26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਗੁਰਦੁਆਰਾ ਮਾਤਾ ਭਾਗੋ ਜੀ ਦਾ ਸਾਲਾਨਾ ਜੋੜ ਮੇਲਾ ਮਨਾਇਆ

ਅਜੀਤ ਡੈਸਕ 07-12-2025
ਝਬਾਲ, 6 ਦਸੰਬਰ (ਸਰਬਜੀਤ ਸਿੰਘ)-ਸਿੱਖਾਂ ਦੀ ਗੁਰੂ ਸਾਹਿਬ ਜੀ ਨਾਲ ਟੁੱਟੀ ਗੰਢਣ ਵਾਲੀ ਮਾਤਾ ਭਾਗ ਕੌਰ ਜੀ ਦਾ ਸਲਾਨਾ ਜੋੜ ਮੇਲਾ ਗੁਰਦੁਆਰਾ ਮਾਤਾ ਭਾਗੋ ਜੀ ਝਬਾਲ ਵਿਖੇ ਪ੍ਰਬੰਧਕਾਂ ਵਲੋਂ ਸਮੂਹ ਪਿੰਡ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਵੇਰੇ ਗੁਰਦੁਆਰਾ ਸਾਹਿਬ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਰਾਗੀ ਸਿੰਘਾਂ ਵਲੋਂ ਗੁਰਬਾਣੀ ਦਾ ਸ਼ਬਦ ਕੀਰਤਨ ਕੀਤਾ ਗਿਆ ਬਾਅਦ ਵਿਚ ਸਜਾਏ ਗਏ ਧਾਰਮਿਕ ਦੀਵਾਨ ਦੌਰਾਨ ਵੱਖ-ਵੱਖ ਰਾਗੀ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਘਰ ਦਾ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਬਾਬਾ ਗੁਰਸੇਵਕ ਸਿੰਘ ਝਬਾਲ ਵਲੋਂ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਪੁੱਜੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਤੇ ਵੱਖ-ਵੱਖ ਸੰਤਾਂ ਮਹਾਂਪੁਰਸ਼ਾਂ ਅਤੇ ਹੋਰ ਪਿੰਡ ਵਾਸੀ ਅਤੇ ਇਲਾਕਾ ਵਾਸੀ ਮੁਹਤਬਰ ਆਗੂਆਂ ਨੇ ਹਾਜ਼ਰੀ ਭਰੀ | ਇਸ ਸਮੇਂ ਗੁਰੂ ਕੇ ਲੰਗਰ ਵੀ ਵਰਤਾਏ ਗਏ | ਇਸ ਮੌਕੇ ਗ੍ਰੰਥੀ ਬਲਵਿੰਦਰ ਸਿੰਘ ਝਬਾਲ, ਗ੍ਰੰਥੀ ਲਖਵਿੰਦਰ ਸਿੰਘ ਝਬਾਲ, ਰਿਸੀਵਰ ਬਲਵਿੰਦਰ ਸਿੰਘ ਅਤੇ ਹੋਰ ਵੀ ਵੱਡੀ ਗਿਣਤੀ 'ਚ ਸੰਗਤਾਂ ਅਤੇ ਸੇਵਾਦਾਰ ਹਾਜ਼ਰ ਸਨ |
ਪਿਛਲੀ ਖ਼ਬਰ ਅੰਤਰ-ਸਕੂਲ ਮੁਕਾਬਲਿਆਂ 'ਚ ਬਲਜੀਤ ਮੈਮੋਰੀਅਲ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਸਾਬਕਾ ਸਿੱਖਿਆ ਰਾਜ ਮੰਤਰੀ ਮਾਸਟਰ ਤਾਰਾ ਸਿੰਘ ਲਾਡਲ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।