20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਜ਼ਿਲ੍ਹਾ ਪ੍ਰੀਸ਼ਦ ਲਈ 39 ਅਤੇ ਪੰਚਾਇਤ ਸੰਮਤੀ ਲਈ 196 ਉਮੀਦਵਾਰਾਂ ਨੇ ਭਰੀ ਨਾਮਜ਼ਦਗੀ

ਅਜੀਤ ਡੈਸਕ 04-12-2025

ਤਰਨ ਤਾਰਨ, 3 ਦਸੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ-2025 ਦੌਰਾਨ ਬੁੱਧਵਾਰ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਤੀਜੇ ਦਿਨ ਤੱਕ ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਲਈ 39 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਭਰੇ ਹਨ। ਇਸੇ ਤਰ੍ਹਾਂ ਜ਼ਿਲ੍ਹੇ ਦੀਆਂ 9 ਪੰਚਾਇਤ ਸੰਮਤੀਆਂ ਲਈ ਅੱਜ ਤੱਕ 196 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਸਾਂਝੀ ਕੀਤੀ। ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 04 ਦਸੰਬਰ.2025 (ਵੀਰਵਾਰ) ਹੋਵੇਗੀ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 05 ਦਸੰਬਰ 2025 (ਸ਼ੁੱਕਰਵਾਰ) ਹੋਵੇਗੀ ਅਤੇ ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06 ਦਸੰਬਰ 2025 ਸ਼ਨੀਵਾਰ ਸ਼ਾਮ 3:00 ਵਜੇ ਤੱਕ ਹੋਵੇਗੀ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਚੋਣ ਮਿਤੀ 14 ਦਸੰਬਰ 2025 ਐਤਵਾਰ ਨੂੰ ਸਵੇਰੇ 8:00 ਵਜੇ ਤੋਂ ਸ਼ਾਮ ਦੇ 4:00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ। ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17 ਦਸੰਬਰ 2025 (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ 'ਤੇ ਹੋਵੇਗੀ।

ਪਿਛਲੀ ਖ਼ਬਰ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਅਗਲੀ ਖ਼ਬਰ ਪ੍ਰਿੰਸੀਪਲ ਮਦਾਨ ਸਰਵੋਤਮ ਪ੍ਰਿੰਸੀਪਲ ਐਵਾਰਡ ਅਤੇ ਅਧਿਆਪਕਾ ਪੁਸ਼ਪਿੰਦਰ ਕੌਰ ਬੈਸਟ ਟੀਚਰ ਐਵਾਰਡ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।