14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਹਰਭਜਨ ਸਿੰਘ ਈ. ਟੀ. ਓ. ਵਲੋਂ ਬੀਬੀ ਅਮਰਜੀਤ ਕੌਰ ਮਾਲੋਵਾਲ ਦੇ ਹੱਕ 'ਚ ਪ੍ਰਚਾਰ

ਅਜੀਤ ਡੈਸਕ 08-12-2025
ਟਾਂਗਰਾ, 7 ਦਸੰਬਰ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਆਉਂਦੇ ਸਰਕਲ ਟਾਂਗਰਾ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਜ਼ੋਰਦਾਰ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸ ਸੰਬੰਧ ਵਿਚ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਪਿੰਡਾਂ ਦੇ ਦੌਰੇ ਦੌਰਾਨ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਲਵਪ੍ਰੀਤ ਸਿੰਘ ਦੀ ਮਾਤਾ ਬੀਬੀ ਅਮਰਜੀਤ ਕੌਰ ਮਾਲੋਵਾਲ ਦੇ ਹੱਕ ਵਿਚ ਵੱਧ ਤੋਂ ਵੱਧ ਵੋਟਾਂ ਪਾ ਕੇ ਜਿੱਤ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ | ਮੰਤਰੀ ਈ. ਟੀ. ਓ. ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਮਸਲਿਆਂ ਨੂੰ ਪੂਰੀ ਗੰਭੀਰਤਾ ਨਾਲ ਹੱਲ ਕਰਨ ਲਈ ਵਚਨਬੱਧ ਹੈ ਅਤੇ ਬੀਬੀ ਅਮਰਜੀਤ ਕੌਰ ਮਾਲੋਵਾਲ ਜਿੱਤ ਹਾਸਲ ਕਰਕੇ ਇਲਾਕੇ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਭਾਰਣਗੇ |
ਪਿਛਲੀ ਖ਼ਬਰ ਨਹਿਰੀ ਖਾਲਾਂ ਦੇ ਰਿਕਾਰਡ ਗਾਇਬ ਹੋਣ ਕਾਰਨ ਕਿਸਾਨਾਂ 'ਚ ਟਕਰਾਅ ਅਗਲੀ ਖ਼ਬਰ ਬਿਆਸ ਤੋਂ 'ਆਪ' ਉਮੀਦਵਾਰ ਕਮਲੇਸ਼ ਰਾਣੀ ਬਿਨਾਂ ਮੁਕਾਬਲਾ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।