16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਦੁਲਚੀਪੁਰ 'ਚ ਅਕਾਲੀ ਦਲ ਦੇ ਚੋਣ ਪ੍ਰਚਾਰ ਨੂੰ ਮਿਲੀ ਤਾਕਤ <br/>

ਅਜੀਤ ਡੈਸਕ 09-12-2025
ਖਡੂਰ ਸਾਹਿਬ, 8 ਦਸੰਬਰ (ਰਸ਼ਪਾਲ ਸਿੰਘ ਕੁਲਾਰ)- ਹਲਕਾ ਖਡੂਰ ਸਾਹਿਬ ਦੇ ਜੋਨ ਬਾਣੀਆ 'ਚ ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ਪਿੰਡ ਦੁਲਚੀਪੁਰ 'ਚ ਵੱਡੀ ਉਤਸ਼ਾਹ ਵਾਲੀ ਲਹਿਰ ਮਿਲੀ, ਜਦ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਬਲਾਕ ਸੰਮਤੀ ਲਈ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਰਣਜੀਤ ਕੌਰ ਪਤਨੀ ਸਰਬਜੀਤ ਸਿੰਘ ਪ੍ਰਧਾਨ ਲੋਕਲ ਗੁਰਦੁੁਆਰਾ ਪ੍ਰਬੰਧਕ ਕਮੇਟੀ ਖਡੂਰ ਸਾਹਿਬ ਦੇ ਹੱਕ ਵਿਚ ਭਾਰੀ ਸਮਾਗਮ ਕੀਤਾ ਜਿੱਥੇ ਪਿੰਡ ਵਾਸੀਆਂ ਦੀ ਵੱਡੀ ਗਿਣਤੀ ਨੇ ਹਾਜ਼ਰੀ ਭਰੀ | ਬ੍ਰਹਮਪੁਰਾ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਦੁਲਚੀਪੁਰ ਸਮੇਤ ਪੂਰੇ ਹਲਕੇ ਦੇ ਪਿੰਡਾਂ ਨੂੰ ਵਿਕਾਸ ਦੇ ਅਸਲ ਮੈਦਾਨ 'ਚ ਬਦਲਣ ਲਈ ਬੇਮਿਸਾਲ ਯੋਗਦਾਨ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਮਰਹੂਮ ਪ੍ਰਕਾਸ਼ ਸਿੰਘ ਬਾਦਲ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਦੇ ਦੌਰ ਵਿਚ ਹਲਕਾ ਖਡੂਰ ਸਾਹਿਬ ਵਿਚ ਕਰੋੜਾਂ ਰੁਪਏ ਦੀਆਂ ਸਕੀਮਾਂ ਲਾਗੂ ਕੀਤੀਆਂ ਗਈਆਂ | ਉਨ੍ਹਾਂ ਕਿਹਾ ਕਿ ਦੁਲਚੀਪੁਰ ਪਿੰਡ ਵੀ ਇਸ ਵਿਕਾਸ ਦੀਆਂ ਲਕੀਰਾਂ ਨੂੰ ਅਜੇ ਤੱਕ ਮਹਿਸੂਸ ਕਰ ਰਿਹਾ ਹੈ ਅਤੇ ਅੱਗੇ ਅਧੂਰੇ ਕੰਮਾਂ ਨੂੰ ਪੂਰਾ ਕਰਨ ਲਈ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਜਰੂਰੀ ਹੈ | ਬ੍ਰਹਮਪੁਰਾ ਨੇ ਤਿੱਖੇ ਸ਼ਬਦਾਂ ਵਿਚ ਕਿਹਾ ਕਿ ਅੱਜ ਦੇ ਸਮੇਂ ਵਿਚ ਹਲਕੇ ਦਾ ਵਿਕਾਸ ਰੁਕਿਆ ਹੋਇਆ ਹੈ ਅਤੇ ਇਸ ਨੂੰ ਮੁੜ ਚਾਲੂ ਕਰਨ ਦੀ ਤਾਕਤ ਸਿਰਫ਼ ਅਕਾਲੀ ਦਲ ਕੋਲ ਹੈ | ਅੰਤ ਵਿਚ ਉਨ੍ਹਾਂ ਪਿੰਡ ਵਾਸੀਆਂ ਨੂੰ ਤੱਕੜੀ ਨਿਸ਼ਾਨ 'ਤੇ ਮੋਹਰ ਲਗਾਉਣ ਅਤੇ ਰਣਜੀਤ ਕੌਰ ਨੂੰ ਕਾਮਯਾਬ ਬਣਾਉਣ ਦੀ ਅਪੀਲ ਕੀਤੀ | ਇਸ ਮੌਕੇ ਮਨਜੀਤ ਸਿੰਘ ਨੰਬਰਦਾਰ, ਗੁਰਸਾਹਿਬ ਸਿੰਘ ਸਰਪੰਚ, ਲਵਪ੍ਰੀਤ ਸਿੰਘ, ਰਣਜੀਤ ਸਿੰਘ ਪਹਿਲਵਾਨ, ਅਵਤਾਰ ਸਿੰਘ, ਹਰਜੀਤ ਸਿੰਘ, ਬਲਰਾਜ ਸਿੰਘ, ਪਰਗਟ ਸਿੰਘ, ਗੁਰਭਾਗ ਸਿੰਘ ਬਲਵਿੰਦਰ ਸਿੰਘ ਤੇ ਹੋਰ ਸੈਂਕੜੇ ਅਕਾਲੀ ਵਰਕਰ ਮੌਜੂਦ ਸਨ |

ਪਿਛਲੀ ਖ਼ਬਰ ਰਣਜੀਤ ਕੌਰ ਦੇ ਹੱਕ 'ਚ ਉੱਭਰੀ ਜਿੱਤ ਦੀ ਲਹਿਰ <br/> ਅਗਲੀ ਖ਼ਬਰ ਭਾਜਪਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਸਾਥੀਆਂ ਸਮੇਤ ਕੀਤਾ ਚੋਣ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।