ਗੋਇੰਦਵਾਲ ਸਾਹਿਬ, 3 ਦਸੰਬਰ (ਸਕੱਤਰ ਸਿੰਘ ਅਟਵਾਲ)-ਪਿਛਲੇ ਦਿਨੀ ਅੰਮ੍ਰਿਤਸਰ ਗਰੁੱਪ ਆਫ ਕਾਲਜ ਦੁਆਰਾ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਦੇ ਉਚੇਚੇ ਯੋਗਦਾਨ ਅਤੇ ਉਨ੍ਹਾਂ ਨੂੰ ਸਨਮਾਨਿਤ ਕਰਨ ਲਈ ਇਕ ਸਨਮਾਨ ਸਮਾਰੋਹ ਪੈਗਾਮ -ਏ-ਮੁਬਾਰਕ 2025 ਭਾਵ ਐਵਾਰਡ ਆਫ ਐਕਸੀਲੈਂਸ ਆਯੋਜਿਤ ਕੀਤਾ ਗਿਆ। ਇਹ ਸਮਾਰੋਹ ਰੈਕੋਗਨਾਈਜ਼ ਐਂਡ ਐਫੀਲੇਟਡ ਸਕੂਲ ਐਸੋਸੀਏਸ਼ਨ (ਰਾਸਾ ਯੂ.ਕੇ.) ਦੁਆਰਾ ਕਰਵਾਇਆ ਗਿਆ। ਇਸ ਸਮਾਰੋਹ ਦਾ ਉਦੇਸ਼ ਪੰਜਾਬ ਸਕੂਲ ਸਿੱਖਿਆ ਬੋਰਡ ਦੇ 200 ਪ੍ਰਿੰਸੀਪਲ ਅਤੇ ਅਧਿਆਪਕਾਂ ਦੇ ਸਿੱਖਿਆ ਦੇ ਖੇਤਰ ਵਿਚ ਦਿੱਤੇ ਯੋਗਦਾਨ ਨੂੰ ਸਨਮਾਨਿਤ ਕਰਨਾ ਸੀ। ਸਿੱਖਿਆ ਖੇਤਰ ਵਿਚ ਅਗਵਾਈ ਕਰ ਰਹੀ ਇਲਾਕੇ ਦੀ ਨਾਮਵਰ ਸੰਸਥਾ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਨੇ ਇਕ ਵਾਰ ਫਿਰ ਆਪਣੀ ਸ਼ਾਨਦਾਰ ਸਿੱਖਿਅਕ ਸੇਵਾ ਅਤੇ ਪ੍ਰਬੰਧਕੀ ਕਾਮਯਾਬੀਆਂ ਨਾਲ ਮਾਣ ਵਧਾਇਆ ਹੈ। ਸਕੂਲ ਦੀ ਪ੍ਰਿੰਸੀਪਲ ਰਵਿੰਦਰ ਕੌਰ ਨੂੰਸਰਵਉੱਤਮ ਪ੍ਰਿੰਸੀਪਲ ਐਵਾਰਡ 2025 ਦੇ ਸਨਮਾਨ ਨਾਲ ਨਿਵਾਜਿਆ ਗਿਆ। ਸਕੂਲ ਨੂੰ ਦੋਹਰਾ ਮਾਣ ਉਸ ਸਮੇਂ ਮਿਲਿਆ ਜਦੋਂ ਮਿਹਨਤੀ ਅਤੇ ਸਮਰਪਿਤ ਅਧਿਆਪਿਕਾ ਪੁਸ਼ਪਿੰਦਰ ਕੌਰ ਨੂੰ ਵੀ ਸਰਬੋਤਮ ਅਧਿਆਪਕ ਐਵਾਰਡ 2025 ਮਿਲਿਆ। ਉਹ ਨਵੀਂ ਅਤੇ ਆਸਾਨ ਸਿੱਖਣ ਸਿਖਾਉਣ ਦੀਆਂ ਤਰੀਕਿਆਂ ਨਾਲ ਬੱਚਿਆਂ ਨੂੰ ਪੜ੍ਹਾਉਦੇ ਹਨ। ਉਨ੍ਹਾਂ ਦੀ ਪੜ੍ਹਾਈ ਬੱਚਿਆਂ ਨੂੰ ਸਿਰਫ਼ ਅਕਾਦਮਿਕ ਤੌਰ 'ਤੇ ਹੀ ਨਹੀਂ, ਸਗੋਂ ਚੰਗੇ ਸੰਸਕਾਰ ਅਤੇ ਨੈਤਿਕ ਮੁੱਲ ਸਿਖਾਉਣ 'ਚ ਵੀ ਬਹੁਤ ਮਦਦ ਕਰਦੀ ਹੈ। ਇਹ ਸਨਮਾਨ ਪ੍ਰੋਗਰਾਮ ਦੇ ਮੁੱਖ ਮਹਿਮਾਨ ਹਰਭਜਨ ਸਿੰਘ ਈ.ਟੀ.ਓ ਕੈਬਨਟ ਮੰਤਰੀ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਦਿੱਤਾ ਗਿਆ। ਸਕੂਲ ਦੇ ਪ੍ਰਬੰਧਕ ਬਲਜੀਤ ਕੌਰ ਰੰਧਾਵਾ ਨੇ ਇਸ ਮੌਕੇ ਕਿਹਾ ਕਿ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਮਿਲਣ ਵਾਲੇ ਅਜਿਹੇ ਸਨਮਾਨ ਸਿਰਫ਼ ਉਨ੍ਹਾਂ ਦਾ ਮਨੋਬਲ ਨਹੀਂ ਵਧਾਉਂਦੇ, ਸਗੋਂ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਦੇ ਹਨ।
ਪ੍ਰਿੰਸੀਪਲ ਮਦਾਨ ਸਰਵੋਤਮ ਪ੍ਰਿੰਸੀਪਲ ਐਵਾਰਡ ਅਤੇ ਅਧਿਆਪਕਾ ਪੁਸ਼ਪਿੰਦਰ ਕੌਰ ਬੈਸਟ ਟੀਚਰ ਐਵਾਰਡ ਨਾਲ ਸਨਮਾਨਿਤ
ਅਜੀਤ ਡੈਸਕ
04-12-2025