11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਚੋਣਾਂ 'ਚ ਸਰਕਾਰ ਵਲੋਂ ਲੋਕਤੰਤਰ ਦੀਆਂ ਉਡਾਈਆਂ ਧੱਜੀਆਂ ਦਾ ਜਵਾਬ ਹਾਈਕੋਰਟ 'ਚ ਲਵਾਂਗੇ-ਸ਼ਵੇਤ ਮਲਿਕ <br/>

ਤਰਨ ਤਾਰਨ ਭਾਜਪਾ ਮੁੱਖ ਦਫਤਰ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਨਾਲ ਨਰੇਸ਼ ਸ਼ਰਮਾ, ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਅਤੇ ਹੋਰ ਪ੍ਰਮੁੱਖ ਆਗੂ | ਤਸਵੀਰ:ਮਨਜੀਤ ਸਿੰਘ <br/> 08-12-2025
ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)- ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਤੰਤਰ ਦਾ ਸ਼ਰੇਆਮ ਕਤਲ ਕਰਕੇ ਭਾਜਪਾ ਉਮੀਦਵਾਰਾਂ ਦੀਆਂ ਫਾਇਲਾਂ ਪੁਲਿਸ ਅਤੇ ਸਿਵਲ ਪ੍ਰਸਾਸ਼ਨ ਦੀ ਹਾਜ਼ਰੀ ਵਿੱਚ ਖੋਹ ਕੇ ਪਾੜੀਆਂ ਗਈਆਂ ਹਨ, ਜਿਸ ਦਾ ਪੂਰਾ ਹਿਸਾਬ ਹਾਈਕੋਰਟ ਵਿਚ 'ਆਪ' ਸਰਕਾਰ ਅਤੇ ਸੰਬੰਧਿਤ ਪ੍ਰਸਾਸ਼ਨ ਕੋਲੋਂ ਲਿਆ ਜਾਵੇਗਾ | ਇਹ ਸ਼ਬਦ ਸਾਬਕਾ ਪੰਜਾਬ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵਲੋਂ ਤਰਨ ਤਾਰਨ ਭਾਜਪਾ ਮੁੱਖ ਦਫਤਰ ਵਿਖੇ ਗੱਲਬਾਤ ਦੌਰਾਨ ਪ੍ਰਗਟ ਕੀਤੇ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਉਪ ਇੰਚਾਰਜ ਨਰੇਸ਼ ਸ਼ਰਮਾ, ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ, ਜ਼ਿਲ੍ਹੇ ਦੇ ਜਨਰਲ ਸਕੱਤਰ, ਉੱਪ ਪ੍ਰਧਾਨ, ਸਰਕਲ ਪ੍ਰਧਾਨ ਅਤੇ ਹੋਰ ਪ੍ਰਮੁੱਖ ਆਗੂ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਇਸ ਮੌਕੇ ਉਨਾਂ ਕਿਹਾ ਕਿ ਹਾਲ ਹੀ ਵਿਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਸਮੇਂ ਆਮ ਆਦਮੀ ਪਾਰਟੀ ਵਲੋਂ ਵੱਡੇ ਪੱਧਰ 'ਤੇ ਧਾਂਦਲੀ ਕੀਤੀ ਗਈ ਅਤੇ ਸ਼ਰੇਆਮ ਪ੍ਰਸਾਸ਼ਨ ਦੀ ਹਾਜ਼ਰੀ ਵਿਚ ਬਦਮਾਸ਼ੀ ਕਰਦਿਆਂ ਉਮੀਦਵਾਰਾਂ ਦੀ ਫਾਇਲਾ ਖੋਹ ਕੇ ਸਾਬਤ ਕਰ ਦਿੱਤਾ ਕਿ ਇਨਾਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਕਰਾਰੀ ਹੋਣ ਵਾਲੀ ਸੀ ਜੋ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਲੀਡਰਸ਼ਿਵ ਵਲੋਂ ਹਜ਼ਮ ਨਹੀਂ ਸੀ ਹੋ ਰਹੀ | ਸ਼ਵੇਤ ਮਲਿਕ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਵਧ ਰਹੀ ਹਰਮਨ ਪਿਆਰਤਾ ਤੋਂ ਬੁਖਲਾਹਟ ਵਿਚ ਆ ਕੇ 'ਆਪ' ਦੇ ਗੁੰਡਾ ਅਨਸਰਾਂ ਅਤੇ ਤਰਨ ਤਾਰਨ ਦੇ 'ਆਪ' ਵਿਧਾਇਕ ਵਲੋਂ ਨਾਮਜਦਗੀ ਪੱਤਰ ਦਾਖਲ ਹੋਣ ਤੋਂ ਵੱਡੀ ਰੁਕਾਵਟ ਪਾਉਦਿਆਂ ਆਖਰੀ ਮਿਤੀ 4 ਦਸੰਬਰ ਵਾਲੇ ਦਿਨ ਜ਼ਿਲ੍ਹਾ ਪ੍ਰੀਸ਼ਦ ਨਾਮਜ਼ਦਗੀ ਕੇਂਦਰ ਵਿੱਚ ਦਾਖਲ ਹੋ ਕੇ ਗੁੰਡਾਗਰਦੀ ਕਰਦਿਆਂ ਫਾਇਲਾਂ ਖੋਹ ਕੇ ਪਾੜ ਦੇਣੀਆਂ 'ਆਪ' ਸਰਕਾਰ ਦੀ ਵੱਡੀ ਹਾਰ ਦਾ ਸਬੂਤ ਸੀ | ਇਸ ਮੌਕੇ ਵਿਸੇਸ਼ ਤੌਰ 'ਤੇ ਮੌਜੂਦ ਜ਼ਿਲ੍ਹਾ ਉਪ ਇੰਚਾਰਜ ਨਰੇਸ਼ ਸ਼ਰਮਾ ਨੇ ਕਿਹਾ ਕਿ ਭਾਜਪਾ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਨੂੰ ਗੈਰ ਸੰਵਿਧਾਨਿਕ ਤਰੀਕੇ ਨਾਲ ਰੱਦ ਕਰਨਾ ਵੀ 'ਆਪ' ਸਰਕਾਰ ਦਾ ਵੱਡਾ ਫੇਲੀਅਰ ਹਨ ਕਿਉਂਕਿ 'ਆਪ' ਸਰਕਾਰ ਦਿੱਲੀ ਦੇ ਮੰਤਰੀ ਮੁਨੀਸ਼ ਸਿਸ਼ੋਦੀਆਂ ਦੇ ਕਹਿਣ ਅਨੁਸਾਰ ਚੱਲ ਰਹੀ ਹੈ | ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪਹੁੰਚੀ ਸਮੁੱਚੀ ਭਾਜਪਾ ਲੀਡਰਸ਼ਿਪ ਦਾ ਸਵਾਗਤ ਕਰਦਿਆਂ ਸਾਰੇ ਹੀ ਪਾਰਟੀ ਆਗੂ ਸਾਹਿਬਾਨ ਅਤੇ ਉਮੀਦਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੂਰਾ ਡੱਟ ਕੇ ਆਮ ਆਦਮੀ ਪਾਰਟੀ ਸਰਕਾਰ ਦੀ ਗੂੰਡਾਗਰਦੀ ਦੇ ਬਾਵਜੂਦ ਵੀ ਆਪਣੇ ਨਾਮਜ਼ਦਗੀ ਪੱਤਰ ਭਰੇ ਅਤੇ ਦਾਖਲ ਵੀ ਕਰਵਾਏ | ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਸਿਰਫ ਆਮ ਆਦਮੀ ਪਾਰਟੀ ਨਾਲ ਸੰਬੰਧਤ ਉਮੀਦਵਾਰਾਂ ਨੂੰ ਹੀ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਆਸਾਨੀ ਨਾਲ ਐਂਟਰੀ ਦਿੱਤੀ ਗਈ, ਸਿਸਟਮ ਨੂੰ ਪੂਰੀ ਤਰਾਂ ਨਾਲ ਹਾਈਜੈੱਕ ਕੀਤਾ ਗਿਆ, ਲੋਕਤੰਤਰ ਦਾ ਕਤਲ ਕਰਦਿਆਂ ਨਾਮਜ਼ਦਗੀ ਪੱਤਰ ਪਾੜਣ ਨਾਲ ਭਾਜਪਾ ਵਰਕਰਾਂ ਅਤੇ ਉਮੀਦਵਾਰਾਂ ਦੇ ਹੌਂਸਲੇ ਪਸਤ ਹੋਣ ਵਾਲੇ ਨਹੀਂ ਹਨ |

ਪਿਛਲੀ ਖ਼ਬਰ ਨਗਰ ਚੋਹਲਾ ਸਾਹਿਬ 'ਚ ਸ਼੍ਰੋਮਣੀ ਅਕਾਲੀ ਦਲ ਦੀ ਵਰਕਰ ਮੀਟਿੰਗ <br/> ਅਗਲੀ ਖ਼ਬਰ ਬਲਾਕ ਸੰਮਤੀ ਫਾਈਲਾਂ 'ਚ ਵੱਡੀ ਗੜਬੜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।