16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਸਿੰਘ ਸਾਹਿਬਾਨ ਵਲੋਂ ਪ੍ਰੋ. ਵਲਟੋਹਾ ਦੇ ਹੱਕ 'ਚ ਲਿਆ ਫ਼ੈਸਲਾ ਸ਼ਲਾਘਾਯੋਗ <br/>

ਅਜੀਤ ਡੈਸਕ 09-12-2025
ਖਾਲੜਾ, 8 ਦਸੰਬਰ (ਜੱਜਪਾਲ ਸਿੰਘ ਜੱਜ)-ਸਾਬਕਾ ਅਕਾਲੀ ਵਿਧਾਇਕ ਪ੍ਰੋ: ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚੋਂ ਕੀਤੇ ਦਸ ਸਾਲਾਂ ਲਈ ਬਾਹਰ ਦੇ ਫੈਸਲੇ 'ਤੇ ਨਜ਼ਰਸਾਨੀ ਕਰਦਿਆਂ ਸਿੰਘ ਸਾਹਿਬਾਨ ਵਲੋਂ ਪ੍ਰੋ. ਵਿਰਸਾ ਸਿੰਘ 'ਤੇ ਲੱਗੀ ਰੋਕ ਨੂੰ ਹਟਾਉਣ ਨਾਲ ਅਕਾਲੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਸਰਪੰਚ ਸੁਖਦੇਵ ਸਿੰਘ ਬਾਬੇ ਕੇ ਮਾੜੀ ਮੇਘਾ, ਪੰਚ ਰਮਨਦੀਪ ਸਿੰਘ ਸ਼ਾਹ ਮਾੜੀ ਮੇਘਾ, ਸਾਬਕਾ ਬਲਾਕ ਸੰਮਤੀ ਮੈਂਬਰ ਨਛੱਤਰ ਸਿੰਘ ਰਗੜੂ ਅਤੇ ਬੱਬੂ ਸ਼ਾਹ ਮਾੜੀ ਮੇਘਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕੀਤਾ | ਉਕਤ ਆਗੂਆਂ ਨੇ ਕਿਹਾ ਕਿ ਸਮਾਂ ਬਹੁਤ ਬਲਵਾਨ ਹੈ ਅਤੇ ਆਖਰ ਸੱਚਾਈ ਦੀ ਜਿੱਤ ਹੁੰਦੀ ਹੈ | ਇੱਥੇ ਇਹ ਵਰਨਣਯੋਗ ਹੈ ਕਿ 15 ਅਕਤੂਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਤਤਕਾਲੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਉਨ੍ਹਾਂ ਦੇ ਨਾਲ ਹੋਈ ਸਿੰਘ ਸਾਹਿਬਾਨ ਦੀ ਇਕੱਤਰਤਾ ਨੇ ਪ੍ਰੋ. ਵਿਰਸਾ ਸਿੰਘ ਵਲਟੋਹਾ 'ਤੇ ਸਿਆਸੀ ਵਾਰ ਕਰਦਿਆਂ ਉਨ੍ਹਾਂ ਨੂੰ 10 ਸਾਲ ਲਈ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿਚੋਂ ਬਾਹਰ ਕਰ ਦਿੱਤਾ ਸੀ | ਉਕਤ ਆਗੂਆਂ ਨੇ ਕਿਹਾ ਕਿ ਸਿੰਘ ਸਾਹਿਬਾਨ ਵਲੋਂ ਪ੍ਰੋਫੈਸਰ ਵਲਟੋਹਾ ਦੇ ਹੱਕ ਵਿਚ ਲਿਆ ਗਿਆ ਫੈਸਲਾ ਸ਼ਲਾਘਾਯੋਗ ਫ਼ੈਸਲਾ ਹੈ | ਉਨ੍ਹਾਂ ਕਿਹਾ ਕਿ ਪ੍ਰੋ. ਵਿਰਸਾ ਸਿੰਘ ਵਲਟੋਹਾ ਦੇ ਸ਼੍ਰੋਮਣੀ ਅਕਾਲੀ ਦਲ ਵਿਚ ਦੁਬਾਰਾ ਆਉਣ ਨਾਲ ਪਾਰਟੀ ਨੂੰ ਬਹੁਤ ਵੱਡਾ ਵਲ ਮਿਲੇਗਾ |

ਪਿਛਲੀ ਖ਼ਬਰ ਚੋਣਾਂ ਸੰਬੰਧੀ ਚੋਣ ਅਮਲੇ ਦੀ ਰਿਹਰਸਲ ਅੱਜ ਚੋਣਾਂ ਦੀ ਰਿਹਰਸਲ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਹੋਵੇਗੀ-ਮਾਸਟ... ਅਗਲੀ ਖ਼ਬਰ 50 ਲੱਖ ਦੀ ਫਿਰੌਤੀ ਮੰਗਣ 'ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।