16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਬਾਬਾ ਦੀਪ ਸਿੰਘ ਪਬਲਿਕ ਸਕੂਲ ਨੇ ਅੰਤਰ ਸਕੂਲ ਮੁਕਾਬਲੇ 'ਚ ਮਾਰੀਆਂ ਮੱਲਾਂ <br/>

ਅਜੀਤ ਡੈਸਕ 09-12-2025
ਫਤਿਆਬਾਦ, 8 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਲੋਂ ਅੰਤਰ ਸਕੂਲ ਮੁਕਾਬਲੇ ਆਯੋਜਿਤ ਕਰਵਾਏ ਗਏ | ਜਿਸ 'ਚ ਇਲਾਕੇ ਦੇ ਕੁੱਲ 15 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਜਿਸ 'ਚੋਂ ਬਾਬਾ ਦੀਪ ਸਿੰਘ ਪਬਲਿਕ ਸਕੂਲ ਡੇਹਰਾ ਸਾਹਿਬ ਨੇ ਓਵਰਆਲ ਫਸਟ ਰਨਰ ਅੱਪ ਦੀ ਟਰਾਫ਼ੀ ਹਾਸਿਲ ਕੀਤੀ | ਅੰਤਰ ਸਕੂਲ ਮੁਕਾਬਲੇ 'ਚ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਿਲਆਂ 'ਚ ਭਾਗ ਲੈ ਕੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ | ਬੱਚਿਆਂ ਨੇ ਪੋਸਟਰ ਮੇਕਿੰਗ, ਸਾਇੰਸ ਮਾਡਲ ਪ੍ਰਦਰਸ਼ਨੀ 'ਚੋਂ ਪਹਿਲਾ ਸਥਾਨ, ਫੈਂਸੀ ਡਰੈਸ, ਲੋਕ ਗੀਤ, ਬਿਜ਼ਨਸ ਮਾਡਲ, ਭਾਸ਼ਣ, ਮਹਿੰਦੀ, ਕਵਿਤਾ ਉਚਾਰਨ 'ਚੋਂ ਦੂਜਾ ਅਤੇ ਸ਼ਬਦ ਗਾਇਨ 'ਚੋਂ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਮੈਨੇਜਿੰਗ ਡਾਇਰੈਕਟਰ ਗੁਰਪ੍ਰਤਾਪ ਸਿੰਘ ਨੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ |

ਪਿਛਲੀ ਖ਼ਬਰ 'ਆਪ' ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰ ਵੱਡੀ ਜਿੱਤ ਪ੍ਰਾਪਤ ਕਰਨਗੇ-ਵਿਧਾਇਕ ਧੁੰਨ <br/> ਅਗਲੀ ਖ਼ਬਰ ਬਲਾਕ ਸੰਮਤੀ ਉਮੀਦਵਾਰ ਜਥੇਦਾਰ ਮੇਘ ਸਿੰਘ ਦੇ ਹੱਕ 'ਚ ਅਕਾਲੀ ਆਗੂਆਂ ਨੇ ਕੀਤਾ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।