16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਬਲਾਕ ਸੰਮਤੀ ਉਮੀਦਵਾਰ ਜਥੇਦਾਰ ਮੇਘ ਸਿੰਘ ਦੇ ਹੱਕ 'ਚ ਅਕਾਲੀ ਆਗੂਆਂ ਨੇ ਕੀਤਾ ਪ੍ਰਚਾਰ <br/>

ਅਜੀਤ ਡੈਸਕ 09-12-2025
ਖਡੂਰ ਸਾਹਿਬ, 8 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਮੁੱਚੇ ਵਰਕਰਾਂ ਨੇ ਬਲਾਕ ਸੰਮਤੀ ਉਮੀਦਵਾਰ ਜਥੇ. ਮੇਘ ਸਿੰਘ ਦੇ ਹੱਕ ਵਿਚ ਘਰ-ਘਰ ਜਾ ਕੇ ਪ੍ਰਚਾਰ ਕੀਤਾ | ਇਸ ਮੌਕੇ ਡਾਇਰੈਕਟਰ ਨਰਿੰਦਰ ਸਿੰਘ ਸ਼ਾਹ, ਸੁਖਜਿੰਦਰ ਸਿੰਘ ਲਾਡੀ ਸਾਬਕਾ ਸੰਮਤੀ ਮੈਂਬਰ, ਨਛੱਤਰ ਸਿੰਘ ਖਹਿਰਾ ਸਾਬਕਾ ਪੰਚ, ਜਸਬੀਰ ਸਿੰਘ ਮਹਿਤੀਆ ਪ੍ਰਧਾਨ, ਜਥੇਦਾਰ ਗੱਜਣ ਸਿੰਘ, ਸੁਖਵਿੰਦਰ ਸਿੰਘ ਪੱਪੂ, ਜੱਗਾ ਸਿੰਘ, ਕਸ਼ਮੀਰ ਸਿੰਘ ਖਹਿਰਾ ਟਰਾਸਪੋਟਰ, ਭਾਗ ਸਿੰਘ ਪਹਿਲਵਾਨ, ਹਰਦੇਵ ਸਿੰਘ ਸਾਬਕਾ ਪੰਚ, ਡਾ. ਭੁਪਿੰਦਰ ਸਿੰਘ ਸਾਬਕਾ ਪੰਚ ਆਦਿ ਨੇ ਖਡੂਰ ਸਾਹਿਬ ਨਗਰ ਦੇ ਘਰ-ਘਰ ਜਾ ਕੇ ਵੋਟਰਾਂ ਨੂੰ ਅਕਾਲੀ ਦਲ ਦੀਆਂ ਪ੍ਰਾਪਤੀਆਂ ਦੱਸੀਆਂ | ਇਸ ਮੌਕੇ ਉਮੀਦਵਾਰ ਜਥੇਦਾਰ ਮੇਘ ਸਿੰਘ ਨੇ ਕਿਹਾ ਕਿ ਲੋਕਾਂ ਵਿਚ ਅਕਾਲੀ ਦਲ ਪ੍ਰਤੀ ਝੁਕਾਅ ਨਜ਼ਰ ਆ ਰਿਹਾ ਹੈ ਅਤੇ ਜਨਤਾ ਵਲੋਂ ਦਿੱਤੇ ਜਾ ਰਹੇ ਮਾਣ ਸਤਿਕਾਰ ਤੋਂ ਸਾਬਤ ਹੁੰਦਾ ਹੈ ਕਿ ਵੱਡੀ ਲੀਡ ਨਾਲ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਈ ਜਾਵੇਗੀ |

ਪਿਛਲੀ ਖ਼ਬਰ ਬਾਬਾ ਦੀਪ ਸਿੰਘ ਪਬਲਿਕ ਸਕੂਲ ਨੇ ਅੰਤਰ ਸਕੂਲ ਮੁਕਾਬਲੇ 'ਚ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਮਾਲਚੱਕ 'ਚ ਅਕਾਲੀ ਦਲ ਦੀ ਸ਼ਕਤੀਸ਼ਾਲੀ ਪ੍ਰਦਰਸ਼ਨ ਬ੍ਰਹਮਪੁਰਾ ਨੇ ਰਣਜੀਤ ਕੌਰ ਦੇ ਹੱਕ 'ਚ ਕੀਤਾ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।