ਤਰਨ ਤਾਰਨ, 8 ਦਸੰਬਰ (ਪਰਮਜੀਤ ਜੋਸ਼ੀ)- ਇਕ ਵਿਅਕਤੀ ਨਾਲ ਕੁੱਟਮਾਰ ਕਰਦਿਆਂ ਗੋਲੀ ਮਾਰ ਕੇ ਉਸ ਨੂੰ ਜ਼ਖਮੀ ਕਰਨ ਦੇ ਦੋਸ਼ ਹੇਠ ਥਾਣਾ ਗੋਇੰਦਵਾਲ ਪੁਲਿਸ ਨੇ ਚਾਰ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕੀਤਾ ਹੈ | ਥਾਣਾ ਗੋਇੰਦਵਾਲ ਵਿਖੇ ਬਲਦੇਵ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਫੈਲੋਕੇ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੀ ਭੈਣ ਦੀ ਦਵਾਈ ਲੈ ਕੇ ਵਰਨਾ ਕਾਰ 'ਤੇ ਆਇਆ ਸੀ ਤਾਂ ਉਨ੍ਹਾਂ ਦੇ ਘਰ ਦੇ ਸਾਹਮਣੇ ਇਕ ਗੱਡੀ ਛੋਟਾ ਹਾਥੀ ਲੱਗਾ ਸੀ ਜਿਸ ਨੂੰ ਸਾਇਡ 'ਤੇ ਕਰਨ ਲਈ ਹਾਰਨ ਮਾਰਿਆ ਤਾਂ ਉਸ ਵਿਚ ਬੈਠੇ 2 ਨੌਜਵਾਨ ਉਸ ਨਾਲ ਗਾਲ ਮੰਦਾ ਕਰਨ ਲੱਗ ਪਏ | ਫਿਰ ਮਹਿੰਦਰ ਸਿੰਘ ਨੇ ਆਪਣੇ ਹੋਰ ਤਿੰਨ ਸਾਥੀਆਂ ਨਾਲ ਉਸ ਦੀ ਕੁੱਟਮਾਰ ਕੀਤੀ | ਅਰਸ਼ਦੀਪ ਸਿੰਘ ਨੇ ਆਪਣੀ ਦਸਤੀ ਪਿਸਟਲ ਨਾਲ ਫਾਇਰ ਕੀਤਾ, ਜੋ ਉਸਦੀ ਵੱਖੀ ਵਿੱਚ ਲੱਗਾ, ਜੋ ਗੁਰੂ ਨਾਨਕ ਦੇਵ ਹਸਪਤਾਲ ਅੰਮਿ੍ਤਸਰ ਦਾਖਲ ਕਰਵਾਇਆ ਗਿਆ | ਜਾਂਚ ਅਧਿਕਾਰੀ ਏ.ਐੱਸ.ਆਈ.ਅਰਜਨ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਮਹਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ, ਅਬੀ ਸਿੰਘ, ਲਵਪ੍ਰੀਤ ਸਿੰਘ, ਅਰਸ਼ਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀਅਨ ਨੌਸ਼ਹਿਰਾ ਪੰਨੂੰਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |