27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਲਗਾਇਆ ਸਕਾਊਟ ਐਂਡ ਗਾਈਡ ਕੈਂਪ <br/>

ਅਜੀਤ ਡੈਸਕ 07-12-2025
ਝਬਾਲ, 6 ਦਸੰਬਰ (ਸਰਬਜੀਤ ਸਿੰਘ)-ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਝਬਾਲ ਵਿਖੇ 3 ਦਸੰਬਰ ਤੋਂ ਲੈ ਕੇ 5 ਦਸੰਬਰ ਤੱਕ ਏ.ਐੱਨ.ਓ. ਕਰਮਜੀਤ ਕੌਰ ਦੀ ਅਗਵਾਈ ਹੇਠ ਤਿੰਨ ਰੋਜ਼ਾ ਸਕਾਊਟ ਐਂਡ ਗਾਈਡ ਕੈਂਪ ਲਗਾਇਆ ਗਿਆ | ਜਿਸ ਵਿਚ ਜਸਵਿੰਦਰ ਕੌਰ ਡੀ.ਓ.ਸੀ. ਗਾਈਡ, ਦਿਲਬਾਗ ਸਿੰਘ ਡੀ. ਡੀ.ਸੀ. ਸਕਾਊਟ, ਰੁਪਿੰਦਰ ਸਿੰਘ ਸਕਾਊਟ ਮਾਸਟਰ, ਮੌਨਿਕਾ ਮਹਿਰਾ ਡੀ.ਡੀ.ਸੀ. ਗਾਈਡ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ | ਇਸ ਕੈਂਪ ਵਿਚ ਵਿਦਿਆਰਥੀਆਂ ਨੂੰ ਸਕਾਊਟ ਐਂਡ ਗਾਈਡ ਬਾਰੇ ਜਾਣਕਾਰੀ ਦਿੰਦਿਆਂ ਮੁੱਢਲੀ ਸਹਾਇਤਾ ਤੋਂ ਜਾਣੂ ਕਰਵਾਇਆ ਗਿਆ | ਵਿਦਿਆਰਥੀਆਂ ਨੇ ਇਸ ਕੈਂਪ ਵਿਚ ਭਾਰੀ ਉਤਸ਼ਾਹ ਦਿਖਾਇਆ | ਸਕੂਲ ਦੇ ਮੈਂਬਰ ਇੰਚਾਰਜ ਮਨਜੀਤ ਸਿੰਘ ਢਿੱਲੋਂ, ਆਦਰਸ਼ਪਿੰਦਰ ਸਿੰਘ ਮਾਨ, ਅਜੀਤਪਾਲ ਸਿੰਘ ਅਨੇਜਾ ਅਤੇ ਪਿ੍ੰਸੀਪਲ ਅਨੂਰੀਤ ਬਾਵਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਅਨੁਸ਼ਾਸਨ ਵਿਚ ਰਹਿਣਾ ਚਾਹੀਦਾ ਹੈ ਅਤੇ ਮੁਸੀਬਤ ਵੇਲੇ ਆਪਣੇ ਆਲੇ-ਦੁਆਲੇ ਦੇ ਲੋਕਾਂ ਦੀ ਮਦਦ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ |

ਪਿਛਲੀ ਖ਼ਬਰ ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ <br/> ਅਗਲੀ ਖ਼ਬਰ ਕੈਪੀਟੋਲ ਹਸਪਤਾਲ ਨੇ ਵਿਆਪਕ ਕਿਡਨੀ ਟ੍ਰਾਂਸਪਲਾਂਟ ਯੂਨਿਟ ਦੀ ਕੀਤੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।