04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਵੇਂ ਬਣੇ ਬਲਾਕ ਸੰਮਤੀ ਮੈਂਬਰ ਪੰਡੋਰੀ ਹੋਏ ਨਤਮਸਤਕ <br/>

ਅਜੀਤ ਡੈਸਕ 25-12-2025
ਝਬਾਲ, 24 ਦਸੰਬਰ (ਸਰਬਜੀਤ ਸਿੰਘ)- ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਨਵੇਂ ਬਣੇ ਬਲਾਕ ਸੰਮਤੀ ਮੈਂਬਰ ਜਰਨੈਲ ਸਿੰਘ ਪੰਡੋਰੀ ਅਤੇ ਚੇਅਰਮੈਨ ਕਸ਼ਮੀਰ ਸਿੰਘ ਮੰਨਣ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਬੈਠ ਕੇ ਗੁਰਬਾਣੀ ਦਾ ਸ਼ਬਦ ਕੀਰਤਨ ਸਰਵਣ ਕੀਤਾ | ਇਸ ਉਪਰੰਤ ਬਲਾਕ ਸੰਮਤੀ ਮੈਂਬਰ ਚੁਣੇ ਗਏ ਜਰਨੈਲ ਸਿੰਘ ਭੰਡੋਰੀ ਨੇ ਆਖਿਆ ਕਿ ਵਾਹਿਗੁਰੂ ਜੀ ਦੀ ਅਪਾਰ ਬਖਸ਼ਿਸ਼ ਸਦਕਾ ਮਿਲੀ ਇਸ ਨਵੀਂ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਵਾਂਗਾ | ਉਨ੍ਹਾਂ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਅਤੇ ਆਪਣੇ ਸਮੂਹ ਵੋਟਰਾਂ-ਸਪੋਰਟਰਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਪਿੰਡਾਂ ਦੇ ਵਿਕਾਸ ਅਤੇ ਹੋਰ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਹਮੇਸ਼ਾ ਯਤਨਸ਼ੀਲ ਰਹਾਂਗਾ |

ਪਿਛਲੀ ਖ਼ਬਰ ਨੈਸ਼ਨਲ ਪਬਲਿਕ ਸਕੂਲ ਨੌਸ਼ਹਿਰਾ ਪੰਨੂਆਂ 'ਚ ਅਸਮਿਤਾ ਪੈਨਕੇਕ ਸੀਲਾਟ ਲੀਗ ਕਰਵਾਈ <br/> ਅਗਲੀ ਖ਼ਬਰ ਰਣਜੀਤ ਸਿੰਘ ਚੀਮਾ ਜ਼ਿਲ੍ਹਾ ਤਰਨ ਤਾਰਨ ਕੁਸ਼ਤੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਬਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।