16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਮਾਲਚੱਕ 'ਚ ਅਕਾਲੀ ਦਲ ਦੀ ਸ਼ਕਤੀਸ਼ਾਲੀ ਪ੍ਰਦਰਸ਼ਨ ਬ੍ਰਹਮਪੁਰਾ ਨੇ ਰਣਜੀਤ ਕੌਰ ਦੇ ਹੱਕ 'ਚ ਕੀਤਾ ਪ੍ਰਚਾਰ <br/>

ਅਜੀਤ ਡੈਸਕ 09-12-2025
ਤਰਨ ਤਾਰਨ, 8 ਦਸੰਬਰ (ਹਰਿੰਦਰ ਸਿੰਘ)-ਬਲਾਕ ਖਡੂਰ ਸਾਹਿਬ ਦੇ ਪਿੰਡ ਮਾਲਚੱਕ 'ਚ ਅੱਜ ਅਕਾਲੀ ਦਲ ਦਾ ਚੋਣ ਪ੍ਰਚਾਰ ਇਕ ਜਸ਼ਨੀ ਰੂਪ ਵਿਚ ਨਜ਼ਰ ਆਇਆ, ਜਿੱਥੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਬਲਾਕ ਸੰਮਤੀ ਲਈ ਬੀਬੀ ਰਣਜੀਤ ਕੌਰ ਪਤਨੀ ਸਰਬਜੀਤ ਸਿੰਘ ਪ੍ਰਧਾਨ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਖਡੂਰ ਸਾਹਿਬ ਦੇ ਹੱਕ ਵਿਚ ਜ਼ਬਰਦਸਤ ਇਕੱਠ ਨੂੰ ਸੰਬੋਧਨ ਕੀਤਾ | ਬ੍ਰਹਮਪੁਰਾ ਨੇ ਕਿਹਾ ਕਿ ਮਾਲਚੱਕ ਸਮੇਤ ਹਲਕੇ ਦੇ ਹਰ ਪਿੰਡ ਵਿੱਚ ਅਕਾਲੀ ਦਲ ਦੀਆਂ ਸਰਕਾਰਾਂ ਨੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਕੰਮ ਕੀਤੇ | ਉਨ੍ਹਾਂ ਦੱਸਿਆ ਕਿ ਪਿੰਡ ਵਿਚ ਪ੍ਰਕਾਸ਼ ਸਿੰਘ ਬਾਦਲ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਦੇ ਦੌਰ ਵਿਚ ਨਵੀਂ ਗਲੀਆਂ ਬਣਾਈਆਂ ਗਈਆਂ, ਪਾਣੀ ਸਕੀਮਾਂ ਨੂੰ ਮਜ਼ਬੂਤ ਕੀਤਾ ਗਿਆ, ਬਿਜਲੀ ਪ੍ਰਬੰਧ ਨੂੰ ਅੱਪਗ੍ਰੇਡ ਕੀਤਾ ਗਿਆ ਅਤੇ ਕਈ ਹੋਰ ਜਨਸੇਵਾ ਪ੍ਰਾਜੈਕਟ ਪੂਰੇ ਕੀਤੇ ਗਏ | ਉਨ੍ਹਾਂ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਵਿਚ ਜਨਤਾ ਆਪਣੇ ਮੁੱਦੇ ਲੈ ਕੇ ਧੱਕੇ ਖਾ ਰਹੀ ਹੈ, ਰਾਤਾਂ ਵਿਚ ਰੋਸ਼ਨੀ ਦੀ ਸਮੱਸਿਆ, ਪਾਣੀ ਦੀ ਕਮੀ ਅਤੇ ਹੋਰ ਬੁਨਿਆਦੀ ਲੋੜਾਂ ਅਜੇ ਵੀ ਅਧੂਰੀਆਂ ਹਨ | ਇਸ ਲਈ ਅਕਾਲੀ ਦਲ ਦੀ ਜਿੱਤ ਬਹੁਤ ਜ਼ਰੂਰੀ ਹੈ, ਤਾਂ ਜੋ ਇਹ ਅਧੂਰੇ ਕੰਮ ਮੁੜ ਤੇਜ਼ੀ ਨਾਲ ਪੂਰੇ ਕੀਤੇ ਜਾ ਸਕਣ | ਅੰਤ ਵਿਚ ਬ੍ਰਹਮਪੁਰਾ ਨੇ ਤੱਕੜੀ ਦੇ ਨਿਸ਼ਾਨ 'ਤੇ ਮੋਹਰ ਲਗਾਉਣ ਅਤੇ ਬੀਬੀ ਰਣਜੀਤ ਕੌਰ ਨੂੰ ਵੱਡੀ ਲੀਡ ਨਾਲ ਕਾਮਯਾਬ ਕਰਨ ਦੀ ਅਪੀਲ ਕੀਤੀ | ਇਸ ਮੌਕੇ 'ਤੇ ਬਲਵਿੰਦਰ ਸਿੰਘ, ਇੰਦਰ ਸਿੰਘ, ਬਲਜਿੰਦਰ ਸਿੰਘ, ਜਗਤਾਰ ਸਿੰਘ, ਗੁਰਦੇਵ ਸਿੰਘ, ਸਵਿੰਦਰ ਸਿੰਘ, ਦਿਲਬਾਗ ਸਿੰਘ ਤੇ ਜੋਗਿੰਦਰ ਸਿੰਘ ਸਮੇਤ ਭਾਰੀ ਗਿਣਤੀ ਵਿਚ ਵੋਟਰ ਇਕੱਠੇ ਹੋਏ |

ਪਿਛਲੀ ਖ਼ਬਰ ਬਲਾਕ ਸੰਮਤੀ ਉਮੀਦਵਾਰ ਜਥੇਦਾਰ ਮੇਘ ਸਿੰਘ ਦੇ ਹੱਕ 'ਚ ਅਕਾਲੀ ਆਗੂਆਂ ਨੇ ਕੀਤਾ ਪ੍ਰਚਾਰ <br/> ਅਗਲੀ ਖ਼ਬਰ ਰਣਜੀਤ ਕੌਰ ਦੇ ਹੱਕ 'ਚ ਉੱਭਰੀ ਜਿੱਤ ਦੀ ਲਹਿਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।