11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਨਗਰ ਚੋਹਲਾ ਸਾਹਿਬ 'ਚ ਸ਼੍ਰੋਮਣੀ ਅਕਾਲੀ ਦਲ ਦੀ ਵਰਕਰ ਮੀਟਿੰਗ <br/>

ਅਜੀਤ ਡੈਸਕ 08-12-2025
ਚੋਹਲਾ ਸਾਹਿਬ, 7 ਦਸੰਬਰ (ਬਲਵਿੰਦਰ ਸਿੰਘ)-ਅੱਜ ਚੋਹਲਾ ਸਾਹਿਬ ਵਿਚ ਅਕਾਲੀ ਦਲ ਦੀ ਉਮੀਦਵਾਰ ਪ੍ਰੋ. ਪਰਮਜੀਤ ਕੌਰ ਦੇ ਹੱਕ ਵਿਚ ਵਰਕਰ ਮੀਟਿੰਗ ਚੋਹਲਾ ਸਾਹਿਬ ਵਿਖੇ ਹੋਈ | ਇਸ ਮੌਕੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਖਡੂਰ ਸਾਹਿਬ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਅਕਾਲੀ ਦਲ ਦੀ ਸਰਕਾਰ ਸਮੇਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਕੀਤੇ ਗਏ ਵਿਸ਼ਾਲ ਵਿਕਾਸ ਕੰਮਾਂ ਦੀ ਯਾਦ ਦਿਵਾਈ | ਬ੍ਰਹਮਪੁਰਾ ਨੇ ਕਿਹਾ ਕਿ ਅਕਾਲੀ ਸਰਕਾਰ ਨੇ ਪਿੰਡਾਂ ਅਤੇ ਸ਼ਹਿਰਾਂ ਵਿਚ ਬੱਚਿਆਂ ਲਈ ਸਟੇਡੀਅਮ, ਨੌਜਵਾਨਾਂ ਲਈ ਪੱਕੇ ਖੇਡ ਮੈਦਾਨ, ਕਬੱਡੀ ਕੱਪ ਅਤੇ ਸਿੱਖਿਆ ਦੇ ਖੇਤਰ ਵਿਚ ਕਾਲਜਾਂ ਦੀ ਸਥਾਪਨਾ ਸਮੇਤ ਅਨੇਕ ਪ੍ਰੋਜੈਕਟ ਪੂਰੇ ਕੀਤੇ, ਜਿਨ੍ਹਾਂ ਦੀ ਬਰਾਬਰੀ ਅੱਜ ਤੱਕ ਕੋਈ ਹੋਰ ਸਰਕਾਰ ਨਹੀਂ ਕਰ ਸਕੀ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਤੱਕੜੀ ਦੇ ਚੋਣ ਨਿਸ਼ਾਨ 'ਤੇ ਮੋਹਰ ਲਗਾ ਕੇ ਉਮੀਦਵਾਰ ਪ੍ਰੋ. ਪਰਮਜੀਤ ਕੌਰ ਪਤਨੀ ਗੁਰਸੇਵਕ ਸਿੰਘ ਸ਼ਬਦੀ ਨੂੰ ਭਾਰੀ ਵੋਟਾਂ ਨਾਲ ਜਿਤਾਓ | ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਕੀਤੇ ਗਏ ਹਰ ਯਤਨ ਦਾ ਜਵਾਬ ਪੰਜਾਬ ਦੇ ਲੋਕ ਚੋਣਾਂ ਵਿਚ ਦੇਣਗੇ | ਉਨ੍ਹਾਂ ਨੇ ਕਿਹਾ ਕਿ ਪ੍ਰੋ. ਪਰਮਜੀਤ ਕੌਰ ਦੀ ਜਿੱਤ ਉਨ੍ਹਾਂ ਸਾਰਿਆਂ ਦੇ ਮੂੰਹ ਬੰਦ ਕਰੇਗੀ ਜਿਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਹੈ | ਇਸ ਮੌਕੇ ਸਤਨਾਮ ਸਿੰਘ, ਡਾ. ਜਤਿੰਦਰ ਸਿੰਘ, ਮਨਜਿੰਦਰ ਸਿੰਘ ਲਾਡੀ, ਸਾਧਾ ਸਿੰਘ ਪ੍ਰਧਾਨ, ਗੁਰਦਿਆਲ ਸਿੰਘ ਸੈਕਟਰੀ, ਹਰਜਿੰਦਰ ਸਿੰਘ ਆੜ੍ਹਤੀਆ, ਦਲਬੀਰ ਸਿੰਘ ਸਾਬਕਾ ਸਰਪੰਚ, ਅਮਰੀਕ ਸਿੰਘ ਸਾਬਕਾ ਸਰਪੰਚ, ਸੂਬੇਦਾਰ ਸੁਰਜੀਤ ਸਿੰਘ, ਸੂਬੇਦਾਰ ਹਰਬੰਸ ਸਿੰਘ, ਦਿਲਬਰ ਸਿੰਘ, ਹਰਦੇਵ ਸਿੰਘ ਆੜ੍ਹਤੀਆ, ਹਰਜਿੰਦਰ ਸਿੰਘ ਆੜ੍ਹਤੀਆ ਆਦਿ ਭਾਰੀ ਗਿਣਤੀ ਵਿਚ ਅਕਾਲੀ ਵਰਕਰ ਮੌਜੂਦ ਸਨ |

ਪਿਛਲੀ ਖ਼ਬਰ ਪੱਤਰਕਾਰ ਸੁਖਵਿੰਦਰ ਸਿੰਘ ਸਲੌਦੀ ਨੂੰ ਗਹਿਰਾ ਸਦਮਾ, ਭਰਾ ਦੀ ਮੌਤ ਅਗਲੀ ਖ਼ਬਰ ਚੋਣਾਂ 'ਚ ਸਰਕਾਰ ਵਲੋਂ ਲੋਕਤੰਤਰ ਦੀਆਂ ਉਡਾਈਆਂ ਧੱਜੀਆਂ ਦਾ ਜਵਾਬ ਹਾਈਕੋਰਟ 'ਚ ਲਵਾਂਗੇ-ਸ਼ਵੇਤ ਮਲਿਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।