26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਨੈਸ਼ਨਲ ਪਬਲਿਕ ਸਕੂਲ ਵਿਚ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ <br/>

ਅਜੀਤ ਡੈਸਕ 27-12-2025
ਨੌਸ਼ਹਿਰਾ ਪੰਨੂੰਆਂ, 26 ਦਸੰਬਰ (ਮੈਣੀ)-ਨੈਸ਼ਨਲ ਪਬਲਿਕ ਸਕੂਲ ਦੇ ਵਿਚ ਹਰ ਸਾਲ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਸ਼ਰਧਾ ਦੇ ਨਾਲ ਮਨਾਈ ਜਾਂਦੀ ਹੈ | ਸਭ ਤੋਂ ਪਹਿਲਾਂ ਬੱਚੇ ਸ੍ਰੀ ਜਪਜੀ ਸਾਹਿਬ ਜੀ ਦਾ ਪਾਠ ਕਰਦੇ ਹਨ ਤੇ ਇਲਾਹੀ ਬਾਣੀ ਦਾ ਕੀਰਤਨ ਕੀਤਾ ਜਾਂਦਾ ਹੈ | ਸਤਿਨਾਮ-ਵਾਹਿਗੁਰੂ ਦਾ ਜਾਪ ਕਰਕੇ ਅਰਦਾਸ ਬੇਨਤੀ ਕੀਤੀ ਜਾਂਦੀ ਹੈ | ਹਰ ਰੋਜ਼ ਬੱਚਿਆਂ ਨੂੰ ਚਾਰ ਸਾਹਿਬਜ਼ਾਦਿਆਂ ਦੇ ਨਾਲ ਸੰਬੰਧਿਤ ਇਤਿਹਾਸ ਦੱਸਿਆ ਜਾਂਦਾ ਹੈ | ਬੱਚੇ ਇਸ ਦਿਨ ਨੂੰ ਬੜੇ ਹੀ ਸ਼ਰਧਾ ਦੇ ਨਾਲ ਮਨਾਉਂਦੇ ਹਨ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਰਬੰਸ ਪਰਿਵਾਰ ਦੇ ਇਸ ਮਹਾਨ ਵਾਲੇ ਬਲੀਦਾਨ ਨੂੰ ਆਪਣੇ ਹਿਰਦੇ ਦੇ ਵਿਚ ਵਸਾ ਕੇ ਰੱਖਦੇ ਹਨ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਵਨੀਤ ਕੌਰ ਨੇ ਬੱਚਿਆਂ ਨੂੰ ਛੁੱਟੀਆਂ ਦੇ ਵਿਚ ਵੀ ਹਰ ਰੋਜ਼ ਪਾਠ ਕਰਨ ਅਤੇ ਨਾਮ ਜਪਣ ਦੇ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮ... ਅਗਲੀ ਖ਼ਬਰ ਇੰਸਟਾਗ੍ਰਾਮ 'ਤੇ ਹਥਿਆਰਾਂ ਨਾਲ ਵੀਡੀਓ ਪਾਉਣ 'ਤੇ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।