27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ <br/>

ਅਜੀਤ ਡੈਸਕ 27-12-2025
ਗੋਇੰਦਵਾਲ ਸਾਹਿਬ, 26 ਦਸੰਬਰ (ਸਕੱਤਰ ਸਿੰਘ ਅਟਵਾਲ)-ਸਿੱਖ ਇਤਿਹਾਸ ਦੀਆਂ ਅਮਰ ਕੁਰਬਾਨੀਆਂ ਨੂੰ ਨਮਨ ਕਰਦਿਆਂ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਵਿਚ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਸ਼ਰਧਾ, ਸਤਿਕਾਰ ਨਾਲ ਕਰਾਇਆ ਗਿਆ | ਇਸ ਮੌਕੇ ਚੇਅਰਪਰਸਨ ਮੈਡਮ ਬਲਜੀਤ ਕੌਰ ਰੰਧਾਵਾ ਨੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਿੱਖ ਇਤਿਹਾਸ ਦਾ ਉਹ ਅਮਰ ਅਧਿਆਇ ਹੈ, ਜੋ ਅਟੱਲ ਵਿਸ਼ਵਾਸ, ਅਡਿੱਗ ਧੀਰਜ ਅਤੇ ਅਨਮੋਲ ਤਿਆਗ ਦੀ ਬੇਮਿਸਾਲ ਮਿਸਾਲ ਪੇਸ਼ ਕਰਦਾ ਹੈ | ਇਹ ਸ਼ਹਾਦਤ ਸਿਰਫ਼ ਕਿਸੇ ਇਕ ਧਰਮ ਜਾਂ ਸਮੇਂ ਤੱਕ ਸੀਮਤ ਨਹੀਂ, ਸਗੋਂ ਇਹ ਸਮੂਹ ਮਨੁੱਖਤਾ ਨੂੰ ਸੱਚ, ਇਨਸਾਫ਼ ਅਤੇ ਨਿਡਰਤਾ ਦੇ ਮਾਰਗ 'ਤੇ ਅਡਿੱਗ ਰਹਿਣ ਦੀ ਪ੍ਰੇਰਣਾ ਦਿੰਦੀ ਹੈ | ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਇਹ ਮਹੱਤਵਪੂਰਨ ਸੰਦੇਸ਼ ਦਿੱਤਾ ਗਿਆ ਕਿ ਅਸਲ ਸਾਹਸ ਅਨਿਆਂ ਦੇ ਅੱਗੇ ਝੁਕਣ ਵਿਚ ਨਹੀਂ, ਸਗੋਂ ਸੱਚ ਲਈ ਡਟੇ ਰਹਿਣ ਵਿਚ ਹੈ | ਗੁਰਬਾਣੀ ਦੇ ਪਾਵਨ ਸ਼ਬਦਾਂ ਨੇ ਸਾਰਿਆਂ ਦੇ ਮਨਾਂ ਨੂੰ ਆਤਮਿਕ ਸ਼ਾਂਤੀ ਨਾਲ ਭਰ ਦਿੱਤਾ ਅਤੇ ਸ਼ਹਾਦਤ ਦੇ ਅਸਲੀ ਅਰਥਾਂ ਨੂੰ ਹੋਰ ਗਹਿਰਾਈ ਨਾਲ ਸਮਝਣ ਦਾ ਸੁੰਦਰ ਅਵਸਰ ਪ੍ਰਦਾਨ ਕੀਤਾ | ਇਸ ਪਾਵਨ ਮੌਕੇ 'ਤੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਅਤੇ ਕਵੀਸ਼ਰੀ ਰਾਹੀਂ ਗੁਰੂ ਜੀ ਅਤੇ ਗੁਰੂ ਜੀ ਦੇ ਲਾਲਾਂ ਦੀ ਮਹਾਨ ਤੇ ਅਮਰ ਕੁਰਬਾਨੀ ਨੂੰ ਸ਼ਰਧਾ ਸਹਿਤ ਸਿਮਰਿਆ ਗਿਆ | ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਉਸ ਇਤਿਹਾਸਕ ਘਟਨਾਕ੍ਰਮ ਨਾਲ ਵੀ ਰੂਬਰੂ ਕਰਵਾਇਆ ਗਿਆ, ਜਦੋਂ ਮੁਗਲ ਹਾਕਮਾਂ ਵਲੋਂ ਵਾਅਦੇ ਤੋੜੇ ਗਏ, ਪਰ ਚਾਰ ਸਾਹਿਬਜ਼ਾਦਿਆਂ ਨੇ ਅਧਰਮ ਦੇ ਅੱਗੇ ਨਤਮਸਤਕ ਹੋਣ ਤੋਂ ਇਨਕਾਰ ਕਰਦਿਆਂ ਅਟੱਲ ਧੀਰਜ ਅਤੇ ਅਡੋਲ ਆਸਥਾ ਨਾਲ ਸ਼ਹਾਦਤ ਪ੍ਰਾਪਤ ਕੀਤੀ | ਉਨ੍ਹਾਂ ਦੀ ਇਹ ਅਦੁੱਤੀ ਕੁਰਬਾਨੀ ਅੱਜ ਵੀ ਸਮੂਹ ਮਨੁੱਖਤਾ ਲਈ ਪ੍ਰੇਰਨਾ ਦਾ ਅਟੁੱਟ ਸਰੋਤ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਚਾਰ ਸਾਹਿਬਜ਼ਾਦਿਆਂ ਦੇ ਪਦਚਿੰਨ੍ਹਾਂ 'ਤੇ ਚੱਲਣ ਅਤੇ ਸਮਾਜ ਵਿਚ ਮਨੁੱਖਤਾ, ਸੱਚਾਈ ਅਤੇ ਧਰਮ ਦੀ ਪ੍ਰਚਾਰਨਾ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਸ਼ਹੀਦੀ ਹਫ਼ਤੇ ਦੌਰਾਨ ਆਪਣੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਪ੍ਰਮਾਤਮਾ ਦਾ ਨਾਮ ਸਿਮਰਨ ਕਰਨ ਅਤੇ ਗੁਰੂ ਗੋਬਿੰਦ ਸਿੰਘ ਜੀ ਤੇ ਉਨ੍ਹਾਂ ਦੇ ਪਰਿਵਾਰ ਦੀ ਲਾਸਾਨੀ ਸ਼ਹਾਦਤ ਨੂੰ ਸਦਾ ਯਾਦ ਰੱਖਣ | ਉਨ੍ਹਾਂ ਨੇ ਕਿਹਾ ਕਿ ਸਾਡੇ ਸਭ ਦਾ ਨੈਤਿਕ ਅਤੇ ਧਾਰਮਿਕ ਫ਼ਰਜ਼ ਬਣਦਾ ਹੈ ਕਿ ਅਸੀਂ ਇਸ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਆਪਣੇ ਧਰਮ ਪ੍ਰਤੀ ਦਿ੍ੜ੍ਹ ਰਹੀਏ ਅਤੇ ਸੱਚੇ-ਸੁੱਚੇ ਮਾਰਗ 'ਤੇ ਚਲਦਿਆਂ ਮਨੁੱਖਤਾ ਦੀ ਨਿਸ਼ਕਾਮ ਸੇਵਾ ਕਰੀਏ | ਇਸ ਮੌਕੇ ਪਿ੍ੰਸੀਪਲ ਸ੍ਰੀਮਤੀ ਰਵਿੰਦਰ ਕੌਰ ਮਦਾਨ ਨੇ ਵੀ ਵਿਦਿਆਰਥੀਆਂ ਨੂੰ ਆਤਮਿਕਤਾ ਅਤੇ ਨਿਡਰ ਯੋਧਿਆਂ ਵਾਲੀ ਭਾਵਨਾ ਵਿਚ ਸੰਤੁਲਨ ਬਣਾਈ ਰੱਖਦਿਆਂ ਸਾਹਸੀ, ਨਿਡਰ ਅਤੇ ਚਰਿੱਤਰਵਾਨ ਜੀਵਨ ਜੀਉਣ ਲਈ ਉਤਸ਼ਾਹਿਤ ਕੀਤਾ |

ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ 1350 ਕਰੋੜ ਦੀ ਲਾਗਤ ਨਾਲ 3100 ਸਟੇਡੀਅਮ ਬਣਾਏ ਜਾ ਰਹੇ ਹਨ - ਵਿਧਾਇਕ ਹਰਮੀਤ ਸਿੰਘ ਸੰਧੂ <br/> ਅਗਲੀ ਖ਼ਬਰ ਨੈਸ਼ਨਲ ਪਬਲਿਕ ਸਕੂਲ ਵਿਚ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।