13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਗੁਰਦੁਆਰਾ ਗੁਰੂ ਨਾਨਕ ਪੜਾਓ ਫਤਿਆਬਾਦ ਵਿਖੇ ਚੌਪਹਿਰਾ ਸਮਾਗਮ <br/>

ਅਜੀਤ ਡੈਸਕ 08-12-2025
ਫਤਿਆਬਾਦ, 7 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਕਿ੍ਪਾ ਦੁਆਰਾ ਚੁਪਿਹਰਾ ਸਮਾਗਮ ਕਰਵਾਏ ਗਏ, ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆਂ | ਇਸ ਦੌਰਾਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਅਸਥਾਨਾਂ 'ਤੇ ਚਲਾਈ ਜਾ ਰਹੀ ਮਰਿਆਦਾ ਅਨੁਸਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਚੌਪਹਿਰਾ ਸਮਾਗਮ ਵਿਚ ਸੰਗਤੀ ਰੂਪ ਵਿਚ ਪੰਜ ਪਾਠ ਜਪੁਜੀ ਸਾਹਿਬ, ਦੋ ਪਾਠ ਸ੍ਰੀ ਚੌਪਈ ਸਾਹਿਬ ਅਤੇ ਇਕ ਪਾਠ ਸ੍ਰੀ ਸੁਖਮਨੀ ਸਾਹਿਬ ਦੇ ਕੀਤੇ ਗਏ | ਉਪਰੰਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜਥਾ ਬੀਬੀਆਂ ਵਲੋਂ ਕੀਰਤਨ ਦੀ ਹਾਜ਼ਰੀ ਲਗਵਾਈ | ਇਸ ਮੌਕੇ ਤੇ ਚੌਪਹਿਰਾ ਸਮਾਗਮ ਵਿਚ ਸ਼ਾਮਿਲ ਸੰਗਤਾਂ ਲਈ ਲੰਗਰ ਦਾ ਪ੍ਰਬੰਧ ਸਾਧ ਸੰਗਤ ਵਲੋਂ ਕੀਤਾ ਗਿਆ | ਇਸ ਮੌਕੇ 'ਤੇ ਚੌਪਹਿਰਾ ਸਮਾਗਮ 'ਚ ਹਾਜ਼ਰੀ ਭਰਨ ਵਾਲੀਆਂ ਸੰਗਤਾਂ ਵਿਚ ਵਿਸ਼ੇਸ਼ ਤੌਰ 'ਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਪ੍ਰਧਾਨ ਕੁਲਵਿੰਦਰ ਕੌਰ, ਮੈਂਬਰ ਮਨਜੀਤ ਕੌਰ, ਜਸਬੀਰ ਕੌਰ, ਰਜਵੰਤ ਕੌਰ, ਪ੍ਰਮਜੀਤ ਕੌਰ, ਕੁਲਵੰਤ ਕੌਰ ,ਰਮਨੀਤ ਕੌਰ, ਬਲਬੀਰ ਕੌਰ, ਮਨਜੀਤ ਕੌਰ, ਜਗੀਰ ਕੌਰ, ਪ੍ਰਮਜੀਤ ਕੌਰ ਪਿੰਕੀ, ਸਿਮਰਨਜੀਤ ਕੌਰ, ਹਰਪ੍ਰੀਤ ਕੌਰ, ਮਨਜਿੰਦਰ ਕੌਰ, ਹਰਜਿੰਦਰ ਕੌਰ, ਸੁਖਬੀਰ ਕੌਰ, ਸਤਬੀਰ ਕੌਰ, ਨਰਿੰਦਰ ਕੌਰ, ਪ੍ਰਮਜੀਤ ਕੌਰ, ਸਵਿੰਦਰ ਕੌਰ, ਰਣਜੀਤ ਕੌਰ , ਜਸਰੀਤ , ਲਖਵਿੰਦਰ ਕੌਰ, ਪੂਨਮ ਕੌਰ, ਅਨਾਹਦਪ੍ਰੀਤ ਕੌਰ, ਏਕਮਪ੍ਰੀਤ ਕੌਰ, ਸੁਖਵਿੰਦਰ ਕੌਰ, ਰਮਨਦੀਪ ਕੌਰ, ਨਿਰਮਲ ਕੌਰ, ਦਵਿੰਦਰ ਕੌਰ, ਰੁਪਿੰਦਰ ਕੌਰ, ਗੁਰਮੀਤ ਕੌਰ, ਜਸਬੀਰ ਕੌਰ, ਸਤਨਾਮ ਕੌਰ, ਰੇਖਾ ਅਰੋੜਾ, ਰਾਜਬੀਰ ਕੌਰ, ਮਨਪ੍ਰੀਤ ਕੌਰ, ਹਰਜੀਤ ਕੌਰ, ਨਵਜੋਤ ਕੌਰ, ਤੇਜਿੰਦਰ ਕੌਰ, ਸ਼ੀਤਲ ਕੌਰ, ਮਾਨਸ ਕੌਰ, ਨਵਪ੍ਰੀਤ ਕੌਰ, ਚਾਹਤਪ੍ਰੀਤ ਕੌਰ ਅਤੇ ਰਾਜਿੰਦਰ ਕੌਰ ਤੋਂ ਇਲਾਵਾ ਸੁਖਵਿੰਦਰ ਸਿੰਘ ਹੈਪੀ ਚੌਹਾਨ, ਜਗਜੀਤ ਸਿੰਘ ਕਾਲੂ, ਸੁਖਵਿੰਦਰ ਸਿੰਘ ਸਹੋਤਾ, ਬਾਵਾ ਸਿੰਘ, ਕਸ਼ਮੀਰ ਸਿੰਘ ਸੇਵਾਦਾਰ ਆਦਿ ਨੇ ਹਾਜ਼ਰੀ ਭਰੀ |

ਪਿਛਲੀ ਖ਼ਬਰ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਤਿੰਨ ਦਿਨਾ ਸਾਧਨਾ ਕੈਂਪ ਲਗਾਇਆ ਅਗਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਵਿਅਕਤੀ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।