04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਗੁਰਦੁਆਰਾ ਗੁਰਪੁਰੀ ਸਾਹਿਬ ਸੁਹਾਵਾ ਵਿਖੇ ਬਰਸੀ ਸਮਾਗਮ ਲਈ ਤਿਆਰੀਆਂ ਜ਼ੋਰਾਂ 'ਤੇ <br/>

ਅਜੀਤ ਡੈਸਕ 25-12-2025
ਸਰਹਾਲੀ ਕਲਾਂ, 24 ਦਸੰਬਰ (ਅਜੈ ਸਿੰਘ ਹੁੰਦਲ)-ਸੰਤ ਬਾਬਾ ਤਾਰਾ ਸਿੰਘ ਅਤੇ ਸੰਤ ਬਾਬਾ ਚਰਨ ਸਿੰਘ ਦੀ ਯਾਦ 'ਚ ਸਾਲਾਨਾ ਬਰਸੀ ਸਮਾਗਮ 31 ਦਸੰਬਰ ਤੋਂ 2 ਜਨਵਰੀ ਤੱਕ ਮਨਾਇਆ ਜਾ ਰਿਹਾ ਹੈ | ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਸਰਹਾਲੀ ਸਾਹਿਬ ਵਲੋਂ ਸੰਤ ਬਾਬਾ ਹਾਕਮ ਸਿੰਘ ਨੇ ਗੁਰਦੁਆਰਾ ਗੁਰਪੁਰੀ ਸਾਹਿਬ ਸੁਹਾਵਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੰਤ ਬਾਬਾ ਤਾਰਾ ਸਿੰਘ ਅਤੇ ਸੰਤ ਬਾਬਾ ਚਰਨ ਸਿੰਘ ਦੀ ਸਾਲਾਨਾ ਬਰਸੀ ਮਿਤੀ 30 ਦਸੰਬਰ 2025 ਤੋਂ 2 ਜਨਵਰੀ 2026 ਤੱਕ ਗੁਰਦੁਆਰਾ ਗੁਰਪੁਰੀ ਸਾਹਿਬ ਸੁਹਾਵਾ ਵਿਖੇ ਮਨਾਈ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਵਿਚ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਸਮੂਹ ਜਥੇਦਾਰ ਸੰਗਤਾਂ ਸਮੇਤ ਜੁਟੇ ਹੋਏ ਹਨ | ਉਨ੍ਹਾਂ ਦੱਸਿਆ ਕਿ 30 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ | 31 ਦਸੰਬਰ ਬੁੱਧਵਾਰ ਦੀ ਰਾਤ ਰੈਣਿ ਸਬਾਈ ਕੀਰਤਨ ਸਮਾਗਮ ਹੋਵੇਗਾ ਅਤੇ ਵੀਰਵਾਰ 1 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਸੱਜਣਗੇ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀਏ, ਢਾਡੀ, ਕਵੀਸ਼ਰ ਅਤੇ ਕਥਾਵਾਚਕ ਸੰਗਤ ਨੂੰ ਹਰੀ ਜੱਸ ਸੁਣਾ ਕੇ ਨਿਹਾਲ ਕਰਨਗੇ | ਸ਼ੁੱਕਰਵਾਰ 2 ਜਨਵਰੀ 2026 ਨੂੰ ਅੰਮਿ੍ਤ ਸੰਚਾਰ ਹੋਵੇਗਾ ਅਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਹੋਣਗੇ | ਦੂਰੋਂ ਆਉਣ ਵਾਲੀ ਸੰਗਤ ਲਈ ਰਿਹਾਇਸ਼ ਦਾ ਯੋਗ ਪ੍ਰਬੰਧ ਕੀਤਾ ਗਿਆ ਹੈ | ਡੇਰਾ ਤਪੋਬਨ ਸਾਹਿਬ (ਨਵਾਂ ਪੜਾਅ) ਸਰਹਾਲੀ ਸਾਹਿਬ ਤੋਂ ਗੁਰਦੁਆਰਾ ਗੁਰਪੁਰੀ ਸਾਹਿਬ ਤੱਕ ਆਉਣ-ਜਾਣ ਦਾ ਬੱਸਾਂ ਤੇ ਹੋਰ ਵਹੀਕਲਾਂ ਦਾ ਪ੍ਰਬੰਧ ਕੀਤਾ ਗਿਆ ਹੈ | ਇਸ ਮੌਕੇ ਬਾਬਾ ਹਾਕਮ ਸਿੰਘ ਵਲੋਂ ਸਰਬੱਤ ਸੰਗਤਾਂ ਨੂੰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਹਾਜ਼ਰੀਆਂ ਭਰਨ |

ਪਿਛਲੀ ਖ਼ਬਰ ਘਰ 'ਚੋਂ ਨਕਦੀ ਅਤੇ ਸਾਮਾਨ ਚੋਰੀ ਕਰਨ ਵਾਲਾ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਸਾਈਬਰ ਕਰਾਇਮ ਤਰਨ ਤਾਰਨ ਪੁਲਿਸ ਵਲੋਂ ਠੱਗੀ ਮਾਰਨ ਵਾਲੇ 'ਤੇ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।