24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ 'ਆਪ' ਇਤਿਹਾਸ ਸਿਰਜੇਗੀ- ਔਲਖ <br/>

ਅਜੀਤ ਡੈਸਕ 07-12-2025
ਤਰਨ ਤਾਰਨ, 6 ਦਸੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ 14 ਦਸੰਬਰ ਨੂੰ ਹੋ ਰਹੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਇਤਿਹਾਸ ਸਿਰਜੇਗੀ ਅਤੇ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਸਾਰੇ ਦੇ ਸਾਰੇ ਉਮੀਦਵਾਰ ਸ਼ਾਨਦਾਰ ਢੰਗ ਨਾਲ ਜਿੱਤ ਪ੍ਰਾਪਤ ਕਰਨਗੇ | ਇਸ ਸੰਬੰਧ 'ਚ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਰਾਜ ਉਦਯੋਗ ਵਿਕਾਸ ਕਾਰਪੋਰੇਸ਼ਨ ਦੇ ਡਾਇਰੈਕਟਰ ਗੁਰਸੇਵਕ ਸਿੰਘ ਔਲਖ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜਿਸ ਤਰ੍ਹਾਂ ਵਿਧਾਨ ਸਭਾ ਦੀਆਂ 2022 ਵਿਚ ਹੋਈਆਂ ਚੋਣਾਂ ਤੋਂ ਬਾਅਦ ਹਰੇਕ ਚੋਣ ਪ੍ਰਕਿਰਿਆ 'ਚ ਜਿੱਤ ਪ੍ਰਾਪਤ ਕੀਤੀ, ਉਹ ਸਦਾ ਸੰਬੰਧ 'ਆਪ' ਆਗੂਆਂ ਦੀ ਕਹਿਣੀ ਤੇ ਕਰਨੀ ਨਾਲ ਹੈ | ਉਨ੍ਹਾਂ 'ਆਪ' ਦੇ ਸਮੁੱਚੇ ਆਗੂਆਂ ਅਤੇ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਚੋਂ ਨਿਕਲ ਕੇ ਵੋਟਰਾਂ ਨਾਲ ਲਗਾਤਾਰ ਸੰਪਰਕ ਰੱਖਣ ਅਤੇ 'ਆਪ' ਦੀ ਜਿੱਤ ਲਈ ਦਿਨ ਰਾਤ ਇੱਕ ਕਰ ਦੇਣ |

ਪਿਛਲੀ ਖ਼ਬਰ ਜ਼ੋਨ ਭੂਰਾ ਕੋਹਨਾ ਤੋਂ 'ਆਪ' ਦੇ ਉਮੀਦਵਾਰ ਰਣਜੀਤ ਸਿੰਘ ਬਿਨਾਂ ਮੁਕਾਬਲਾ ਚੁਣੇ <br/> ਅਗਲੀ ਖ਼ਬਰ ਪਿੰਡ ਕਰਮੂਵਾਲਾ ਅਤੇ ਘੜਕਾ ਵਿਚ ਸੰਗਤਾਂ ਵਲੋਂ ਸੰਤ ਬਾਬਾ ਸੁੱਖਾ ਸਿੰਘ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।