26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਅੰਤਰ-ਸਕੂਲ ਮੁਕਾਬਲਿਆਂ 'ਚ ਬਲਜੀਤ ਮੈਮੋਰੀਅਲ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 07-12-2025
ਚੋਹਲਾ ਸਾਹਿਬ, 6 ਦਸੰਬਰ (ਬਲਵਿੰਦਰ ਸਿੰਘ)- ਸ੍ਰੀ ਗੁਰੂ ਅਰਜਨ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਚੋਹਲਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਵਲੋਂ ਕਰਵਾਏ ਗਏ ਅੰਤਰ-ਸਕੂਲ ਮੁਕਾਬਲਿਆਂ ਵਿਚ ਬਲਜੀਤ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕਾਹਲਵਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਸੁਖਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸਕੂਲ ਵਲੋਂ ਕੇਵਲ ਛੇ ਮੁਕਾਬਲਿਆਂ ਵਿਚ ਭਾਗ ਲਿਆ ਗਿਆ ਸੀ ਜਿਨ੍ਹਾਂ ਵਿਚੋਂ ਚਾਰ ਮੁਕਾਬਲਿਆਂ ਵਿਚ ਮੋਹਰੀ ਸਥਾਨ ਜਿਵੇਂ ਕਿ ਕਵੀਸ਼ਰੀ ਮੁਕਾਬਲੇ ਵਿਚ ਪਹਿਲਾ ਸਥਾਨ, ਸੁੰਦਰ ਲਿਖਾਈ ਵਿੱਚ ਪਹਿਲਾ ਸਥਾਨ, ਸ਼ਬਦ ਗਾਇਨ ਮੁਕਾਬਲੇ ਵਿਚ ਦੂਸਰਾ ਸਥਾਨ ਅਤੇ ਦਸਤਾਰ ਮੁਕਾਬਲੇ ਵਿੱਚ ਵਿਸ਼ੇਸ਼ ਸਨਮਾਨ ਹਾਸਲ ਕਰਕੇ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਪਹੁੰਚਣ 'ਤੇ ਸਮੂਹ ਪ੍ਰਤੀਯੋਗੀਆਂ ਦਾ ਐੱਮ.ਡੀ ਅਮਰਜੀਤ ਸਿੰਘ ਪੰਨੂੰ, ਪਿ੍ੰਸੀਪਲ ਸੁਖਜਿੰਦਰ ਸਿੰਘ ਗਿੱਲ, ਵਾਈਸ ਪਿ੍ੰਸੀਪਲ ਗੁਰਪਿੰਦਰ ਚਾਹਲ ਅਤੇ ਸਮੂਹ ਸਟਾਫ਼ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਬੱਚਿਆਂ ਨੂੰ ਭਵਿੱਖ ਵਿਚ ਵੀ ਪੜ੍ਹਾਈ ਦੇ ਨਾਲ ਨਾਲ ਹੋਰ ਨਾ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਤ ਕੀਤਾ |

ਪਿਛਲੀ ਖ਼ਬਰ ਦਾਤਰ ਨਾਲ ਹਮਲਾ ਕਰਕੇ ਔਰਤ ਨੂੰ ਕੀਤਾ ਜ਼ਖ਼ਮੀ ਅਗਲੀ ਖ਼ਬਰ ਗੁਰਦੁਆਰਾ ਮਾਤਾ ਭਾਗੋ ਜੀ ਦਾ ਸਾਲਾਨਾ ਜੋੜ ਮੇਲਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।