20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਹੜ੍ਹ ਪੀੜਤਾਂ ਨੂੰ ਨਵੇਂ ਘਰ ਬਣਾ ਕੇ ਦਿੱਤੇ <br/>

ਕਲਗੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਵਲੋਂ ਹੜ੍ਹ ਪੀੜਤਾਂ ਲਈ ਨਵੇਂ ਬਣਾਏ ਗਏ ਘਰਾਂ ਦੀਆਂ ਚਾਬੀਆਂ ਸੌਂਪਦੇ ਹੋਏ | ਅਜੀਤ ਤਸਵੀਰ <br/> 04-12-2025
ਤਰਨ ਤਾਰਨ, 3 ਦਸੰਬਰ (ਹਰਿੰਦਰ ਸਿੰਘ)- ਪਿਛਲੇ ਦਿਨਾਂ ਵਿਚ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਦਵਿੰਦਰ ਸਿੰਘ ਵਲੋਂ ਭਰੋਸਾ ਦਿੱਤਾ ਗਿਆ ਸੀ ਕਿ ਕਲਗੀਧਰ ਟਰੱਸਟ ਨੇ ਇਹ ਬੀੜਾ ਚੁੱਕਿਆ ਹੈ ਕਿ ਸੰਗਤਾਂ ਦਾ ਪੈਸਾ ਸਹੀ ਤਰੀਕੇ ਨਾਲ ਇਸਤੇਮਾਲ ਹੋਵੇ, ਜੋ ਹੜ੍ਹ ਪੀੜਤਾਂ ਦੀਆਂ ਬੁਨਿਆਦੀ ਲੋੜਾਂ ਅਸੀਂ ਪੂਰੀਆਂ ਕਰ ਰਹੇ ਹਾਂ ਅਤੇ ਨਾਲ ਹੀ ਉਨ੍ਹਾਂ ਨੇ ਜਾਣਕਾਰੀ ਦਿੱਤੀ ਸੀ ਕਿ ਜੋ ਚੌਥਾ ਫੇਜ਼ ਹੈ, ਜਿਸ ਵਿਚ ਜਿਨ੍ਹਾਂ ਦੇ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ, ਉਨ੍ਹਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਨਵੇਂ ਮਕਾਨ ਦਿੱਤੇ ਜਾਣਗੇ ਜਾਂ ਨੁਕਸਾਨੇ ਘਰਾਂ ਦੀ ਮੁਰੰਮਤ ਕੀਤੀ ਜਾਵੇਗੀ | ਇਸੇ ਤਹਿਤ ਬੀਤੇ ਦਿਨੀ ਕਲਗੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਦੇ ਉਪ ਪ੍ਰਧਾਨ ਜਗਜੀਤ ਸਿੰਘ ਕਾਕਾ ਵਲੋਂ ਸ੍ਰੀ ਅੰਮਿ੍ਤਸਰ ਸਾਹਿਬ ਜ਼ਿਲ੍ਹੇ 'ਚ 12 ਨਵੇਂ ਘਰ ਪਿੰਡ ਚੱਕ ਅਲ, ਜੱਗੀਵਾਲਾ, ਪੁੰਗਾ, ਤਲਵੰਡੀ, ਛੰਨਾ, ਅਵਾਨ, ਹਰੜ ਖੁਰਦ, ਦੂਜੋਵਾਲ ਵਿੱਚ ਅਤੇ ਗੁਰਦਾਸਪੁਰ ਜ਼ਿਲ੍ਹੇ 'ਚ 19 ਨਵੇਂ ਘਰ ਸੱਦਾ, ਗੱਜੀ, ਬੈਂਸਾਂ, ਜੀਵਨ ਚੱਕ, ਮੱਦੇਪੁਰ, ਦੋਰਾਂਗਲਾ, ਹਸਨਪੁਰ, ਚਿੱਟੀ, ਸ੍ਰੀ ਰਾਮਪੁਰ, ਦੀਨਾਨਗਰ, ਸਕਰੀ ਅਤੇ ਡੇਰਾ ਬਾਬਾ ਨਾਨਕ ਵਿੱਚ ਨਵੇਂ ਪ੍ਰੀ-ਫੈਬਿ੍ਕੇਟਡ ਮਟੀਰੀਅਲ ਨਾਲ ਮਕਾਨ ਤਿਆਰ ਕਰਕੇ ਦਿੱਤੇ ਗਏ | ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਦੇ ਮਕਾਨ ਹੜ੍ਹਾਂ ਦੇ ਪਾਣੀ ਅਤੇ ਭਾਰੀ ਬਾਰਿਸ਼ ਕਰਕੇ ਢਹਿ ਗਏ ਸਨ | ਇਨ੍ਹਾਂ ਪਰਿਵਾਰਾਂ ਨੂੰ ਰਸੋਈ ਦੇ ਰਾਸ਼ਨ ਤੋਂ ਲੈ ਕੇ ਕੁੱਲ ਘਰੇਲੂ ਸੁੱਖ ਸਹੂਲਤ (ਬੈੱਡ, ਗੱਦੇ, ਪੱਖੇ, ਰਸੋਈ ਦਾ ਕੁਝ ਦਿਨਾਂ ਦਾ ਰਾਸ਼ਨ ਆਦਿ) ਸਮਾਨ ਮੁਹੱਈਆ ਕਰਵਾਇਆ ਗਿਆ | ਟਰੱਸਟ ਵਲੋਂ ਬਣਾਏ ਇਹ ਨਵੇਕਲੇ ਪ੍ਰੀ-ਫੈਬਿ੍ਕੇਟਡ ਮਟੀਰੀਅਲ ਮਕਾਨ ਦੀ ਮੁਨਿਆਦ ਪੰਜਾਹ ਸਾਲ ਤੱਕ ਦੀ ਹੈ | ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਕਾਰਜਾਂ ਲਈ ਸੰਗਤ ਦੇ ਸਹਿਯੋਗ ਦੀ ਵੱਧ ਤੋਂ ਵੱਧ ਲੋੜ ਹੈ |

ਪਿਛਲੀ ਖ਼ਬਰ ਅਕਾਲੀ ਦਲ ਅਤੇ ਕਾਂਗਰਸ ਭਿੱਖੀਵਿੰਡ ਬਲਾਕ ਸੰਮਤੀ ਚੋਣਾਂ ਲੜਨ ਤੋਂ ਭੱਜੇ-ਸੁਖਰਾਜ ਸਿੰਘ ਬੀ.ਏ. <br/> ਅਗਲੀ ਖ਼ਬਰ ਜ਼ੋਨ ਜਮਸਤਪੁਰ ਤੋਂ ਗੁਲਵਿੰਦਰ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।