12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਪੁਲਿਸ ਵਲੋਂ ਦੋ ਪਿਸਟਲਾਂ, ਜ਼ਿੰਦਾ ਰੌਂਦਾਂ ਸਮੇਤ ਇਕ ਵਿਅਕਤੀ ਕਾਬੂ

ਅਜੀਤ ਡੈਸਕ 08-12-2025
ਤਰਨ ਤਾਰਨ, 7 ਦਸੰਬਰ (ਇਕਬਾਲ ਸਿੰਘ ਸੋਢੀ)-ਥਾਣਾ ਸਦਰ ਪੱਟੀ ਦੀ ਪੁਲਿਸ ਵਲੋਂ ਦੋ ਪਿਸਟਲਾਂ, ਜਿੰਦਾਂ ਰੌਂਦਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਪੱਟੀ ਦੇ ਸਬ ਇੰਸਪੈਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸੰਬੰਧ ਵਿਚ ਚੌਂਕ ਚੂਸਲੇਵੜ ਵਿਖੇ ਮੌਜੂਦ ਸਨ ਕਿ ਉਨ੍ਹਾਂ ਨੂੰ ਕਿਸੇ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਬੌਬੀ ਸਿੰਘ ਪੁੱਤਰ ਅੰਗਰੇਜ ਸਿੰਘ ਵਾਸੀ ਚੂਸਲੇਵੜ, ਜਿਸ ਕੋਲ ਅਸਲਾ ਹੈ ਤੇ ਪਾਕਿਸਤਾਨ ਤੋਂ ਡਰੋਨ ਰਾਹੀਂ ਹਥਿਆਰ ਮੰਗਵਾ ਕੇ ਤਰਨ ਤਾਰਨ ਦੇ ਆਸ-ਪਾਸ ਦੇ ਖ਼ੇਤਰ ਵਿਚ ਤਸਕਰੀ ਕਰਦਾ ਹੈ ਅਤੇ ਅੱਜ ਵੀ ਪਿੰਡ ਚੂਸਲੇਵੜ ਕਿਸੇ ਵਹੀਕਲ ਦੀ ਉਡੀਕ ਕਰ ਰਿਹਾ ਹੈ, ਜਿਸ 'ਤੇ ਪੁਲਿਸ ਪਾਰਟੀ ਵਲੋਂ ਫੌਰਨ ਕਾਰਵਾਈ ਕਰਦਿਆਂ ਬੌਬੀ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਪਿਸਟਲ 32 ਬੋਰ ਸਮੇਤ 2 ਜਿੰਦਾ ਰੌਂਦ, ਇਕ ਪਿਸਟਲ 30 ਬੋਰ ਅੱਧਾ (ਬਿਨਾਂ ਬੈਰਲ ਬਿਨਾਂ ਅਸੈਸਰੀ) ਬਰਾਮਦ ਕੀਤੇ | ਉਕਤ ਵਿਅਕਤੀ ਖ਼ਿਲਾਫ਼ ਥਾਣਾ ਸਦਰ ਪੱਟੀ ਵਿਖੇ ਮਾਮਲਾ ਦਰਜ ਕਰਕੇ ਤਫਤੀਸ਼ ਲਈ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਵਿਅਕਤੀ ਕਾਬੂ <br/> ਅਗਲੀ ਖ਼ਬਰ ਸਰਬ ਸਾਂਝਾ ਗਰੁੱਪ ਨੇ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਮੌਕੇ ਦਿੱਤਾ ਸ਼ਗਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।