27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਸਾਬਕਾ ਵਿਧਾਇਕ ਸਿੱਕੀ ਵਲੋਂ ਖਡੂਰ ਸਾਹਿਬ ਤੋਂ ਕਾਂਗਰਸ ਦੇ ਬਲਾਕ ਸੰਮਤੀ ਉਮੀਦਵਾਰ ਸੁਖਵਿੰਦਰ ਸਿੰਘ ਫੌਜੀ ਨੂੰ ਥਾਪੜਾ <br/>

ਅਜੀਤ ਡੈਸਕ 07-12-2025
ਖਡੂਰ ਸਾਹਿਬ, 6 ਦਸੰਬਰ (ਰਸ਼ਪਾਲ ਸਿੰਘ ਕੁਲਾਰ)- ਖਡੂਰ ਸਾਹਿਬ ਤੋਂ ਬਲਾਕ ਸੰਮਤੀ ਦੇ ਕਾਂਗਰਸੀ ਉਮੀਦਵਾਰ ਸੁਖਵਿੰਦਰ ਸਿੰਘ ਫੌਜੀ ਨੂੰ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਥਾਪੜਾ ਦਿੰਦੇ ਹੋਏ ਸਨਮਾਨਿਤ ਕੀਤਾ | ਇਸ ਮੌਕੇ ਸਿੱਕੀ ਨੇ ਕਿਹਾ ਕਿ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਸੁਖਵਿੰਦਰ ਸਿੰਘ ਫੌਜੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ ਕਿਉਂਕਿ ਇਸ ਵੇਲੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਭਾਰੀ ਵਿਰੋਧ ਹੋ ਰਿਹਾ ਜੋ ਆਪਣੇ ਵਾਅਦਿਆਂ ਤੋਂ ਭੱਜ ਚੁੱਕੀ ਹੈ | ਇਸ ਮੌਕੇ ਉਘੇ ਸਮਾਜ ਸੇਵੀ ਗੁਰਦੇਵ ਸਿੰਘ ਗੋਲਡੀ ਵਲੋਂ ਵੀ ਸੁਖਵਿੰਦਰ ਸਿੰਘ ਫੌਜੀ ਨੂੰ ਸਮਰਥਨ ਦਿੱਤਾ ਗਿਆ ਹੈ | ਇਸ ਮੌਕੇ ਕਸ਼ਮੀਰ ਸਿੰਘ ਸ਼ਾਹ, ਰਮਨਦੀਪ ਸਿੰਘ ਸਾਹ, ਇਕਬਾਲ ਖ਼ਾਨ, ਸੁਖਦੇਵ ਸਿੰਘ, ਮਨਬੀਰ ਸਿੰਘ, ਸਵਿੰਦਰ ਸਿੰਘ, ਗੁਰਸ਼ਰਨ ਸਿੰਘ ਨੰਬਰਦਾਰ, ਮਾ.ਹਰਚਰਨ ਸਿੰਘ, ਸੁਖਜਿੰਦਰ ਸਿੰਘ, ਹਰਦਿਆਲ ਸਿੰਘ ਜ਼ੈਲਦਾਰ, ਸਰਵਣ ਸਿੰਘ ਪਹਿਲਵਾਨ, ਗੁਰਪ੍ਰੀਤ ਸਿੰਘ ਗੋਪੀ, ਅਮਰਜੀਤ ਸਿੰਘ ਨੰਬਰਦਾਰ, ਪਰਮਜੀਤ ਸਿੰਘ ਮਹਾਂਕਾਲ, ਤਰਸੇਮ ਸਿੰਘ ਪੰਚ, ਮੁਖਤਿਆਰ ਸਿੰਘ, ਅੰਗਰੇਜ਼ ਸਿੰਘ, ਸਰਬਜੀਤ ਸਿੰਘ ਪੀਬੀ ਤਰੇਹਠ, ਚਰਨਜੀਤ ਸਿੰਘ, ਪਰਮਜੀਤ ਸਿੰਘ ਪੰਮਾ, ਸੁਖਚੈਨ ਸਿੰਘ ਨੰਬਰਦਾਰ, ਬਲਕਾਰ ਸਿੰਘ ਸੂਬੇਦਾਰ, ਜਥੇਦਾਰ ਸਾਧੂ ਸਿੰਘ, ਥਾਣੇਦਾਰ ਜੋਗਿੰਦਰ ਸਿੰਘ, ਗੋਰਾ ਨੰਬਰਦਾਰ, ਸਕੱਤਰ ਸਿੰਘ ਕੰਗ, ਸੁਖਵਿੰਦਰ ਸਿੰਘ, ਸੁਰਜਨ ਸਿੰਘ ਕੱਪੜੇ ਵਾਲੇ, ਯਾਦਵਿੰਦਰ ਸਿੰਘ ਯਾਦੂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਖਡੂਰ ਸਾਹਿਬ ਤੋਂ ਉਮੀਦਵਾਰ ਜਥੇਦਾਰ ਮੇਘ ਸਿੰਘ ਦਾ ਚੋਣ ਪ੍ਰਚਾਰ ਕੀਤਾ ਤੇਜ਼ <br/> ਅਗਲੀ ਖ਼ਬਰ ਕੇਂਦਰ ਸਰਕਾਰ ਲੋਕ ਵਿਰੋਧੀ ਬਿਜਲੀ ਸੋਧ ਬਿੱਲ ਦਾ ਖਰੜਾ ਵਾਪਸ ਲਵੇ- ਮਜਾਰੀ, ਗੰਡੀਵਿੰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।