24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਗੁਰੂ ਅਮਰਦਾਸ ਸਕੂਲ ਭਲਾਈਪੁਰ ਡੋਗਰਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ <br/>

ਅਜੀਤ ਡੈਸਕ 07-12-2025
ਮੀਆਂਵਿੰਡ, 6 ਦਸੰਬਰ (ਗੁਰਪ੍ਰਤਾਪ ਸਿੰਘ ਸੰਧੂ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਅਮਰਦਾਸ ਸੀਨੀ. ਸੈਕੰ. ਸਕੂਲ ਭਲਾਈਪੁਰ ਡੋਗਰਾਂ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਸਮਾਰੋਹ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਸਮਾਰੋਹ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਵਲੋਂ ਕੀਤੇ ਸ਼ਬਦ ਗਾਇਨ ਰਾਹੀਂ ਹੋਈ | ਉਪਰੰਤ ਸਿੱਖ ਇਤਿਹਾਸ ਨਾਲ ਸਬੰਧਿਤ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ ਗਈਆਂ | ਉਪਰੰਤ ਸਭਿਆਚਾਰਕ ਪ੍ਰੋਗਰਾਮ ਦੀ ਸ਼ੁਰੂਆਤ ਦੌਰਾਨ ਸਕੂਲ ਦੇ ਨੰਨੇ-ਮੁੰਨੇ ਵਿਦਿਆਰਥੀਆਂ ਨੇ ਐਕਸ਼ਨ ਸੌਂਗ, ਕਪਲ ਡਾਂਸ ਆਦਿ ਪੇਸ਼ ਕੀਤੇ ਗਏ | ਇਸ ਦੌਰਾਨ ਸਕੂਲ ਦੇ ਵੱਡੇ ਵਿਦਿਆਰਥੀਆਂ ਵਲੋਂ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਨਾਚ, ਐਕਸ਼ਨ ਸੌਂਗ, ਕੋਰੀਓਗ੍ਰਾਫੀਆਂ, ਸੋਲੋ ਗਾਇਕੀ, ਦੇਸ਼ ਭਗਤੀ ਨਾਲ ਸੰਬੰਧਤ ਐਕਸ਼ਨ ਸੌਂਗ, ਜਿਮਨਾਸਟਿਕ, ਗਿੱਧਾ, ਭੰਗੜਾ ਆਦਿ ਦੀ ਪੇਸ਼ਕਾਰੀ ਕਰਕੇ ਇਸ ਸਮਾਰੋਹ ਵਿਚ ਪਹੁੰਚਣ ਵਾਲੇ ਮਹਿਮਾਨਾਂ ਦਾ ਮਨੋਰੰਜਨ ਕੀਤਾ | ਇਸ ਮੌਕੇ ਛੇਵੀਂ ਜਮਾਤ ਦੀਆਂ ਵਿਦਿਆਰਥਣਾਂ ਵਲੋਂ ਕੀਤਾ ਗਿਆ ਗਰਭਾ ਲੋਕ-ਨਾਚ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ਰਿਹਾ | ਇਸ ਮੌਕੇ ਸਕੂਲ ਦੇ ਚੈਅਰਮੈਨ ਮਾਸਟਰ ਜਸਪਾਲ ਸਿੰਘ ਰੰਧਾਵਾ, ਸਕੂਲ ਦੇ ਪ੍ਰਧਾਨ ਬਲਜੀਤ ਕੌਰ, ਸਕੂਲ ਦੇ ਡਾਇਰੈਕਟਰ ਜਤਿੰਦਰਪਾਲ ਸਿੰਘ, ਪਿ੍ੰਸੀਪਲ ਜਗਪ੍ਰੀਤ ਕੌਰ ਵਲੋਂ ਮੁੱਖ ਮਹਿਮਾਨ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਅਤੇ ਪਹੁੰਚੇ ਮਹਿਮਾਨਾਂ ਨੂੰ ਗੁਲਦਸਤੇ ਭੇਟ ਕਰਕੇ ਸੁਆਗਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਜਗਪ੍ਰੀਤ ਕੌਰ ਨੇ ਸੰਬੋਧਨ ਕਰਦਿਆਂ ਆਏ ਹੋਏ ਸਾਰੇ ਮਹਿਮਾਨਾਂ ਤੇ ਮਾਪਿਆਂ ਦਾ ਬੜੇ ਨਿੱਘੇ ਤੇ ਮੋਹ ਭਰੇ ਸ਼ਬਦਾਂ ਵਿਚ ਸਵਾਗਤ ਕੀਤਾ | ਉਪਰੰਤ ਪਿ੍ੰਸੀਪਲ ਜਗਪ੍ਰੀਤ ਵਲੋਂ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹਦਿਆਂ ਸਕੂਲ ਦੀਆਂ ਵਿਦਿਅਕ ਅਤੇ ਸਭਿਆਚਾਰਕ ਪ੍ਰਾਪਤੀਆਂ ਬਾਰੇ ਦੱਸਿਆ | ਸਮਾਪਤੀ ਮੌਕੇ ਵਿਧਾਇਕ ਦਲਬੀਰ ਸਿੰਘ ਟੌਂਗ ਅਤੇ ਸਕੂਲ ਦੀ ਮੈਨੇਜਮੈਂਟ ਵਲੋਂ ਅਕਾਦਮਿਕ, ਸੱਭਿਆਚਾਰਕ ਤੇ ਖੇਡਾਂ ਵਿੱਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ |

ਪਿਛਲੀ ਖ਼ਬਰ ਜੇਲ੍ਹ 'ਚੋਂ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਅਗਲੀ ਖ਼ਬਰ ਅਧਿਆਪਕ ਆਪਣੇ ਤਜਰਬੇ ਬੱਚਿਆਂ ਨਾਲ ਸਾਂਝੇ ਕਰਕੇ ਉਨਾਂ ਨੂੰ ਸਿੱਖਿਅਤ ਕਰਨ- ਡੀ. ਈ. ਓ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।