25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 6 ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 07-12-2025
ਤਰਨ ਤਾਰਨ, 6 ਦਸੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਉਪਰ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਨਿਰਮਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਭੂਸੇ ਨਜ਼ਦੀਕ ਨਾਕਾਬੰਦੀ ਦੌਰਾਨ ਇਕ ਕਾਰ ਨੰਬਰ ਪੀ.ਬੀ.02 ਬੀ.ਐੱਸ. 5606 'ਤੇ ਸਵਾਰ ਹੋ ਕੇ ਆ ਰਹੇ ਮਨਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ, ਜਸ਼ਨਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ, ਕਰਨਦੀਪ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀਅਨ ਚੀਮਾ ਖੁਰਦ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 24 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਝਬਾਲ ਦੇ ਐੱਸ.ਆਈ. ਬਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਹੀਰਾਪੁਰ ਨਜ਼ਦੀਕ ਨਾਕਾਬੰਦੀ ਦੌਰਾਨ ਨਵਰਾਜ ਸਿੰਘ ਉਰਫ ਰਾਜਾ ਪੁੱਤਰ ਸੁਖਜਿੰਦਰ ਸਿੰਘ ਵਾਸੀ ਝਬਾਲ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ 9 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਐੱਸ.ਆਈ. ਬਲਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਨਿੱਕੇ ਚੋਹਲਾ ਵਿਖੇ ਨਾਕਾਬੰਦੀ ਦੌਰਾਨ ਬਲਵਿੰਦਰ ਸਿੰਘ ਪੁੱਤਰ ਬਚਨ ਸਿੰਘ ਅਤੇ ਜਸਵੰਤ ਸਿੰਘ ਪੁੱਤਰ ਸਰਵਣ ਸਿੰਘ ਵਾਸੀਅਨ ਚੋਹਲਾ ਸਾਹਿਬ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 500 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |
ਪਿਛਲੀ ਖ਼ਬਰ ਪਤਨੀ ਦੀਆਂ ਅੱਖਾਂ ਸਾਹਮਣੇ ਪਤੀ ਦੀ ਇੱਟਾਂ ਮਾਰ ਕੇ ਹੱਤਿਆ <br/> ਅਗਲੀ ਖ਼ਬਰ ਥਾਰ ਗੱਡੀ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।