰ ਤੋਂ ਗੁਲਵਿੰਦਰ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ <br/>

ਜ਼ੋਨ ਜਮਸਤਪੁਰ ਤੋਂ ਗੁਲਵਿੰਦਰ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨਣ ਸਮੇਂ ਗੁਰਸੇਵਕ ਸਿੰਘ ਸ਼ੇਖ ਅਤੇ ਹੋਰ ਆਗੂ | ਤਸਵੀਰ : ਮਨਜੀਤ ਸਿੰਘ <br/> 04-12-2025
ਤਰਨ ਤਾਰਨ, 3 ਦਸੰਬਰ (ਹਰਿੰਦਰ ਸਿੰਘ)- ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਖਡੂਰ ਸਾਹਿਬ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਵਲੋਂ ਜੋਨ ਜਮਸਤਪੁਰ ਤੋਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਗੁਲਵਿੰਦਰ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਗਿਆ | ਇਸ ਮੌਕੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਅਕਾਲੀ ਦਲ ਦੇ ਉਮੀਦਵਾਰ ਵੱਡੀ ਜਿੱਤ ਪ੍ਰਾਪਤ ਕਰਨਗੇ | ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਵਲੋਂ ਅਕਾਲੀ ਆਗੂਆਂ ਨਾਲ ਨਾਮਜ਼ਦਗੀਆਂ ਦਾਖਲ ਕਰਨ ਸਮੇਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਨੂੰ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਆਗੂਆਂ ਅਤੇ ਵਰਕਰਾਂ ਨਾਲ ਚਟਾਂਨ ਵਾਂਗ ਖੜੇ ਹਨ ਅਤੇ ਜਦੋਂ ਵੀ ਕੋਈ ਵਰਕਰ ਜਾਂ ਆਗੂ ਨਾਲ ਧੱਕੇਸ਼ਾਹੀ ਹੁੰਦੀ ਹੈ ਤਾਂ ਤੁਰੰਤ ਉਸ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ ਕਰਦੇ ਹਨ | ਇਸ ਮੌਕੇ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੇ ਕਿਹਾ ਕਿ ਪਾਰਟੀ ਪ੍ਰਤੀ ਅਣਥੱਕ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਪਾਰਟੀ ਵਲੋਂ ਉਮੀਦਵਾਰ ਐਲਾਨਿਆ ਜਾ ਰਿਹਾ ਹੈ ਕਿਉਂਕਿ ਅਕਾਲੀ ਪਾਰਟੀ ਹੀ ਆਪਣੇ ਵਰਕਰਾਂ ਦੀ ਮਿਹਨਤ ਦਾ ਉਨ੍ਹਾਂ ਨੂੰ ਬਣਦਾ ਹੱਕ ਦਿੰਦੀ ਹੈ | ਇਸ ਮੌਕੇ ਅੰਗਰੇਜ਼ ਸਿੰਘ ਸਾਬਕਾ ਸਰਪੰਚ, ਗੁਰਵਿੰਦਰ ਸਿੰਘ ਸਰਪੰਚ ਗਿੱਲ ਵੜੈਚ, ਕਵਲਜੀਤ ਸਿੰਘ ਕੋਟ, ਕੇਵਲ ਸਿੰਘ ਭਲਵਾਨ, ਬਲਬੀਰ ਸਿੰਘ ਸਰਪੰਚ ਗਿੱਲ ਵੜੈਚ, ਪਲਵਿੰਦਰ ਸਿੰਘ, ਗੁਰਿੰਦਰ ਸਿੰਘ, ਨਿਰਮਲ ਸਿੰਘ, ਬਲਕਾਰ ਸਿੰਘ, ਬਲਵਿੰਦਰਪਾਲ ਸਿੰਘ, ਸਰਵਣ ਸਿੰਘ, ਗੁਰਵੇਲ ਸਿੰਘ ਆਦਿ ਵੀ ਮੌਜੂਦ ਸਨ |

ਪਿਛਲੀ ਖ਼ਬਰ ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਹੜ੍ਹ ਪੀੜਤਾਂ ਨੂੰ ਨਵੇਂ ਘਰ ਬਣਾ ਕੇ ਦਿੱਤੇ <br/> ਅਗਲੀ ਖ਼ਬਰ ਡਾ. ਨੀਤੂ ਮੱਕੜ ਨੇ ਪਿੰ੍ਰਸੀਪਲ ਸੇਵਾ ਦੇਵੀ ਐੱਸ.ਡੀ. ਕਾਲਜ ਦਾ ਅਹੁਦਾ ਸੰਭਾਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।