11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਬ੍ਰਹਮਪੁਰਾ ਵਲੋਂ ਸਾਬਕਾ ਸਰਪੰਚ ਦੇ ਪੁੱਤਰ ਦੇ ਕਤਲ 'ਤੇ ਪਰਿਵਾਰ ਨਾਲ ਦੁੱਖ ਪ੍ਰਗਟ <br/>

ਅਜੀਤ ਡੈਸਕ 08-12-2025
ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪਿੰਡ ਭੁੱਲਰ ਵਿਖੇ ਪਹੁੰਚ ਕੇ ਬੀਤੇ ਦਿਨੀਂ ਬੇਰਹਿਮੀ ਨਾਲ ਕਤਲ ਕੀਤੇ ਗਏ ਸਾਬਕਾ ਸਰਪੰਚ ਖਜਾਨ ਸਿੰਘ ਦੇ ਨੌਜਵਾਨ ਪੁੱਤਰ ਦਲਜੀਤ ਸਿੰਘ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਬ੍ਰਹਮਪੁਰਾ ਨੇ ਪੀੜਤ ਪਿਤਾ ਖਜਾਨ ਸਿੰਘ ਅਤੇ ਸਮੁੱਚੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਕਿਹਾ ਕਿ ਜਵਾਨ ਪੁੱਤ ਦਾ ਇਸ ਤਰ੍ਹਾਂ ਬੇਰਹਿਮੀ ਨਾਲ ਕਤਲ ਹੋ ਜਾਣਾ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ | ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਅਕਾਲੀ ਦਲ ਪੀੜਤ ਪਰਿਵਾਰ ਦੇ ਨਾਲ ਚੱਟਾਨ ਵਾਂਗ ਖੜ੍ਹਾ ਹੈ | ਬ੍ਰਹਮਪੁਰਾ ਨੇ ਮੌਜੂਦਾ ਹਾਲਾਤਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਾ ਹੈ | ਇਕ ਸਾਬਕਾ ਸਰਪੰਚ ਦੇ ਪੁੱਤਰ ਦਾ ਦਿਨ-ਦਿਹਾੜੇ ਕਤਲ ਹੋਣਾ ਸਾਬਿਤ ਕਰਦਾ ਹੈ ਕਿ ਅਪਰਾਧੀਆਂ ਨੂੰ ਪੁਲਿਸ ਜਾਂ ਸਰਕਾਰ ਦਾ ਕੋਈ ਡਰ ਨਹੀਂ ਰਿਹਾ | ਉਨ੍ਹਾਂ ਮੰਗ ਕੀਤੀ ਕਿ ਪੁਲਿਸ ਪ੍ਰਸ਼ਾਸਨ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰੇ ਅਤੇ ਕਾਤਲਾਂ ਨੰੂ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਏ | ਇਸ ਮੌਕੇ ਉਨ੍ਹਾਂ ਨਾਲ ਹੀਰਾ ਸਿੰਘ ਸਰਪੰਚ ਭੁੱਲਰ, ਮਿ੍ਤਕ ਦੇ ਪਿਤਾ ਖਜਾਨ ਸਿੰਘ ਸਾਬਕਾ ਸਰਪੰਚ, ਜਸਬੀਰ ਸਿੰਘ ਸਾਬਕਾ ਸਰਪੰਚ, ਸਵਿੰਦਰ ਸਿੰਘ ਮਾਸਟਰ, ਖਜਾਨ ਸਿੰਘ ਮਾਸਟਰ, ਨਰਿੰਦਰ ਸਿੰਘ ਲਾਲ ਅਤੇ ਡਾ. ਅਮਨ ਭੁੱਲਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਬ੍ਰਹਮਪੁਰਾ ਦੀ ਅਗਵਾਈ 'ਚ ਪਿੰਡ ਘੜਕਾ ਦੇ ਵਰਕਰ ਹੋਏ ਲਾਮਬੰਦ <br/> ਅਗਲੀ ਖ਼ਬਰ ਕੱਦਗਿੱਲ ਵਿਖ਼ੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦਾ ਸ਼ਹੀਦੀ ਜੋੜ ਮੇਲਾ 18 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।