27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਖਡੂਰ ਸਾਹਿਬ ਤੋਂ ਉਮੀਦਵਾਰ ਜਥੇਦਾਰ ਮੇਘ ਸਿੰਘ ਦਾ ਚੋਣ ਪ੍ਰਚਾਰ ਕੀਤਾ ਤੇਜ਼ <br/>

ਅਜੀਤ ਡੈਸਕ 07-12-2025
ਖਡੂਰ ਸਾਹਿਬ, 6 ਦਸੰਬਰ (ਰਸ਼ਪਾਲ ਸਿੰਘ ਕੁਲਾਰ)- ਬਲਾਕ ਸੰਮਤੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਜਥੇਦਾਰ ਮੇਘ ਸਿੰਘ ਵਲੋਂ ਨਾਮਜ਼ਦਗੀ ਪੱਤਰ ਸਹੀ ਪਾਏ ਜਾਣ ਉਪਰੰਤ ਅਕਾਲੀ ਵਰਕਰਾਂ ਵਲੋਂ ਚੋਣ ਮੁਹਿੰਮ ਨੂੰ ਤੇਜ਼ ਕਰ ਦਿੱਤਾ ਗਿਆ ਹੈ | ਇਸ ਮੌਕੇ ਇਤਿਹਾਸਕ ਨਗਰ ਖਡੂਰ ਸਾਹਿਬ ਦੇ ਆਗੂ ਜਥੇਦਾਰ ਰਣਜੀਤ ਸਿੰਘ ਪੱਪੂ ਦੀ ਅਗਵਾਈ ਹੇਠ ਜਥੇਦਾਰ ਮੇਘ ਸਿੰਘ ਦੀ ਚੋਣ ਮੁਹਿੰਮ ਨੂੰ ਸਫਲ ਬਣਾਉਣ ਲਈ ਵੱਖ-ਵੱਖ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ | ਇਸ ਮੌਕੇ ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਖਡੂਰ ਸਾਹਿਬ ਦੀ ਸੀਟ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਵਿਚ ਪਾਈ ਜਾਵੇਗੀ | ਇਸ ਮੌਕੇ ਜਥੇਦਾਰ ਰਣਜੀਤ ਸਿੰਘ ਪੱਪੂ ਪ੍ਰਧਾਨ ਖਡੂਰ ਸਾਹਿਬ, ਨਰਿੰਦਰ ਸਿੰਘ ਸ਼ਾਹ ਸਾਬਕਾ ਡਾਇਰੈਕਟਰ, ਨਛੱਤਰ ਸਿੰਘ ਖਹਿਰਾ ਸੀਨੀਅਰ ਆਗੂ, ਸੁਖਜਿੰਦਰ ਸਿੰਘ ਲਾਡੀ ਸਾਬਕਾ ਸੰਮਤੀ ਮੈਂਬਰ, ਜਸਬੀਰ ਸਿੰਘ ਮਹਿਤੀਆ ਪ੍ਰਧਾਨ, ਜਥੇਦਾਰ ਗੱਜਣ ਸਿੰਘ, ਸਾਹਿਬ ਸਿੰਘ ਪੰਚ, ਨਰਿੰਦਰ ਸਿੰਘ ਸਾਬਕਾ ਸਰਪੰਚ, ਕਸ਼ਮੀਰ ਸਿੰਘ ਖਹਿਰਾ ਟਰਾਸਪੋਟਰ,ਸਰੂਪ ਸਿੰਘ ਸਾਬਕਾ ਸਰਪੰਚ, ਚੰਨਣ ਸਿੰਘ, ਕੁਲਵਿੰਦਰ ਸਿੰਘ ਸਾਬਕਾ ਪੰਚ, ਸੁਖਵਿੰਦਰ ਸਿੰਘ ਪੱਪੂ, ਹਰਦੇਵ ਸਿੰਘ ਸਾਬਕਾ ਪੰਚ, ਹਰਵੰਤ ਸਿੰਘ ਨੰਬਰਦਾਰ, ਕਰਮ ਸਿੰਘ ਨੰਬਰਦਾਰ, ਡਾ ਭੁਪਿੰਦਰ ਸਿੰਘ ਸਾਬਕਾ ਪੰਚ, ਇਕਬਾਲ ਸਿੰਘ ਬਮਰਾਹ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਾਂਗਰਸੀ ਉਮੀਦਵਾਰ ਅਮਰੀਕ ਕੌਰ ਮੱਲਾ ਨੇ ਚੋਣ ਮੁਹਿੰਮ ਕੀਤੀ ਤੇਜ਼ <br/> ਅਗਲੀ ਖ਼ਬਰ ਸਾਬਕਾ ਵਿਧਾਇਕ ਸਿੱਕੀ ਵਲੋਂ ਖਡੂਰ ਸਾਹਿਬ ਤੋਂ ਕਾਂਗਰਸ ਦੇ ਬਲਾਕ ਸੰਮਤੀ ਉਮੀਦਵਾਰ ਸੁਖਵਿੰਦਰ ਸਿੰਘ ਫੌਜੀ ਨੂੰ ਥਾਪੜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।