14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਇੰਟਰ ਸਕੂਲ ਮੁਕਾਬਲਿਆਂ ਨਾਮਣਾ ਖੱਟਿਆ

ਅਜੀਤ ਡੈਸਕ 08-12-2025
ਮਾਨਾਂਵਾਲਾ, 7 ਦਸੰਬਰ (ਗੁਰਦੀਪ ਸਿੰਘ ਨਾਗੀ)-ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ, ਖਾਨਕੋਟ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਤ ਬਾਬਾ ਨੱਥਾ ਸਿੰਘ ਮੈਮੋਰੀਅਲ ਪਬਲਿਕ ਸਕੂਲ ਬੁਤਾਲਾ ਵਲੋਂ ਕਰਵਾਏ ਗਏ ਅਲੱਗ-ਅਲੱਗ ਧਾਰਮਿਕ ਮੁਕਾਬਲਿਆਂ ਵਿਚ ਹਿੱਸਾ ਲਿਆ | ਇਨ੍ਹਾਂ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਸਦਕਾ ਦਸਵੀਂ 'ਏ' ਦੀ ਵਿਦਿਆਰਥਣ ਪਰਨੀਤ ਕੌਰ ਨੇ ਭਾਸ਼ਣ ਉਚਾਰਨ ਮੁਕਾਬਲੇ ਵਿਚ ਪਹਿਲਾ ਸਥਾਨ ਅਤੇ ਗੁਰਤਾਜਪ੍ਰੀਤ ਸਿੰਘ ਦਸਵੀਂ 'ਬੀ' ਦੇ ਵਿਦਿਆਰਥੀ ਨੇ ਦਸਤਾਰਬੰਦੀ ਮੁਕਾਬਲੇ ਵਿਚ ਪ੍ਰੋਤਸਾਹਨ ਪੁਰਸਕਾਰ ਹਾਸਿਲ ਕੀਤਾ | ਇਸ ਦੇ ਨਾਲ ਹੀ 11ਵੀਂ ਜਮਾਤ ਦੀ ਗੁਰਲੀਨ ਕੌਰ ਨੇ ਸਪਰਿੰਗ ਡੇਲ ਸਕੂਲ ਵਿਚ ਆਯੋਜਿਤ ਪਾਵਰ ਪੁਆਇੰਟ ਪ੍ਰੈਜੈਂਟੇਸ਼ਨ ਮੁਕਾਬਲੇ ਵਿਚ ਦੂਜਾ ਸਥਾਨ ਹਾਸਿਲ ਕੀਤਾ | ਸਕੂਲ ਦੇ ਫਾਇਨਾਂਸ ਐਂਡ ਪਲੈਨਿੰਗ ਮੈਂਬਰ ਬਲਜੀਤ ਸਿੰਘ ਸ਼ੁਕਰਚੱਕੀਆ ਵਲੋਂ ਜੇਤੂ ਵਿਦਿਆਰਥੀਆਂ ਅਤੇ ਸੰਬੰਧਿਤ ਅਧਿਆਪਕਾਂ ਹਰਬਿੰਦਰ ਸਿੰਘ, ਕੰਵਲਪ੍ਰੀਤ ਕੌਰ ਅਤੇ ਗੁਰਸੇਵਕ ਸਿੰਘ ਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕੀਤੀ ਗਈ | ਸਕੂਲ ਪਿ੍ੰ: ਡਾ. ਸਿਮਰਨਜੀਤ ਕੌਰ ਅਤੇ ਵਾਈਸ ਪਿ੍ੰ: ਸਤਜਿੰਦਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ |
ਪਿਛਲੀ ਖ਼ਬਰ ਮੈਨੇਜਰ ਅਬਜਿੰਦਰ ਸਿੰਘ ਸੰਧੂ ਮਾਨਾਂਵਾਲਾ ਨਮਿਤ ਸ਼ਰਧਾਂਜਲੀ ਸਮਾਰੋਹ ਅਗਲੀ ਖ਼ਬਰ ਨਹਿਰੀ ਖਾਲਾਂ ਦੇ ਰਿਕਾਰਡ ਗਾਇਬ ਹੋਣ ਕਾਰਨ ਕਿਸਾਨਾਂ 'ਚ ਟਕਰਾਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।