04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਰਣਜੀਤ ਸਿੰਘ ਚੀਮਾ ਜ਼ਿਲ੍ਹਾ ਤਰਨ ਤਾਰਨ ਕੁਸ਼ਤੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਬਣੇ <br/>

ਅਜੀਤ ਡੈਸਕ 25-12-2025
ਤਰਨ ਤਾਰਨ, 24 ਦਸੰਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਾਮੀ ਪਹਿਲਵਾਨ ਅਤੇ ਨੈਸ਼ਨਲ ਪੱਧਰ 'ਤੇ ਜਿੱਤਾਂ ਦਰਜ ਕਰਨ ਵਾਲੇ ਪਹਿਲਵਾਨ ਰਣਜੀਤ ਸਿੰਘ ਚੀਮਾ ਨੂੰ ਤਰਨ ਤਾਰਨ ਕੁਸ਼ਤੀ ਐਸੋਸੀਏਸ਼ਨ ਦਾ ਜਨਰਲ ਸਕੱਤਰ ਥਾਪਿਆ ਗਿਆ ਹੈ | ਇਸ ਨਿਯੁਕਤੀ 'ਤੇ ਪਹਿਲਵਾਨ ਰਣਜੀਤ ਸਿੰਘ ਚੀਮਾ ਨੇ ਆਲ ਇੰਡੀਆ ਕੁਸ਼ਤੀ ਐਸੋਸੀਏਸ਼ਨ ਦੇ ਪ੍ਰਧਾਨ ਸੰਜੇ ਸ਼ਰਮਾ, ਪੰਜਾਬ ਕੁਸ਼ਤੀ ਐਸੋਸੀਏਸ਼ਨ ਦੇ ਪ੍ਰਧਾਨ ਰਮਨ ਬਖਸ਼ੀ ਅਤੇ ਪੰਜਾਬ ਦੇ ਜਨਰਲ ਸਕੱਤਰ ਸ਼ਹਿਬਾਜ਼ ਸਿੰਘ ਅਤੇ ਪੰਜਾਬ ਦੇ ਖਜ਼ਾਨਚੀ ਵਿਕਰਮ ਸ਼ਰਮਾ ਦਾ ਧੰਨਵਾਦ ਕੀਤਾ | ਉਨ੍ਹਾਂ ਨੇ ਕਿਹਾ ਕਿ ਜੋ ਜਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਜਲਦੀ ਹੀ ਤਰਨ ਤਾਰਨ ਵਿਖੇ ਕੁਸ਼ਤੀ ਚੈਂਪੀਅਨਸ਼ਿਪ ਵੀ ਕਰਵਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਤਰਨ ਤਾਰਨ ਵਿਖੇ ਪਹਿਲਾਂ ਹੀ ਉਨ੍ਹਾਂ ਵਲੋਂ ਗੁਰੂ ਨਾਨਕ ਰੈਸਿਲੰਗ ਅਕੈਡਮੀ ਚਲਾਈ ਜਾ ਰਹੀ ਹੈ, ਜਿਸ ਵਿਚ 8 ਸਾਲ ਤੋਂ ਵਧੇਰੀ ਉਮਰ ਦੇ 60 ਤੋਂ 70 ਪਹਿਲਵਾਨ ਰੋਜ਼ਾਨਾ ਹੀ ਟ੍ਰੇਨਿੰਗ ਲੈ ਰਹੇ ਹਨ | ਇਹ ਟ੍ਰੇਨਿੰਗ ਮੁਫ਼ਤ ਦਿੱਤੀ ਜਾਂਦੀ ਹੈ | ਇਸ ਅਖਾੜੇ ਵਿਚ ਸੂਬਾ ਅਤੇ ਨੈਸ਼ਨਲ ਪੱਧਰ ਦੇ ਖਿਡਾਰੀ ਅਭਿਆਸ ਲਈ ਆਉਂਦੇ ਹਨ | ਉਨ੍ਹਾਂ ਦੱਸਿਆ ਕਿ ਇਥੋਂ ਦੇ ਪਹਿਲਵਾਨਾਂ ਨੇ ਹਾਲ ਹੀ ਵਿਚ ਸਕੂਲ ਰੈਸਿਲੰਗ ਸੂਬਾ ਪੱਧਰੀ ਮੁਕਾਬਲਿਆਂ ਵਿਚੋਂ 13 ਅਤੇ ਸੀਨੀਅਰ ਸਟੇਟ ਕੁਸ਼ਤੀ ਮੁਕਾਬਲਿਆਂ ਵਿਚੋਂ 6 ਮੈਡਲ ਜਿੱਤੇ ਹਨ |

ਪਿਛਲੀ ਖ਼ਬਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਵੇਂ ਬਣੇ ਬਲਾਕ ਸੰਮਤੀ ਮੈਂਬਰ ਪੰਡੋਰੀ ਹੋਏ ਨਤਮਸਤਕ <br/> ਅਗਲੀ ਖ਼ਬਰ ਸਿਹਤ ਖ਼ਰਾਬ ਹੋਣ ਕਾਰਨ ਹਵਾਲਾਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।