26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਇੰਸਟਾਗ੍ਰਾਮ 'ਤੇ ਹਥਿਆਰਾਂ ਨਾਲ ਵੀਡੀਓ ਪਾਉਣ 'ਤੇ ਮਾਮਲਾ ਦਰਜ

ਅਜੀਤ ਡੈਸਕ 27-12-2025
ਤਰਨ ਤਾਰਨ, 26 ਦਸੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਇੰਸਟਾਗ੍ਰਾਮ ਉਪਰ ਹਥਿਆਰਾਂ ਨਾਲ ਵੀਡੀਓ ਬਣਾ ਕੇ ਪਾਉਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਰਹਾਲੀ ਦੇ ਏ.ਐੱਸ.ਆਈ. ਕੰਵਲਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਗੁਰਜੰਟ ਸਿੰਘ ਉਰਫ ਜੰਟਾ ਪੁੱਤਰ ਮਗਵਿੰਦਰ ਸਿੰਘ ਵਾਸੀ ਪਿੰਡ ਜਵੰਦਾ ਨੇ ਆਪਣੇ ਇੰਸਟਾਗ੍ਰਾਮ ਅਕਾਊਟ 'ਤੇ ਹਥਿਆਰਾਂ ਨਾਲ ਵੀਡੀਓ ਬਣਾ ਕੇ ਪਾਈ ਹੈ, ਜਿਸ ਵਿਚ ਉਹ ਹਥਿਆਰਾਂ ਨੂੰ ਪ੍ਰਮੋਟ ਕਰ ਰਿਹਾ ਹੈ, ਤਾਂ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਉਸਦੀ ਗਿ੍ਫ਼ਤਾਰੀ ਲਈ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਨੈਸ਼ਨਲ ਪਬਲਿਕ ਸਕੂਲ ਵਿਚ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ <br/> ਅਗਲੀ ਖ਼ਬਰ ਸਾਬਕਾ ਸੰਸਦ ਮੈਂਬਰ ਡਿੰਪਾ ਦੀ ਅਗਵਾਈ ਹੇਠ ਯੁੱਧਵੀਰ ਸਰਲੀ ਦੇ ਗ੍ਰਹਿ ਵਿਖੇ ਹੋਈ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।