17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਮੋਦੀ ਸਰਕਾਰ ਘੱਟ ਗਿਣਤੀਆਂ ਉਪਰ ਢਾਹ ਰਹੀ ਜਬਰ- ਪੰਡੋਰੀ <br/>

ਅਜੀਤ ਡੈਸਕ 09-12-2025
ਤਰਨ ਤਾਰਨ, 8 ਦਸੰਬਰ (ਇਕਬਾਲ ਸਿੰਘ ਸੋਢੀ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ.ਪੀ. ਆਈ.) ਵਲੋਂ 'ਮਨੂੰਵਾਦ ਭਜਾਓ ਬੇਗ਼ਮਪੁਰਾ ਵਸਾਓ' ਮੁਹਿੰਮ ਤਹਿਤ ਪਿੰਡ ਦਬੁਰਜੀ ਵਿਖੇ ਭਰਵੀਂ ਮੀਟਿੰਗ ਕੀਤੀ ਗਈ | ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਤਹਿਸੀਲ ਸਕੱਤਰ ਬਲਦੇਵ ਸਿੰਘ ਪੰਡੋਰੀ ਨੇ ਕਿਹਾ ਕਿ ਆਪਣੇ ਸਿਆਸੀ ਵਿੰਗ ਭਾਜਪਾ ਰਾਹੀਂ ਦੇਸ਼ ਦੀ ਕੇਂਦਰੀ ਸੱਤਾ 'ਤੇ ਕਾਬਜ ਰਾਸ਼ਟਰੀ ਸੋਇਮ ਸੇਵਕ ਸੰਘ (ਆਰ.ਐਸ.ਐਸ.), ਦੇਸ਼ ਦੇ ਵਰਤਮਾਨ ਸੰਵਿਧਾਨ ਨੂੰ ਖਾਰਜ ਕਰਕੇ ਇਸ ਦੀ ਥਾਂ ਸ਼ਾਸ਼ਨ ਪੱਧਤੀ ਵਜੋਂ ਦਲਿਤਾਂ-ਔਰਤਾਂ ਦੀ ਗੁਲਾਮੀ ਦੇ ਦਸਤਾਵੇਜ਼ 'ਮਨੂ ਸਿਮਰਤੀ' ਨੂੰ ਲਾਗੂ ਕਰਨ ਲਈ ਕਾਹਲਾ ਹੈ | ਮੋਦੀ ਸਰਕਾਰ ਦੀ ਸ਼ਹਿ ਪ੍ਰਾਪਤ, ਆਰ.ਐਸ.ਐਸ. ਨਾਲ ਜੁੜੇ ਸੰਗਠਨਾਂ ਦੇ ਅਪਰਾਧੀ ਮਾਨਸਿਕਤਾ ਵਾਲੇ ਕਾਰਕੁੰਨਾਂ ਵਲੋਂ ਇਸ ਘਾਤਕ ਨਿਸ਼ਾਨੇ ਦੀ ਪੂਰਤੀ ਲਈ ਦਲਿਤਾਂ-ਇਸਤਰੀਆਂ 'ਤੇ ਜਬਰ ਜ਼ੁਲਮ ਢਾਹੇ ਜਾ ਰਹੇ ਹਨ | ਪੰਡੋਰੀ ਨੇ ਦੇਸ਼ ਵਾਸੀਆਂ ਨੂੰ ਚੌਕਸ ਕਰਦਿਆਂ ਕਿਹਾ ਹੈ ਕਿ ਫਿਰਕੂ ਵੰਡ ਤਿੱਖੀ ਕਰਨ ਲਈ ਸੰਘ ਪਰਿਵਾਰ ਦੇ ਖਰੂਦੀ ਟੋਲਿਆਂ ਵਲੋਂ ਘੱਟ ਗਿਣਤੀ ਮੁਸਲਿਮ ਤੇ ਈਸਾਈ ਵਸੋਂ ਦੇ ਕੀਤੇ ਜਾ ਰਹੇ ਘਾਣ ਦੇ ਦੇਸ਼ ਦੀ ਏਕਤਾ-ਅਖੰਡਤਾ ਲਈ ਬਹੁਤ ਘਾਤਕ ਨਤੀਜੇ ਨਿਕਲਣਗੇ | ਉਨ੍ਹਾਂ ਕਿਹਾ ਕਿ ਭਾਰਤੀ ਕਿਰਤੀ ਤੇ ਔਰਤਾਂ, ਤਾਨਾਸ਼ਾਹੀ ਤਰਜ਼ ਦੇ, ਧਰਮ ਅਧਾਰਤ, ਕੱਟੜ ਹਿੰਦੂਤਵੀ-ਮਨੂੰਵਾਦੀ ਰਾਸ਼ਟਰ ਕਾਇਮ ਕਰਨ ਦੇ ਆਰ.ਐਸ.ਐਸ. ਦੇ ਫਿਰਕੂ-ਫਾਸ਼ੀ ਏਜੰਡੇ ਨੂੰ ਭਾਂਜ ਦਿੱਤੇ ਬਗੈਰ ਨਾ ਤਾਂ ਗੁਰਬਤ ਦੇ ਖਾਤਮੇ ਦੀ ਮਾਨਵੀ ਜੱਦੋ ਜਹਿਦ ਕਾਮਯਾਬ ਕਰ ਸਕਦੇ ਹਨ ਅਤੇ ਨਾ ਹੀ ਜਾਤ-ਪਾਤ ਦੇ ਕੋਹੜ ਤੇ ਲਿੰਗਕ ਜਬਰ-ਵਿਤਕਰੇ ਤੋਂ ਮੁਕਤੀ ਹਾਸਲ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਕਿਰਤੀ ਲੋਕਾਂ ਚ ਚੇਤਨਾ ਪੈਂਦਾ ਕਰਨ ਲਈ ਇਸ ਮੁਹਿੰਮ ਨੂੰ ਲਗਾਤਾਰ ਤੱਕ ਜਾਰੀ ਰੱਖਿਆ ਜਾਵੇਗਾ | ਇਸ ਮੌਕੇ ਕਰਮ ਸਿੰਘ ਪੰਡੋਰੀ, ਨਰਿੰਦਰ ਸਿੰਘ ਰਟੌਲ, ਬਲਵਿੰਦਰ ਸਿੰਘ ਦਬੁਰਜੀ, ਜਸਬੀਰ ਕੌਰ ਕੈਰੋਵਾਲ ਨੇ ਵੀ ਸੰਬੋਧਨ ਕੀਤਾ |

ਪਿਛਲੀ ਖ਼ਬਰ ਸਾਬਕਾ ਸੰਸਦੀ ਸਕੱਤਰ ਮੰਨਾ ਵਲੋਂ ਸ਼ਾਹ ਪਰਿਵਾਰ ਨਾਲ ਦੁੱਖ ਪ੍ਰਗਟ <br/> ਅਗਲੀ ਖ਼ਬਰ ਗੁਰਦੁਆਰਾ ਝੂਲਣੇ ਮਹਿਲ ਠੱਠੀ ਖਾਰਾ ਵਿਖੇ ਧਾਰਮਿਕ ਜੋੜ ਮੇਲਾ 14 ਨੂੰ- ਬਾਬਾ ਹੀਰਾ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।