ਮੀਆਂਵਿੰਡ, 8 ਦਸੰਬਰ (ਗੁਰਪ੍ਰਤਾਪ ਸਿੰਘ ਸੰਧੂ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਭਾਜਪਾ ਦੇ ਇੰਚਾਰਜ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਬਲਜੀਤ ਸਿੰਘ ਸ਼ਾਹ ਦੇ ਦਿਹਾਂਤ ਦਾ ਅਫਸੋਸ ਪ੍ਰਗਟ ਕਰਨ ਉਨ੍ਹਾਂ ਦੇ ਗ੍ਰਹਿ ਫਤਿਹਪੁਰ ਬਦੇਸ਼ਾ ਪਹੁੰਚੇ, ਜਿੱਥੇ ਉਨ੍ਹਾਂ ਪਰਿਵਾਰ ਦੇ ਮੈਂਬਰਾਂ ਜਿਨ੍ਹਾਂ ਵਿਚ ਸਾਬਕਾ ਸਰਪੰਚ ਰਜਿੰਦਰ ਸਿੰਘ, ਐਨ ਆਰ ਆਈ ਭੁਪਿੰਦਰ ਸਿੰਘ, ਦਰਸ਼ਨ ਸਿੰਘ ਅਤੇ ਪਰਸਨ ਸਿੰਘ ਸ਼ਾਹ ਨਾਲ ਅਫਸੋਸ ਪ੍ਰਗਟ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਮੰਨਾ ਨੇ ਕਿਹਾ ਕਿ ਸ਼ਾਹ ਦੇ ਇਸ ਦੁਨੀਆਂ ਤੋਂ ਤੁਰ ਜਾਣ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ, ਪਰ ਪ੍ਰਮਾਤਮਾ ਦੇ ਹੁਕਮ ਨੂੰ ਮੰਨਣਾ ਹੀ ਪੈਂਦਾ ਹੈ | ਇਸ ਮੌਕੇ ਉਨ੍ਹਾਂ ਨਾਲ ਡਿੰਪੀ ਮੀਆਂਵਿੰਡ, ਸਰਕਲ ਪ੍ਰਧਾਨ ਬੌਬੀ ਬੋਦੇਵਾਲ, ਬਲਾਕ ਸੰਮਤੀ ਚੋਣਾਂ ਵਿਚ ਭਾਜਪਾ ਦੇ ਉਮੀਦਵਾਰ ਹਰਭਜਨ ਸਿੰਘ ਮੀਆਂਵਿੰਡ, ਸਤਪਾਲ ਸਿੰਘ ਕੋਚ, ਸ਼ਮਸ਼ੇਰ ਸਿੰਘ ਬਦੇਸ਼ਾ, ਸ਼ੋਸ਼ਲ ਮੀਡੀਆ ਮੈਂਬਰ ਐਸ਼ਮੀਤ ਸਿੰਘ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ ਆਦਿ ਹਾਜ਼ਰ ਸਨ |