ਝਬਾਲ, 8 ਦਸੰਬਰ (ਸੁਖਦੇਵ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵੱਲੋਂ ਸਾਮਰਾਜੀ ਤਾਕਤਾਂ ਦੇ ਇਸ਼ਾਰਿਆਂ 'ਤੇ ਜਨਤਕ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਕੋਲ ਗਹਿਣੇ ਕੀਤਾ ਜਾ ਰਿਹਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਾ. ਦਵਿੰਦਰ ਕੁਮਾਰ ਸੋਹਲ ਨੇ ਕਿਹਾ ਕਿ ਬਿਜਲੀ ਸੋੋਧ ਬਿੱਲ ਅਤੇ ਬੀਜ ਬਿੱਲ ਸਰਮਾਏਦਾਰ ਕੰਪਨੀਆਂ ਨੂੰ ਫਾਇਦਾ ਦੇਣ ਲਈ ਹੀ ਬਣਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਚਾਰ ਲੇਬਰ ਕੋਡ ਲਾਗੂ ਕਰਕੇ ਮਜ਼ਦੂਰਾਂ ਦੇ ਹੱਕਾਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਭਾਰਤੀ ਹਕੂਮਤ ਦਾ ਮਨੋਰਥ ਦੇਸ਼ ਦੇ ਜਲ, ਜੰਗਲ, ਜ਼ਮੀਨ ਤੇ ਖਣਿਜ ਭੰਡਾਰ ਨੂੰ ਵਿਦੇਸ਼ੀ ਤੇ ਦੇਸ਼ੀ ਇਜ਼ਾਰੇਦਾਰ ਸਰਮਾਏਦਾਰਾਂ ਨੂੰ ਲਟਾਉਣਾ ਹੈ | ਉਨ੍ਹਾਂ ਨੇ ਮਿਹਨਤਕਸ਼ ਲੋਕਾਂ ਨੂੰ ਇੱਕਮੁੱਠ ਹੋ ਕੇ ਇਨ੍ਹਾਂ ਹਮਲਿਆਂ ਨੂੰ ਠੱਲ੍ਹ ਪਾਉਣ ਲਈ ਕਿਹਾ | ਉਨ੍ਹਾਂ ਕਿਹਾ ਕਿ ਕਾਰਪੋਰੇਟ ਹਿਤੈਸ਼ੀ ਜੰਗ ਅਤੇ ਭਾਜਪਾ ਦੀ ਫਿਰਕੂ ਤੇ ਵੰਡ ਪਾਊ ਸਿਆਸਤ ਦਾ ਵਿਰੋਧ ਕਰਨ ਵਾਲੇ ਜਮੂਹਰੀ ਕਾਰਕੁੰਨਾਂ ਅਤੇ ਬੁੱਧੀਜੀਵੀਆਂ ਨੂੰ ਜੇਲ੍ਹਾਂ ਅੰਦਰ ਡੱਕਣ ਦੀ ਤਿਆਰੀ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਮਿਹਨਤਕਸ਼ ਲੋਕਾਂ ਨੰੂ ਇੱਕਮੁੱਠ ਹੋ ਕੇ ਇਨ੍ਹਾਂ ਹਮਲਿਆਂ ਨੂੰ ਠੱਲ੍ਹ ਪਾਉਣ ਲਈ ਕਿਹਾ |