ਤਰਨ ਤਾਰਨ, 8 ਦਸੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਇਕ ਵਿਅਕਤੀ ਪਾਸੋਂ 50 ਲੱਖ ਦੀ ਫਿਰੌਤੀ ਦੀ ਮੰਗ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਉਸਦੇ ਖ਼ਿਲਾਫ਼ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ਵਿਖੇ ਬੀਰਇੰਦਰਪਾਲ ਸਿੰਘ ਪੁੱਤਰ ਮਨਿੰਦਰਪਾਲ ਸਿੰਘ ਵਾਸੀ ਫਤਿਆਬਾਦ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੂੰ ਉਸ ਦੇ ਵੱਟਸਅਪ ਨੰਬਰ 'ਤੇ ਇਕ ਉਪਦੇਸ਼ ਜਾਮਾਰਾਏ ਵਿਅਕਤੀ ਦੀ ਕਾਲ ਆਈ, ਜਿਸ ਨੇ ਉਸ ਨੂੰ ਕਿਹਾ ਕਿ ਉਪਦੇਸ਼ ਜਾਮਾਰਾਏ ਬੋਲਦਾ ਹੈ ਅਤੇ ਉਸ ਪਾਸੋਂ 50 ਲੱਖ ਦੀ ਫਿਰੌਤੀ ਦੀ ਮੰਗ ਕੀਤੀ | ਜਾਂਚ ਅਧਿਕਾਰੀ ਏ.ਐੱਸ.ਆਈ. ਜਗਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਪਦੇਸ਼ ਜਾਮਾਰਾਏ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਉਸਦੇ ਖ਼ਿਲਾਫ਼ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |